11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

70 ਵੀਆਂ ਪੰਜਾਬ ਸਕੂਲ ਖੇਡਾਂ ਦੀ ਅਥਲੈਟਿਕਸ ਮੀਟ ’ਚ ਹੋਏ ਜ਼ਬਰਦਸਤ ਮੁਕਾਬਲੇ ਟਰੈਕ ’ਤੇ ਖਿਡਾਰੀਆਂ ਨੇ ਦਿਖਾਇਆ ਦਮਖਮ

ਜਲੰਧਰ, 10 ਅਕਤੂਬਰ ( ਡਾ ਜਤਿੰਦਰ ਸਾਬੀ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ 70ਵੀਆਂ ਪੰਜਾਬ ਸਕੂਲ ਖੇਡਾਂ ਤਹਿਤ ਸਰਕਾਰੀ ਸਪੋਰਟਸ ਸਕੂਲ, ਜਲੰਧਰ ਵਿਖੇ ਕਰਵਾਈ ਜਾ ਰਹੀ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਦੇ ਦੂਜੇ ਦਿਨ ਖਿਡਾਰੀਆਂ ਨੇ ਆਪਣੀ ਤੇਜ਼ ਰਫ਼ਤਾਰ, ਦਮਖਮ ਅਤੇ ਖੇਡ ਪ੍ਰਤਿਭਾ ਨਾਲ ਦਰਸ਼ਕਾਂ ਦਾ ਧਿਆਨ ਖਿੱਚਿਆ। ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਦੇ ਲੜਕੇ ਅਤੇ ਲੜਕੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਪੂਰੇ ਜੋਸ਼, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਹਿੱਸਾ ਲਿਆ।

Ad Position 21
No active advertisement
ਜੇਤੂ ਖਿਡਾਰੀਆਂ ਨੂੰ ਮੈਡਲ ਪਹਿਨਾਉਂਦੇ ਹੋਏ ਮੁੱਖ ਮਹਿਮਾਨ ਪ੍ਰਿੰਸੀਪਲ ਅਜੇ ਬਾਹਰੀ,ਸੁਖਦੇਵ ਲਾਲ, ਅਮਨਦੀਪ ਜ਼ਿਲ੍ਹਾ ਸਪੋਰਟਸ ਕੋਰਡੀਨੇਟਰ,ਬਲਜੀਤ ਸਿੰਘ ਜਨਰਲ ਸੈਕਟਰੀ,ਸੁਰਿੰਦਰ ਕੁਮਾਰ ਅੰਤਰਾਸ਼ਟਰੀ ਜੂਡੋ ਰੈਫਰੀ ਅਤੇ ਹੋਰ। ਤਸਵੀਰ-ਮੁਨੀਸ਼ 11-10-2026
ਜਲੰਧਰ, 10 ਅਕਤੂਬਰ ( ਡਾ ਜਤਿੰਦਰ ਸਾਬੀ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ 70ਵੀਆਂ ਪੰਜਾਬ ਸਕੂਲ ਖੇਡਾਂ ਤਹਿਤ ਸਰਕਾਰੀ ਸਪੋਰਟਸ ਸਕੂਲ, ਜਲੰਧਰ ਵਿਖੇ ਕਰਵਾਈ ਜਾ ਰਹੀ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਦੇ ਦੂਜੇ ਦਿਨ ਖਿਡਾਰੀਆਂ ਨੇ ਆਪਣੀ ਤੇਜ਼ ਰਫ਼ਤਾਰ, ਦਮਖਮ ਅਤੇ ਖੇਡ ਪ੍ਰਤਿਭਾ ਨਾਲ ਦਰਸ਼ਕਾਂ ਦਾ ਧਿਆਨ ਖਿੱਚਿਆ। ਅੰਡਰ-14, ਅੰਡਰ-17 ਅਤੇ ਅੰਡਰ-19 ਵਰਗਾਂ ਦੇ ਲੜਕੇ ਅਤੇ ਲੜਕੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਪੂਰੇ ਜੋਸ਼, ਅਨੁਸ਼ਾਸਨ ਅਤੇ ਖੇਡ ਭਾਵਨਾ ਨਾਲ ਹਿੱਸਾ ਲਿਆ।ਇਹ ਖੇਡ ਮੁਕਾਬਲੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਮਨਦੀਪ ਕੌਂਡਲ, ਅੰਤਰਰਾਸ਼ਟਰੀ ਜੂਡੋ ਰੈਫਰੀ ਸੁਰਿੰਦਰ ਕੁਮਾਰ ਅਤੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਬਲਜੀਤ ਸਿੰਘ ਢਿੱਲੋਂ ਦੀ ਦੇਖ-ਰੇਖ ਹੇਠ ਕਰਵਾਏ ਜਾ ਰਹੇ ਹਨ।ਦੂਜੇ ਦਿਨ ਦੇ ਮੁਕਾਬਲਿਆਂ ਵਿੱਚ ਪ੍ਰਿੰਸੀਪਲ ਅਜੇ ਬਾਹਰੀ, ਸਟੇਟ ਸਕੂਲ ਆਫ਼ ਸਪੋਰਟਸ, ਜਲੰਧਰ, ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਪ੍ਰਿੰਸੀਪਲ ਸੁਖਦੇਵ ਲਾਲ, ਜੁਆਇੰਟ ਸਕੱਤਰ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ, ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਲੈਕਚਰਾਰ ਸੁਰਿੰਦਰ ਕੁਮਾਰ ਨੇ ਕਿਹਾ ਕਿ ਸਕੂਲੀ ਖੇਡਾਂ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ ਅਤੇ ਖਿਡਾਰੀਆਂ ਨੂੰ ਉੱਚ ਪੱਧਰ ਤੱਕ ਪਹੁੰਚਣ ਦੇ ਮੌਕੇ ਪ੍ਰਦਾਨ ਕਰਦੀਆਂ ਹਨ। ਦੂਜੇ ਦਿਨ ਦੇ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਤੇ 1500 ਮੀਟਰ ਦੌੜ ਅੰਡਰ-19 ਲੜਕੇ ਵਰਗ ਭਾਵਿਤ (ਸਪੋਰਟਸ ਸਕੂਲ) ਨੇ ਪਹਿਲਾ, ਅਭਿਮਨਯੂ (ਸਪੋਰਟਸ ਸਕੂਲ) ਨੇ ਦੂਜਾ ਅਤੇ ਹਰਮਨ (ਖਾਲਸਾ ਕਾਲਜ, ਡਰੋਲੀ ਕਲਾਂ) ਨੇ ਤੀਜਾ ਸਥਾਨ ਹਾਸਲ ਕੀਤਾ 1500 ਮੀਟਰ ਦੌੜ ਅੰਡਰ-19 ਲੜਕੀਆਂ ਵਰਗ ਚਾਂਦਨੀ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੱਧੇਵਾਲੀ) ਨੇ ਪਹਿਲਾ, ਸੁਮਨਪ੍ਰੀਤ ਕੌਰ (ਐਚ.ਐਮ.ਵੀ. ਸਕੂਲ) ਨੇ ਦੂਜਾ ਅਤੇ ਪ੍ਰੀਤ ਕੌਰ (ਗੁਰੂ ਅਰਜਨ ਦੇਵ ਪਬਲਿਕ ਸਕੂਲ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। 4×100 ਮੀਟਰ ਰਿਲੇਅ ਲੜਕੀਆਂ ਵਿੱਚ ਜ਼ੋਨ ਨੰਬਰ-1 ਨੇ ਪਹਿਲਾ ਅਤੇ ਜ਼ੋਨ ਨੰਬਰ-5 ਨੇ ਦੂਜਾ ਸਥਾਨ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ।5 ਕਿਲੋਮੀਟਰ ਵਾਕ ਅੰਡਰ-1 9 ਸਾਲ ਲੜਕੇ ਵਰਗ ਜਨਤਾ ਸੀਨੀਅਰ ਸੈਕੰਡਰੀ ਸਕੂਲ, ਜੰਡੂਸਿੰਘਾ ਦੇ ਰਾਜਨ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਕੋਚ, ਅਧਿਆਪਕ ਅਤੇ ਖੇਡ ਅਧਿਕਾਰੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਾਰਥ ਜ਼ੋਨ ਯੂਥ ਫੈਸਟੀਵਲ ਦੀ ਓਵਰਆਲ ਟਰਾਫ਼ੀ ਸੀ.ਟੀ.ਈ.ਐਮ.ਟੀ. ਸ਼ਾਹਪੁਰ ਦੇ ਨਾਂਅ ਅਗਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ’ਚ ਮਨਾਇਆ ਮਾਨਸਿਕ ਸਿਹਤ ਦਿਵਸ
Ad Position 24