11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਨਸ਼ੇ ਦੇ ਕੇਸਾਂ ’ਚ ਜੇਲ੍ਹ ਜਾਣ ਦੇ ਬਾਵਜੂਦ ਨਹੀਂ ਸੁਧਰੇ, ਜ਼ਮਾਨਤ ’ਤੇ ਆਉਣ ਉਪਰੰਤ ਫਿਰ ਵੇਚ ਰਹੇ ਸੀ ਹੈਰੋਇਨ

ਜਲੰਧਰ, 10 ਅਕਤੂਬਰ (ਜਤਿੰਦਰ ਪੰਮੀ)-ਸੀ. ਆਈ.

Ad Position 21
No active advertisement
ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਬਰਾਮਦ ਹੈਰੋਇਨ ਬਾਰੇ ਜਾਣਕਾਰੀ ਦਿੰਦੇ ਹੋਏ ਸੀ. ਆਈ. ਏ. ਸਟਾਫ ਦਿਹਾਤੀ ਦੇ ਏ. ਐੱਸ. ਆਈ. ਸੁਭਾਸ਼ ਕੁਮਾਰ ਤੇ ਏ. ਐੱਸ. ਆਈ. ਜਗਜੀਤ ਸਿੰਘ। ਨਾਲ ਹਨ ਟੀਮ ਮੈਂਬਰ। ਤਸਵੀਰ–ਮੁਨੀਸ਼ 11-10-2026
ਜਲੰਧਰ, 10 ਅਕਤੂਬਰ (ਜਤਿੰਦਰ ਪੰਮੀ)-ਸੀ. ਆਈ. ਏ. ਸਟਾਫ ਦਿਹਾਤੀ ਦੀ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 2 ਅਜਿਹੇ ਨਸ਼ਾ ਵੇਚਣ ਵਾਲਿਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਖ਼ਿਲਾਫ਼ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਸਨ। ਉਕਤ ਮੁਲਜ਼ਮ ਨਸ਼ੇ ਦੇ ਕੇਸਾਂ ਵਿੱਚ ਜੇਲ੍ਹ ਜਾਣ ਦੇ ਬਾਵਜੂਦ ਨਹੀਂ ਸੁਧਰੇ ਅਤੇ ਜ਼ਮਾਨਤ ਮਿਲਣ ਉਪਰੰਤ ਬਾਹਰ ਆ ਕੇ ਫਿਰ ਹੈਰੋਇਨ ਵੇਚਣ ਦਾ ਧੰਦਾ ਕਰ ਰਹੇ ਸਨ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਨਰੇਸ਼ ਕੁਮਾਰ ਉਰਫ਼ ਕੇਸ਼ਾ ਵਾਸੀ ਸਗਰਾਂ ਮੁਹੱਲਾ, ਆਦਮਪੁਰ ਤੇ ਸੁਰਿੰਦਰ ਸਿੰਘ ਵਾਸੀ ਪਿੰਡ ਜਫਰਾਪੁਰ ਟਾਂਗਾ ਟੋਰੀ ਥਾਣਾ ਸ਼ਾਹਕੋਟ ਵਜੋਂ ਹੋਈ ਹੈ। ਦੋਵਾਂ ਕੋਲੋਂ 100-100 ਗ੍ਰਾਮ ਹੈਰੋਇਨ ਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਥਾਣਾ ਆਦਮਪੁਰ ਤੇ ਥਾਣਾ ਲਾਂਬੜਾ ਵਿੱਚ ਕੇਸ ਦਰਜ ਕਰਕੇ ਅਗਲੇਰੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਸੀ.ਆਈ.ਏ. ਸਟਾਫ਼ ਦੇ ਇੰਚਾਰਜ ਪੁਸ਼ਪ ਬਾਲੀ ਵੱਲੋਂ ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਵੱਖ-ਵੱਖ ਟੀਮਾਂ ਗਠਿਤ ਕਰਕੇ ਬੀਤੇ ਦਿਨ ਵੱਖ-ਵੱਖ ਇਲਾਕਿਆਂ ਵਿੱਚ ਚੈਕਿੰਗ ਤੇ ਨਿਗਰਾਨੀ ਮੁਹਿੰਮ ਚਲਾਈ ਸੀ। ਇਸ ਦੌਰਾਨ ਏ.ਐੱਸ.ਆਈ. ਜਗਜੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਚੈਕਿੰਗ ਦੌਰਾਨ ਮਦਾਰਾ ਗੇਟ ਨੇੜਿਓਂ ਨਰੇਸ਼ ਕੁਮਾਰ ਉਰਫ਼ ਕੇਸ਼ਾ ਨੂੰ ਕਾਬੂ ਕੀਤਾ। ਉਸ ਦੇ ਕਬਜ਼ੇ ਵਿੱਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸੇ ਤਰ੍ਹਾਂ ਏ.ਐੱਸ.ਆਈ. ਸੁਭਾਸ਼ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਅੱਡਾ ਰਾਮਪੁਰ ਲੱਲੀਆਂ ਨੇੜਿਓਂ ਸੁਰਿੰਦਰ ਸਿੰਘ ਨੂੰ ਕਾਬੂ ਕਰਕੇ ਉਸ ਕੋਲੋਂ ਮੋਟਰਸਾਈਕਲ ਬਰਾਮਦ ਕੀਤਾ, ਜਿਸ ਟੂਲ ਬਾਕਸ ਵਿੱਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਐੱਸ. ਪੀ. ਵਿਰਕ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨਰੇਸ਼ ਕੁਮਾਰ ਉਰਫ਼ ਕੇਸ਼ਾ ਨੇ ਦੱਸਿਆ ਕਿ ਉਹ ਮਾੜੀ ਸੰਗਤ ਕਾਰਨ ਨਸ਼ੇ ਦਾ ਆਦੀ ਹੋ ਗਿਆ ਸੀ ਅਤੇ ਆਪਣੀ ਨਸ਼ੇ ਦੀ ਲੋੜ ਪੂਰੀ ਕਰਨ ਲਈ ਹੈਰੋਇਨ ਵੇਚਣ ਲੱਗ ਪਿਆ ਸੀ। ਉਸ ਦੇ ਖ਼ਿਲਾਫ਼ ਪਹਿਲਾਂ ਵੀ ਐੱਨ.ਡੀ.ਪੀ.ਐੱਸ. ਐਕਟ ਤੇ ਚੋਰੀ ਨਾਲ ਸਬੰਧਤ ਧਾਰਾਵਾਂ ਤਹਿਤ ਕਈ ਮੁਕੱਦਮੇ ਦਰਜ ਹਨ। ਉਹ ਲੰਘੇ ਅਗਸਤ ਮਹੀਨੇ ਵਿੱਚ ਕਪੂਰਥਲਾ ਜੇਲ੍ਹ ਤੋਂ ਐੱਨ.ਡੀ.ਪੀ.ਐੱਸ. ਦੇ ਇੱਕ ਮੁਕੱਦਮੇ ਵਿੱਚ ਜ਼ਮਾਨਤ ’ਤੇ ਰਿਹਾਅ ਹੋਇਆ ਸੀ ਅਤੇ ਰਿਹਾਈ ਤੋਂ ਬਾਅਦ ਮੁੜ ਹੈਰੋਇਨ ਵੇਚਣ ਲੱਗ ਪਿਆ ਸੀ। ਦੂਜੇ ਮੁਲਜ਼ਮ ਸੁਰਿੰਦਰ ਸਿੰਘ ਨੇ ਵੀ ਪੁੱਛਗਿੱਛ ਦੌਰਾਨ ਦੱਸਿਆ ਕਿ ਉਹ ਮਾੜੀ ਸੰਗਤ ਕਾਰਨ ਨਸ਼ੇ ਦਾ ਆਦੀ ਹੋ ਗਿਆ ਸੀ ਅਤੇ ਬਾਅਦ ਵਿੱਚ ਨਸ਼ਾ ਵੇਚਣ ਦਾ ਕੰਮ ਕਰਨ ਲੱਗ ਪਿਆ ਸੀ। ਉਸ ਦੇ ਖ਼ਿਲਾਫ਼ ਵੀ ਪਹਿਲਾਂ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮੇ ਦਰਜ ਹਨ। ਉਹ ਜਨਵਰੀ 2023 ਵਿੱਚ ਕਪੂਰਥਲਾ ਜੇਲ੍ਹ ਤੋਂ ਜ਼ਮਾਨਤ ’ਤੇ ਰਿਹਾਅ ਹੋਇਆ ਸੀ ਅਤੇ ਇਸ ਤੋਂ ਬਾਅਦ ਮੁੜ ਹੈਰੋਇਨ ਵੇਚਣ ਦੇ ਧੰਦੇ ਵਿੱਚ ਸ਼ਾਮਲ ਹੋ ਗਿਆ ਸੀ। ਐੱਸ. ਐੱਸ. ਪੀ. ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਪੁਲਿਸ ਰਿਮਾਂਡ ਹਾਸਲ ਕਰਨ ਲਈ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸੜਕ ’ਤੇ ਨਾਜਾਇਜ਼ ਕਬਜ਼ੇ ਕਾਰਨ ਬਸੰਤ ਹਿੱਲ ਦੇ ਵਸਨੀਕ ਪ੍ਰੇਸ਼ਾਨ ਅਗਲੀ ਖ਼ਬਰ ਮਹਿੰਦਰਾ ਨੇ ਨਵੀਂ ‘ਥਾਰ ਓਜੀ’ ਕੀਤੀ ਲਾਂਚ
Ad Position 24