11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸੀਨੀ. ਸੈਕੰਡਰੀ ਸਕੂਲ ਰੰਧਾਵਾ ਮਸੰਦਾਂ ਵਿਖੇ ਨਸ਼ਿਆਂ ਖ਼ਿਲਾਫ਼ ਸੈਮੀਨਾਰ ਕਰਵਾਇਆ

­ਕਿਸ਼ਨਗੜ੍ਹ, 10 ਅਕਤੂਬਰ (ਹੁਸਨ ਲਾਲ) -ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਮਸੰਦਾ ਵਿਖੇ ਨਸ਼ਿਆਂ ਖਿਲਾਫ ਸੰਖੇਪ ਤੇ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਇਆ ਗਿਆ। ਇਹ ਸਮਾਗਮ ਥਾਣਾ ਮਕਸੂਦਾਂ ਦੇ ਐਸ.

Ad Position 21
No active advertisement
ਅਜੀਤ ਡੈਸਕ 11-10-2026
­ਕਿਸ਼ਨਗੜ੍ਹ, 10 ਅਕਤੂਬਰ (ਹੁਸਨ ਲਾਲ) -ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੰਧਾਵਾ ਮਸੰਦਾ ਵਿਖੇ ਨਸ਼ਿਆਂ ਖਿਲਾਫ ਸੰਖੇਪ ਤੇ ਪ੍ਰਭਾਵਸ਼ਾਲੀ ਸੈਮੀਨਾਰ ਕਰਵਾਇਆ ਗਿਆ। ਇਹ ਸਮਾਗਮ ਥਾਣਾ ਮਕਸੂਦਾਂ ਦੇ ਐਸ.ਐਚ.ਓ. ਇੰਸ. ਬਲਵੀਰ ਸਿੰਘ ਅਤੇ ਸਕੂਲ ਵਾਇਸ ਪ੍ਰਿੰਸੀਪਲ ਦੀਪਕ ਜਿੰਦਲ ਅਤੇ ਸਮਾਜ ਸੇਵੀ ਨੰਬਰਦਾਰ ਬੀਰ ਚੰਦ ਸੁਰੀਲਾ ਦੀ ਸਾਂਝੀ ਅਗਵਾਈ ਵਿੱਚ ਕਰਵਾਇਆ ਗਿਆ। ਇਸ ਮੌਕੇ ‘ਤੇ ਹਾਜ਼ਰ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਥਾਣਾ ਮਕਸੂਦਾਂ ਦੇ ਐਸਐਚਓ ਇੰਸ. ਬਲਵੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਮਾੜੀ ਲਤ ਨਾਲ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ ਵਿਸ਼ੇਸ਼ ਕਰਕੇ ਨੌਜਵਾਨ ਪੀੜੀ ਨੂੰ ਨਸ਼ਿਆਂ ਦੀ ਮਾੜੀ ਲਤ ਤੋਂ ਬਚਦਿਆਂ ਪੜ੍ਹਾਈ ਤੇ ਖੇਡਾਂ ਵੱਲ ਪ੍ਰੇਰਿਤ ਹੋ ਕੇ ਆਪਣਾ ਭਵਿੱਖ ਉਜਵਲ ਬਣਾ ਕੇ ਆਪਣੇ ਪਰਿਵਾਰ ਤੇ ਦੇਸ਼ ਸੇਵਾ ਵਿੱਚ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਤੇ ਵਾਈਸ ਪ੍ਰਿੰਸੀਪਲ ਦੀਪਕ ਜਿੰਦਲ ਤੇ ਨੰਬਰਦਾਰ ਬੀਰ ਚੰਦ ਸੁਰੀਲਾ ਵੱਲੋਂ ਵੀ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਭੈੜੇ ਪ੍ਰਭਾਵਾਂ ਤੋਂ ਵਿਸਥਾਰ ਪੂਰਵਕ ਜਾਣੂ ਕਰਵਾਇਆ ਗਿਆ। ਇਸ ਮੌਕੇ ਹੋਰਾਂ ਤੋਂ ਇਲਾਵਾ ਲੈਕਚਰਾਰ ਰਜਿੰਦਰ ਸਿੰਘ ਮਾਨ, ਸਾਬਕਾ ਸਰਪੰਚ ਮੋਹਣ ਲਾਲ, ਥਾਣੇਦਾਰ ਗੁਰਮੇਲ ਸਿੰਘ, ਰਵਿੰਦਰ ਸਿੰਘ, ਦਵਿੰਦਰ ਸਰੀਲਾ, ਪ੍ਰਧਾਨ ਸੰਨੀ ਮਾਹੀ, ਸਵਰਨਜੀਤ, ਸੁਰਿੰਦਰ ਪਾਲ, ਮਹਿੰਦਰ ਪਾਲ ਮਾਹੀ, ਰਾਣੀ ਗਾਟ, ਲੈਕਚਰਾਰ ਵਿਪਨ ਕੁਮਾਰ, ਅਸ਼ੋਕ ਕੁਮਾਰ, ਭਾਰਤ ਕੁਮਾਰ, ਸਾਹਿਲ ਨੀਰਜ, ਅੰਜੂ ਰਾਣੀ, ਸੀਮਾ ਸਰਿਤਾ (ਸਾਰੇ ਲੈਕਚਰਾਰ) ਪੂਜਾ ਮਹਿਤਾ, ਸੋਨਮ, ਜੋਤੀ, ਸਤਪਾਲ ਸਾਹੀ ਤੇ ਸਤਨਾਮ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ। ਪ੍ਰੋਗਰਾਮ ਦੇ ਅੰਤ ਵਿੱਚ ਪ੍ਰਬੰਧਕਾਂ ਵੱਲੋਂ ਇੰਸਪੈਕਟਰ ਬਲਵੀਰ ਸਿੰਘ ਨੂੰ ਸਨਮਾਨਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਹਲਕਾ ਨਕੋਦਰ ’ਚ ‘ਮਾਨ ਦੇ ਮੁਨਾਫ਼ੇ’ ਮੁਹਿੰਮ ਜ਼ੋਰਾਂ ’ਤੇ ਅਗਲੀ ਖ਼ਬਰ ਕਿਸ਼ਨਗੜ੍ਹ ਵਿਖੇ ਲਾਲ ਲਕੀਰ ਵਾਲੇ ਲਾਭਪਾਤਰੀਆਂ ਦੇ ਕਾਗਜ਼ਾਂ ਦੀ ਸੁਧਾਈ ਲਈ ਵਿਸ਼ੇਸ਼ ਕੈਂਪ ਲਗਾਇਆ
Ad Position 24