11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਕਿਸ਼ਨਗੜ੍ਹ ਵਿਖੇ ਲਾਲ ਲਕੀਰ ਵਾਲੇ ਲਾਭਪਾਤਰੀਆਂ ਦੇ ਕਾਗਜ਼ਾਂ ਦੀ ਸੁਧਾਈ ਲਈ ਵਿਸ਼ੇਸ਼ ਕੈਂਪ ਲਗਾਇਆ

ਕਿਸ਼ਨਗੜ੍ਹ 10 ਅਕਤੂਬਰ (ਹੁਸਨ ਲਾਲ)-ਵਿਧਾਨ ਸਭਾ ਹਲਕਾ ਆਦਮਪੁਰ ਅਧੀਨ ਪੈਂਦੇ ਪਿੰਡ ਕਿਸ਼ਨਗੜ੍ਹ ਵਿਖੇ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਲਾਲ ਲਕੀਰ ਵਾਲੇ ਲਾਭਪਾਤਰੀਆਂ ਦੇ ਕਾਗਜ਼ਾਂ ਦੀ ਸੁਧਾਈ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਹ ਕੈਂਪ ਗ੍ਰਾਮ ਪੰਚਾਇਤ ਕਿਸ਼ਨਗੜ੍ਹ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਵਿਸ਼ੇਸ਼ ਅਗਵਾਈ ਵਿੱਚ ਲਗਾਇਆ ਗਿਆ।

Ad Position 21
No active advertisement
ਅਜੀਤ ਡੈਸਕ 11-10-2026
ਕਿਸ਼ਨਗੜ੍ਹ 10 ਅਕਤੂਬਰ (ਹੁਸਨ ਲਾਲ)-ਵਿਧਾਨ ਸਭਾ ਹਲਕਾ ਆਦਮਪੁਰ ਅਧੀਨ ਪੈਂਦੇ ਪਿੰਡ ਕਿਸ਼ਨਗੜ੍ਹ ਵਿਖੇ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਲਾਲ ਲਕੀਰ ਵਾਲੇ ਲਾਭਪਾਤਰੀਆਂ ਦੇ ਕਾਗਜ਼ਾਂ ਦੀ ਸੁਧਾਈ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਹ ਕੈਂਪ ਗ੍ਰਾਮ ਪੰਚਾਇਤ ਕਿਸ਼ਨਗੜ੍ਹ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਵਿਸ਼ੇਸ਼ ਅਗਵਾਈ ਵਿੱਚ ਲਗਾਇਆ ਗਿਆ। ਇਸ ਕੈਂਪ ਦੌਰਾਨ ਨਾਇਬ ਤਹਿਸੀਲਦਾਰ ਅੰਕੁਸ਼ ਸਿੰਘ, ਕਾਨੂੰਨਗੋ ਰਮਨ ਕੁਮਾਰ, ਪਟਵਾਰੀ ਸੁਖਬੀਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਕਾਨੂੰਨਗੋ ਰਮਨ ਕੁਮਾਰ ਨੇ ਦੱਸਿਆ ਕਿ ਇਹ ਕੈਂਪ ਦੌਰਾਨ ਮੇਰਾ ਘਰ ਮੇਰੇ ਨਾਮ ਸਕੀਮ ਤਹਿਤ ਲਾਲ ਲਾਈਨ ਵਾਲੇ ਲਾਭਪਾਤਰੀਆਂ ਦੀਆਂ ਲਈਆਂ ਗਈਆਂ ਅਰਜ਼ੀਆਂ ਦੀ ਸੁਧਾਈ ਲਈ ਲਗਾਇਆ ਗਿਆ ਹੈ। ਉਹਨਾਂ ਕਿਹਾ ਕਿ ਇਸ ਕੈਂਪ ਦੌਰਾਨ ਜਿਨਾਂ ਲਾਭਪਾਤਰੀਆਂ ਦੇ ਕਾਗਜ਼ਾਂ ਵਿੱਚ ਕੋਈ ਗਲਤੀ ਸੀ ਉਹਨਾਂ ਨੂੰ ਦਰੁਸਤ ਕਰਕੇ ਅੱਗੇ ਭੇਜਿਆ ਜਾਵੇਗਾ ਤਾਂ ਜੋ ਉਹਨਾਂ ਦੀਆਂ ਰਜਿਸਟਰੀਆਂ ਵਿੱਚ ਕੋਈ ਆਉਣ ਵਾਲੇ ਸਮੇਂ ਦੌਰਾਨ ਕੋਈ ਗਲਤੀ ਨਾ ਰਹਿ ਜਾਵੇ ਜਿਨ੍ਹਾਂ ਨੂੰ ਅੱਜ ਕੈਂਪ ਦੌਰਾਨ ਦਰੁਸਤ ਕੀਤਾ ਗਿਆ ਹੈ। ਇਸ ਮੌਕੇ ਤੇ ਸਰਪੰਚ ਡਾ. ਗੁਰਬਖਸ਼ ਸੁਆਮੀ, ਨੰਬਰਦਾਰ ਰਸ਼ਪਾਲ ਸਿੰਘ ਫੁੱਲ, ਜਸਪ੍ਰੀਤ ਸਿੰਘ ਚਾਹਲ, ਨੰਬਰਦਾਰ ਬਹਾਦਰ ਚੰਦ, ਮਨਜੀਤ ਸਿੰਘ ਢਿੱਲੋ, ਪਰਮਜੀਤ ਸਿੰਘ ਕੰਬੋਜ, ਸੁਰਿੰਦਰ ਪਾਲ ਪਟਵਾਰੀ, ਸੁਖਦੇਵ ਜੂੜੀ, ਅਮਨਦੀਪ ਪੰਚ, ਨਰਿੰਦਰ ਪਾਲ ਪੰਚ, ਮਲਕੀਤ ਚੰਦ ਪੰਚ, ਰਣਜੀਤ ਰਾਏ, ਸੰਤੋਖ ਸਿੰਘ, ਮਹਿੰਦਰ ਸਿੰਘ ਫੁੱਲ, ਅਬਜਿੰਦਰ ਕੈਂਥ, ਕੇਵਲ ਕ੍ਰਿਸ਼ਨ ਸਾਬਕਾ ਪੰਚ, ਅਮਨਦੀਪ ਸੋਧੀ, ਬਿਕਰਮਜੀਤ ਸੋਂਧੀ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੀਨੀ. ਸੈਕੰਡਰੀ ਸਕੂਲ ਰੰਧਾਵਾ ਮਸੰਦਾਂ ਵਿਖੇ ਨਸ਼ਿਆਂ ਖ਼ਿਲਾਫ਼ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਸਕੂਲ ਆਫ਼ ਐਮੀਨੈਂਸ ਆਦਮਪੁਰ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ
Ad Position 24