12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਯੂਨੀਵਰਸਿਟੀ ਕਾਲਜ ’ਚ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ

ਜਲੰਧਰ, 11 ਅਕਤੂਬਰ (ਜਸਪਾਲ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਲਾਡੋਵਾਲੀ ਰੋਡ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ 50 ਤੋਂ ਵੱਧ ਵਿਦਿਆਰਥੀਆਂ ਨੇ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ ।

Ad Position 21
No active advertisement
ਅਜੀਤ ਡੈਸਕ 12-10-2026
ਜਲੰਧਰ, 11 ਅਕਤੂਬਰ (ਜਸਪਾਲ ਸਿੰਘ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਲਾਡੋਵਾਲੀ ਰੋਡ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ 50 ਤੋਂ ਵੱਧ ਵਿਦਿਆਰਥੀਆਂ ਨੇ ਖੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਇਆ । ਇਸ ਮੌਕੇ ਸ੍ਰੀ ਵਰੁਣ ਕੁਮਾਰ ਪੀਸੀਐੱਸ, ਸਹਾਇਕ ਕਮਿਸ਼ਨਰ ਜਲੰਧਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ । ਇਸ ਮੌਕੇ ਸ੍ਰੀ ਵਰੁਣ ਕੁਮਾਰ ਨੇ ਕਿਹਾ ਕਿ ਸਵੈ-ਇੱਛਾ ਨਾਲ ਕੀਤਾ ਗਿਆ ਖੂਨਦਾਨ ਕਿਸੇ ਲੋੜਵੰਦ ਵਿਅਕਤੀ ਲਈ ਜੀਵਨਦਾਨ ਸਾਬਤ ਹੋ ਸਕਦਾ ਹੈ । ਐਮਰਜੈਂਸੀ ਅਤੇ ਗੰਭੀਰ ਬਿਮਾਰੀਆਂ ਦੌਰਾਨ ਖੂਨ ਦੀ ਲੋੜ ਨੂੰ ਪੂਰਾ ਕਰਨ ਵਿੱਚ ਖੂਨਦਾਨੀਆਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੁੰਦੀ ਹੈ । ਉਨ੍ਹਾਂ ਨੌਜਵਾਨਾਂ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਹੋਰਨਾਂ ਨੂੰ ਵੀ ਖੂਨਦਾਨ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ । ਕਾਲਜ ਦੇ ਓਐੱਸਡੀ ਪ੍ਰੋ. (ਡਾ.) ਨਵਜੋਤ ਕੌਰ ਨੇ ਖੂਨਦਾਨ ਕਰਨ ਵਾਲੇ ਵਿਦਿਆਰਥੀਆਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਖੂਨਦਾਨ ਮਨੁੱਖਤਾ ਦੀ ਸੇਵਾ ਦਾ ਇੱਕ ਮਹਾਨ ਕਾਰਜ ਹੈ । ਕੈਂਪ ਦੌਰਾਨ ਸਿਵਲ ਹਸਪਤਾਲ ਦੀ ਮੈਡੀਕਲ ਟੀਮ ’ਚ ਡਾ. ਰੁਪਿੰਦਰਜੀਤ ਕੌਰ, ਸਟਾਫ਼ ਨਰਸ ਸ੍ਰੀਮਤੀ ਗਗਨਦੀਪ ਕੌਰ, ਲੈਬਾਰਟਰੀ ਟੈਕਨੀਸ਼ੀਅਨ ਸ੍ਰੀਮਤੀ ਰਣਜੀਤ ਕੌਰ ਅਤੇ ਪ੍ਰਿੰਸ ਸਮੇਤ ਹੋਰ ਸਟਾਫ਼ ਮੈਂਬਰ ਸ਼ਾਮਲ ਸਨ । ਇਸ ਮੌਕੇ ਸ੍ਰੀ ਅਜੈ ਕੁਮਾਰ ਕੌਂਸਲਰ ਵੀ ਮੌਜੂਦ ਸਨ । ਡਾ. ਲਖਵੀਰ ਸਿੰਘ ਨੇ ਵਿਦਿਆਰਥੀਆਂ ਦੀ ਉਤਸ਼ਾਹਪੂਰਨ ਸ਼ਮੂਲੀਅਤ ਦੀ ਸ਼ਲਾਘਾ ਕੀਤੀ ਜਦਕਿ ਅੰਮ੍ਰਿਤਪਾਲ ਸਿੰਘ ਨੇ ਵੀ ਕੈਂਪ ਦੇ ਪ੍ਰਬੰਧਾਂ ਨੂੰ ਸਫ਼ਲ ਬਣਾਉਣ ਵਿੱਚ ਆਪਣਾ ਸਹਿਯੋਗ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਦੁਸਹਿਰੇ ਦੀਆਂ ਤਿਆਰੀਆਂ ਸ਼ੁਰੂ, ਜੇਲ੍ਹ ਰੋਡ ’ਤੇ ਪੁਤਲੇ ਬਣਾਉਣ ’ਚ ਜੁਟੇ ਕਾਰੀਗਰ ਮਹਿੰਗਾਈ ਦੇ ਦੌਰ ’ਚ ਪੁਤਲੇ ਵੀ ਲਗਾ... ਅਗਲੀ ਖ਼ਬਰ ਧਾਰਮਿਕ ਸਮਾਗਮਾਂ ਵਿਚ ਅਸ਼ਲੀਲਤਾ ਰੋਕਣ ਦੀ ਮੰਗ
Ad Position 24