ਸੰਗਰੂਰ ਰੈਲੀ ਵਿਚ ਫੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ ਪੰਜਾਬ ਨੇ ਨਿਭਾਈ ਅਹਿਮ ਭੂਮਿਕਾ
ਜਲੰਧਰ, 11 ਅਕਤੂਬਰ (ਸ਼ਿਵ)- ਸੰਗਰੂਰ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਸਾਂਝੇ ਫਰੰਟ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਕੀਤੀ ਗਈ ਮਹਾਂ ਰੈਲੀ ਵਿਚ ਫੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ ਪੰਜਾਬ (ਰਜਿ.) ਦੇ ਆਗੂਆਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
ਜਲੰਧਰ, 11 ਅਕਤੂਬਰ (ਸ਼ਿਵ)- ਸੰਗਰੂਰ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੇ ਸਾਂਝੇ ਫਰੰਟ ਵਲੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਕੀਤੀ ਗਈ ਮਹਾਂ ਰੈਲੀ ਵਿਚ ਫੋਰਮ ਆਫ਼ ਰਿਟਾਇਰਡ ਡਿਪਲੋਮਾ ਇੰਜੀਨੀਅਰਜ਼ ਪੰਜਾਬ (ਰਜਿ.) ਦੇ ਆਗੂਆਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਫੋਰਮ ਦੇ ਜਨਰਲ ਸਕੱਤਰ ਇੰਜੀ. ਵੀ. ਕੇ. ਕਪੂਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤੇ ਦੀ ਅਦਾਇਗੀ ਸਬੰਧੀ ਹਾਈਕੋਰਟ ਦੇ ਫ਼ੈਸਲਿਆਂ ਦੀ ਪਾਲਣਾ ਨਾ ਕਰਨ ਅਤੇ ਹੋਰ ਮੰਗਾਂ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਗਿਆ। ਫੋਰਮ ਦੇ ਜਲੰਧਰ ਜ਼ੋਨ ਤੋਂ ਇੰਜੀ. ਵਾਸੂਦੇਵ ਸ਼ਰਮਾ ਦੀ ਅਗਵਾਈ ਹੇਠ ਮੈਂਬਰ ਰੈਲੀ ਵਿੱਚ ਸ਼ਾਮਲ ਹੋਏ। ਫੋਰਮ ਦੇ ਸੂਬਾ ਪ੍ਰਧਾਨ ਇੰਜੀ. ਦਲਜੀਤ ਸਿੰਘ ਕੋਹਲੀ ਸਮੇਤ ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਹੁਸ਼ਿਆਰਪੁਰ, ਚੰਡੀਗੜ੍ਹ ਅਤੇ ਸੰਗਰੂਰ ਜ਼ੋਨਾਂ ਦੇ ਆਗੂਆਂ ਤੇ ਮੈਂਬਰਾਂ ਨੇ ਵੀ ਰੈਲੀ ਵਿੱਚ ਹਿੱਸਾ ਲਿਆ। ਜਿਨ੍ਹਾਂ ਵਿਚ ਅਸ਼ਵਨੀ ਕੁਮਾਰ, ਸੰਤੋਖ ਸਿੰਘ, ਕੰਵਰਜੀਤ ਸਿੰਘ, ਵੀ. ਕੇ. ਕਪੂਰ, ਦਲਜੀਤ ਸਿੰਘ ਕੋਹਲੀ ਤੇ ਹੋਰ ਹਾਜ਼ਰ ਸਨ। ਆਗੂਆਂ ਨੇ ਪੰਜਾਬ ਸਰਕਾਰ ਤੋਂ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ। ਇੰਜੀ. ਵੀ. ਕੇ. ਕਪੂਰ ਨੇ ਕਿਹਾ ਕਿ ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਦੇ ਸੂਬਾ ਪ੍ਰਧਾਨ ਡਾ. ਐਨ. ਕੇ. ਕਲਸੀ ਦੇ ਮਾਰਗਦਰਸ਼ਨ ਹੇਠ ਫੋਰਮ ਭਵਿੱਖ ਵਿਚ ਵੀ ਸਾਂਝੇ ਫਰੰਟ ਦੇ ਸੰਘਰਸ਼ਾਂ ਅਤੇ ਜਥੇਬੰਦਕ ਪ੍ਰੋਗਰਾਮਾਂ ਵਿਚ ਵਧ-ਚੜ੍ਹ ਕੇ ਹਿੱਸਾ ਲਵੇਗਾ।