10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਸੰਵਿਧਾਨ ਬਚਾਓ ਵੋਟ ਬਚਾਓ ਮੰਚ ਵਲੋਂ ਧਰਨਾ ਕੱਲ੍ਹ-ਰਮੇਸ਼ ਚੋਹਕਾਂ

ਜਲੰਧਰ, 10 ਅਕਤੂਬਰ (ਜਸਪਾਲ ਸਿੰਘ)-ਸੰਵਿਧਾਨ ਨੂੰ ਅੱਖੋਂ ਪਰੋਖੇ ਕਰਨ, ਨਾਗਰਿਕਾਂ ਦੀਆਂ ਦਰੁੱਸਤ ਵੋਟਾਂ ਨੂੰ ਕਰੋੜਾਂ ਦੀ ਗਿਣਤੀ ’ਚ ਕੱਟਣ, ਸਮਾਜਿਕ ਕਾਰਕੁੰਨਾਂ ਦੀ ਨਾਜਾਇਜ਼ ਗ੍ਰਿਫਤਾਰੀ, ਵਿਦਿਆਰਥੀ-ਵਿਦਿਆਰਥਣਾਂ ’ਤੇ ਪੁਲਿਸ ਤਸ਼ੱਦਦ ਅਤੇ ਵਕੀਲ ਤੇ ਪੱਤਰਕਾਰ ਭਾਈਚਾਰੇ ਦੀਆਂ ਦਿੱਲੀ ’ਚ ਹੋਈਆਂ ਗ੍ਰਿਫਤਾਰੀਆਂ ਦੇ ਖਿਲਾਫ ਸੰਵਿਧਾਨ ਬਚਾਓ-ਵੋਟ ਬਚਾਓ ਸਾਂਝਾ ਮੰਚ’ ਵਲੋਂ 12 ਅਕਤੂਬਰ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਹੈਡਕੁਆਰਟਰ ’ਤੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਉੱਘੇ ਦਲਿਤ ਆਗੂ ਰਮੇਸ਼ ਚੋਹਕਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਸਮੂਹ ਭਾਰਤੀ ਲੋਕਾਂ ਦੇ ਸੰਵਿਧਾਨਕ ਹੱਕਾਂ ਨੂੰ ਕੁਚਲਣ ਖਿਲਾਫ ਇਹ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 11-10-2026
ਜਲੰਧਰ, 10 ਅਕਤੂਬਰ (ਜਸਪਾਲ ਸਿੰਘ)-ਸੰਵਿਧਾਨ ਨੂੰ ਅੱਖੋਂ ਪਰੋਖੇ ਕਰਨ, ਨਾਗਰਿਕਾਂ ਦੀਆਂ ਦਰੁੱਸਤ ਵੋਟਾਂ ਨੂੰ ਕਰੋੜਾਂ ਦੀ ਗਿਣਤੀ ’ਚ ਕੱਟਣ, ਸਮਾਜਿਕ ਕਾਰਕੁੰਨਾਂ ਦੀ ਨਾਜਾਇਜ਼ ਗ੍ਰਿਫਤਾਰੀ, ਵਿਦਿਆਰਥੀ-ਵਿਦਿਆਰਥਣਾਂ ’ਤੇ ਪੁਲਿਸ ਤਸ਼ੱਦਦ ਅਤੇ ਵਕੀਲ ਤੇ ਪੱਤਰਕਾਰ ਭਾਈਚਾਰੇ ਦੀਆਂ ਦਿੱਲੀ ’ਚ ਹੋਈਆਂ ਗ੍ਰਿਫਤਾਰੀਆਂ ਦੇ ਖਿਲਾਫ ਸੰਵਿਧਾਨ ਬਚਾਓ-ਵੋਟ ਬਚਾਓ ਸਾਂਝਾ ਮੰਚ’ ਵਲੋਂ 12 ਅਕਤੂਬਰ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਹੈਡਕੁਆਰਟਰ ’ਤੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਉੱਘੇ ਦਲਿਤ ਆਗੂ ਰਮੇਸ਼ ਚੋਹਕਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਸਮੂਹ ਭਾਰਤੀ ਲੋਕਾਂ ਦੇ ਸੰਵਿਧਾਨਕ ਹੱਕਾਂ ਨੂੰ ਕੁਚਲਣ ਖਿਲਾਫ ਇਹ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ’ਚ ਰੇਲ ਗੱਡੀਆਂ ਤੇ ਹਵਾਈ ਜਹਾਜਾਂ ਨੂੰ ਬੰਦ ਕਰਨਾ ਤੇ ਇੰਟਰਨੈੱਟ ਸੇਵਾਵਾਂ ਨੂੰ ਵੀ ਠੱਪ ਕਰਨਾ ਅਤੇ ਪੀ. ਜੀ. ’ਚ ਰਹਿ ਰਹੇ ਵਿਦਿਆਰਥੀਆਂ ਨੂੰ ਗ੍ਰਿਫਤਾਰ ਕਰਨਾ ਅਤੇ ਭਾਜਪਾ ਤੇ ਆਰ. ਐਸ. ਐਸ. ਦੇ ਕਾਰਕੁੰਨਾਂ ਨੂੰ ਹਥਿਆਰ ਦੇ ਕੇ ਭੇਜਣਾ ਸਾਬਤ ਕਰਦਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਲੋਕਾਂ ਦੇ ਸੰਵਿਧਾਨਕ ਹੱਕਾਂ ਨੂੰ ਕੁਚਲਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਨਿਲ ਹੰਸ, ਰਮੇਸ਼ ਚੋਹਕਾਂ, ਪਰਮਪਾਲ ਬੰਗੜ, ਅਜੇ ਯਾਦਵ, ਐਡ. ਵਿਜੇ ਬੱਧਣ, ਲਲਿਤ ਅੰਬੇਡਕਰੀ, ਨਵਦੀਪ ਦਕੋਹਾ, ਬਲਵੰਤ ਸਿੰਘ ਬਾਲਾ, ਅਰੁਣ ਸੰਦਲ ਤੇ ਰਾਮ ਮੂਰਤੀ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ’ਚ ਧੜੱਲੇ ਨਾਲ ਕੱਟੀਆਂ ਜਾ ਰਹੀਆਂ ਨਾਜਾਇਜ਼ ਕਾਲੋਨੀਆਂ, ਨਿਗਮ ਦੇ ਮਾਲੀਏ ਨੂੰ ਹੋ ਰਿਹਾ ਵੱਡਾ ਨੁਕਸਾਨ ਅਗਲੀ ਖ਼ਬਰ ਨਵ-ਨਿਯੁਕਤ ਅਹੁਦੇਦਾਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਢੀਂਡਸਾ ਦਾ ਸਨਮਾਨ
Ad Position 24