11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਖੇਡਾਂ ਵਤਨ ਪੰਜਾਬ ਦੀਆਂ-2026 ਤਹਿਤ ਰਾਜ ਪੱਧਰੀ ਮੁਕਾਬਲੇ ਜਲੰਧਰ ਵਿਖੇ ਸ਼ੁਰੂ

ਜਲੰਧਰ, 10 ਅਕਤੂਬਰ (ਡਾ ਜਤਿੰਦਰ ਸਾਬੀ)–ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਜਲੰਧਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਰਾਜ ਪੱਧਰੀ ਮੁਕਾਬਲਿਆਂ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਖੇਡਾਂ ਦੌਰਾਨ ਵਾਲੀਬਾਲ ਸ਼ੂਟਿੰਗ, ਸ਼ਤਰੰਜ ਅਤੇ ਟੇਬਲ ਟੈਨਿਸ ਦੇ ਸ਼ਾਨਦਾਰ ਮੁਕਾਬਲੇ ਹੋਣਗੇ।

Ad Position 21
No active advertisement
ਅਜੀਤ ਡੈਸਕ 11-10-2026
ਜਲੰਧਰ, 10 ਅਕਤੂਬਰ (ਡਾ ਜਤਿੰਦਰ ਸਾਬੀ)–ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ, ਜਲੰਧਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਤਹਿਤ ਰਾਜ ਪੱਧਰੀ ਮੁਕਾਬਲਿਆਂ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਨ੍ਹਾਂ ਖੇਡਾਂ ਦੌਰਾਨ ਵਾਲੀਬਾਲ ਸ਼ੂਟਿੰਗ, ਸ਼ਤਰੰਜ ਅਤੇ ਟੇਬਲ ਟੈਨਿਸ ਦੇ ਸ਼ਾਨਦਾਰ ਮੁਕਾਬਲੇ ਹੋਣਗੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਸੂਬਾ ਸਰਕਾਰ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਮੁੜ ਸੁਰਜੀਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ 1,800 ਕਰੋੜ ਰੁਪਏ ਦਾ ਇਤਿਹਾਸਕ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪੇਂਡੂ ਅਤੇ ਸ਼ਹਿਰੀ ਦੋਵਾਂ ਖੇਤਰਾਂ ਵਿੱਚ ਮਾਡਲ ਖੇਡ ਮੈਦਾਨਾਂ ਦੇ ਨਿਰਮਾਣ ਲਈ ਵਰਤੀ ਜਾ ਰਹੀ ਹੈ, ਤਾਂ ਜੋ ਪਿੰਡਾਂ ਦੇ ਖਿਡਾਰੀਆਂ ਨੂੰ ਉੱਚ-ਪੱਧਰੀ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਮੁਕਾਬਲਿਆਂ ਦੀ ਤਿਆਰੀ ਕਰ ਰਹੇ ਖਿਡਾਰੀਆਂ ਨੂੰ ਖੁਰਾਕ ਅਤੇ ਸਿਖ਼ਲਾਈ ਲਈ ਅਗਾਊਂ ਹੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ ਤਾਂ ਜੋ ਕਿਸੇ ਵੀ ਯੋਗ ਖਿਡਾਰੀ ਨੂੰ ਵਿੱਤੀ ਰੁਕਾਵਟਾਂ ਦਾ ਸਾਹਮਣਾ ਨਾ ਕਰਨਾ ਪਵੇ। ਸ਼੍ਰੀ ਭਗਤ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਵਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਵੀ ਸ਼ਲਾਘਾ ਕੀਤੀ ਅਤੇ ਸਾਰੇ ਨੌਜਵਾਨ ਭਾਗੀਦਾਰਾਂ ਨੂੰ ਸਮਰਪਣ, ਦ੍ਰਿੜ੍ਹਤਾ ਅਤੇ ਸੱਚੀ ਖੇਡ ਭਾਵਨਾ ਨਾਲ ਖੇਡਣ ਲਈ ਉਤਸ਼ਾਹਿਤ ਕੀਤਾ। ਇਸ ਤੋਂ ਪਹਿਲਾਂ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ, ਤੈਰਾਕੀ ਕੋਚ ਉਮੇਸ਼ ਸ਼ਰਮਾ, ਵਾਲੀਬਾਲ ਕੋਚ ਅੰਮ੍ਰਿਤਪਾਲ ਸਿੰਘ, ਪਲਵਿੰਦਰ ਕੌਰ, ਸ਼ਤਰੰਜ ਕੋਚ ਦਿਨੇਸ਼ ਘੇਰਾ ਅਤੇ ਖਿਡਾਰੀਆਂ ਤੇ ਅਧਿਕਾਰੀਆਂ ਵੱਲੋਂ ਕੈਂਪਸ ਵਿੱਚ ਪਹੁੰਚਣ ‘ਤੇ ਮੁੱਖ ਮਹਿਮਾਨ ਦਾ ਸਵਾਗਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਅਕਾਲ ਗੁਰਮਤਿ ਸੰਗੀਤ ਵਿਦਿਆਲਾ ਜਥਾ ਦੇ ਵਿਸ਼ੇਸ਼ ਕੀਰਤਨ ਸਮਾਗਮ ਅੱਜ ਅਗਲੀ ਖ਼ਬਰ ਪੁਲਿਸ ਡੀ.ਏ.ਵੀ. ਪਬਲਿਕ ਸਕੂਲ ਵਿਚ ਛਿਮਾਹੀ ਪ੍ਰੀਖਿਆ ਤੋਂ ਬਾਅਦ ਮੈਗਾ ਪੀ. ਟੀ. ਐੱਮ.
Ad Position 24