ਪੁਲਿਸ ਨੇ ਸਬ-ਡਵੀਜ਼ਨ ਫਿਲੌਰ ਦੇ ਵੱਖ-ਵੱਖ ਪਿੰਡਾਂ ’ਚ ਕੀਤੀ ਛਪੇਮਾਰੀ
ਫਿਲੌਰ, 10 ਅਕਤੂਬਰ (ਵਿਪਨ ਗੈਰੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵਲੋਂ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਫਿਲੌਰ ਅਤੇ ਥਾਣਾ ਗੁਰਾਇਆ ਦੇ ਵੱਖ ਵੱਖ ਪਿੰਡਾਂ ‘ਚ ਛਾਪੇਮਾਰੀ ਕਰਕੇ ਐਨ. ਡੀ.
ਫਿਲੌਰ, 10 ਅਕਤੂਬਰ (ਵਿਪਨ ਗੈਰੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਜਲੰਧਰ ਦਿਹਾਤੀ ਪੁਲਿਸ ਵਲੋਂ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਫਿਲੌਰ ਅਤੇ ਥਾਣਾ ਗੁਰਾਇਆ ਦੇ ਵੱਖ ਵੱਖ ਪਿੰਡਾਂ ‘ਚ ਛਾਪੇਮਾਰੀ ਕਰਕੇ ਐਨ.ਡੀ.ਪੀ.ਐੱਸ. ਐਕਟ ਤਹਿਤ 6 ਮੁਕੱਦਮੇ ਦਰਜ ਕਰਕੇ 8 ਸਮਗਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਵਲੋਂ ਜਾਰੀ ਜਾਣਕਾਰੀ ਅਨੁਸਾਰ ਵੱਖ-ਵੱਖ ਮਾਮਲਿਆਂ ਵਿੱਚ ਨਸ਼ੀਲੀਆਂ ਗੋਲੀਆਂ ਸਮੇਤ ਹੋਰ ਨਸ਼ੀਲੇ ਪਦਾਰਥ ਵੀ ਬਰਾਮਦ ਕੀਤੇ ਗਏ ਹਨ। ਮਾਮਲੇ ਸਬੰਧੀ ਡੀਐਸਪੀ ਫਿਲੌਰ ਭਾਰਤ ਮਸੀਹ ਨੇ ਕਿਹਾ ਪੁਲਿਸ ਵਲੋਂ ਨਸ਼ਿਆਂ ਦੀ ਵਿਕਰੀ, ਸਪਲਾਈ ਅਤੇ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਨਸ਼ਿਆਂ ਦੀ ਵਰਤੋਂ ਕਰਦੇ ਪਾਏ ਜਾਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਰਾਹੀਂ ਇਲਾਜ ਅਤੇ ਪੁਨਰਵਾਸ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾ ਅੱਗੇ ਕਿਹਾ ਕਿ ਦਿਹਾਤੀ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਲਗਾਤਾਰ ਜਾਰੀ ਹੈ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਵਿਸ਼ੇਸ਼ ਅਤੇ ਅਚਨਚੇਤ ਚੈਕਿੰਗ ਆਪਰੇਸ਼ਨ ਕਰਕੇ ਨਸ਼ਿਆਂ ਦੀ ਤਸਕਰੀ ਅਤੇ ਇਸ ਨਾਲ ਸਬੰਧਤ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ‘ਤੇ ਨੇੜਿਓਂ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।