11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸੜਕ ’ਤੇ ਨਾਜਾਇਜ਼ ਕਬਜ਼ੇ ਕਾਰਨ ਬਸੰਤ ਹਿੱਲ ਦੇ ਵਸਨੀਕ ਪ੍ਰੇਸ਼ਾਨ

ਚੁਗਿੱਟੀ/ਜੰਡੂ ਸਿੰਘਾ, 10 ਅਕਤੂਬਰ (ਨਰਿੰਦਰ ਲਾਗੂ)-ਥਾਣਾ ਰਾਮਾ ਮੰਡੀ ਅਧੀਨ ਆਉਂਦੇ ਬਸੰਤ ਹਿੱਲ ਦੀ ਮੁੱਖ ਸੜਕ ’ਤੇ ਕੁਝ ਲੋਕਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਕਾਰਨ ਸਥਾਨਕ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਵਲੋਂ ਇਸ ਸਬੰਧੀ ਪੁਲਿਸ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਦੇ ਕੇ ਕਬਜ਼ਾਧਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 11-10-2026
ਚੁਗਿੱਟੀ/ਜੰਡੂ ਸਿੰਘਾ, 10 ਅਕਤੂਬਰ (ਨਰਿੰਦਰ ਲਾਗੂ)-ਥਾਣਾ ਰਾਮਾ ਮੰਡੀ ਅਧੀਨ ਆਉਂਦੇ ਬਸੰਤ ਹਿੱਲ ਦੀ ਮੁੱਖ ਸੜਕ ’ਤੇ ਕੁਝ ਲੋਕਾਂ ਵਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਕਾਰਨ ਸਥਾਨਕ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਵਲੋਂ ਇਸ ਸਬੰਧੀ ਪੁਲਿਸ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਦੇ ਕੇ ਕਬਜ਼ਾਧਾਰੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਗਈ ਹੈ। ਦਿੱਤੇ ਗਏ ਸ਼ਿਕਾਇਤ ਪੱਤਰ ਵਿੱਚ ਇਲਾਕਾ ਵਸਨੀਕਾਂ ਨੇ ਦੱਸਿਆ ਕਿ ਪਿੰਡ ਭੋਜੋਵਾਲ ਗੇਟ ਦੇ ਸਾਹਮਣੇ ਤੋਂ ਉਕਤ ਕਲੋਨੀ ਵੱਲ ਨੂੰ ਸੜਕ ਜਾਂਦੀ ਹੈ ਜਿਸ ‘ਤੇ ਕੁਝ ਲੋਕਾਂ ਵਲੋਂ ਕਾਫ਼ੀ ਸਾਲਾਂ ਤੋਂ ਕਬਜਾ ਕੀਤਾ ਹੋਇਆ ਹੈ। ਜਿਸ ਤੋਂ ਨਿਜਾਤ ਪਾਉਣ ਲਈ ਇਲਾਕਾ ਵਸਨੀਕਾਂ ਵੱਲੋਂ ਅਦਾਲਤ ਵਿੱਚ ਜਾਣ ਤੋਂ ਇਲਾਵਾ ਸਬੰਧਤ ਵੱਖ -ਵੱਖ ਮਹਿਕਮਿਆਂ ਦੇ ਅਧਿਕਾਰੀਆਂ ਤੱਕ ਵੀ ਪਹੁੰਚ ਕੀਤੀ ਗਈ ਹੈ। ਜਿਸ ਦੇ ਚੱਲਦਿਆਂ ਮਗਰਲੇ ਦਿਨਾਂ ਵਿੱਚ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ ਨਜਾਇਜ਼ ਕਬਜ਼ੇ ਨੂੰ ਢਾਹ ਦਿੱਤਾ ਗਿਆ ਸੀ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਕਬਜ਼ਾਧਾਰੀਆਂ ਵਲੋਂ ਆਪਣੀ ਰਾਜਸੀ ਪਹੁੰਚ ਦੀ ਸਹਿ ‘ਤੇ ਗ਼ਲਤ ਢੰਗਾ ਦੀ ਵਰਤੋਂ ਕਰਦੇ ਹੋਏ ਸਰਕਾਰੀ ਅਮਲੇ ਨੂੰ ਡਰਾਇਆ ਧਮਕਾਇਆ ਗਿਆ ਅਤੇ ਅਮਲੇ ਦੇ ਕਰਮਚਾਰੀਆਂ ਨੂੰ ਮੌਕੇ ਤੋਂ ਜਾਣ ਲਈ ਮਜਬੂਰ ਕਰ ਦਿੱਤਾ ਗਿਆ ਤੇ ਕੁਝ ਅਣਪਛਾਤੇ ਵਿਅਕਤੀਆਂ ਦੀ ਮਦਦ ਨਾਲ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਉਸ ਜਗ੍ਹਾ ਦੋਬਾਰਾ ਮਲਬੇ ਦੀਆਂ ਇੱਟਾਂ ਲਗਾਕੇ ਉਸਾਰੀ ਸ਼ੁਰੂ ਕਰ ਦਿੱਤੀ ਗਈ। ਜਿਸ ਤੋਂ ਬਾਅਦ ਇਲਾਕੇ ਦੇ ਲੋਕਾਂ ਵੱਲੋਂ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਉਨ੍ਹਾਂ ਵੱਲੋਂ ਪੁਲਿਸ ਕਮਿਸ਼ਨਰ ਨੂੰ ਮੰਗ ਪੱਤਰ ਦੇ ਕੇ ਉਕਤ ਕਬਜ਼ਾਧਾਰੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਅਰਜ਼ੋਈ ਕੀਤੀ ਗਈ ਹੈ। ਸ਼ਿਕਾਇਤ ਪੱਤਰ ਦੇਣ ਵਾਲਿਆਂ ਵਿੱਚ ਪ੍ਰਧਾਨ ਜਗਜੀਵਨ ਲਾਲ, ਸੁਭਾਸ਼ ਜੋਸ਼ੀ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਵਸਨੀਕਾਂ ਹਾਜ਼ਰ ਦੱਸੇ ਗਏ ਹਨ।
Ad Position 22
No active advertisement
ਪਿਛਲੀ ਖ਼ਬਰ ਦਾਦਾ ਕਾਲੋਨੀ ਦਾ ਹਸਪਤਾਲ ਸ਼ੁਰੂ ਨਹੀਂ ਕਰਵਾ ਸਕੇ ਕਾਂਗਰਸੀ ਵਿਧਾਇਕ- ਭੰਡਾਰੀ ਅਗਲੀ ਖ਼ਬਰ ਨਸ਼ੇ ਦੇ ਕੇਸਾਂ ’ਚ ਜੇਲ੍ਹ ਜਾਣ ਦੇ ਬਾਵਜੂਦ ਨਹੀਂ ਸੁਧਰੇ, ਜ਼ਮਾਨਤ ’ਤੇ ਆਉਣ ਉਪਰੰਤ ਫਿਰ ਵੇਚ ਰਹੇ ਸੀ ਹੈਰੋਇਨ
Ad Position 24