ਗੁਰਦੁਆਰਾ ਛੇਵੀਂ ਪਾਤਿਸ਼ਾਹੀ ਗੇਟ ਨੰਬਰ 3 ਵਿਖੇ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ
ਚੁਗਿੱਟੀ/ਜੰਡੂਸਿੰਘਾ, 11 ਅਕਤੂਬਰ (ਨਰਿੰਦਰ ਲਾਗੂ) - ਲੰਮਾ ਪਿੰਡ ਵਿਖੇ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਦੇ ਗੇਟ ਨੰਬਰ 3 ਨੇੜੇ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ। ਇਸ ਸੜਕ ਦੇ ਨਿਰਮਾਣ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਅਤੇ ਰੋਜ਼ਾਨਾ ਇਸ ਰਸਤੇ ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਆਉਣ-ਜਾਣ ਵਿੱਚ ਕਾਫ਼ੀ ਸਹੂਲਤ ਮਿਲੇਗੀ।
ਚੁਗਿੱਟੀ/ਜੰਡੂਸਿੰਘਾ, 11 ਅਕਤੂਬਰ (ਨਰਿੰਦਰ ਲਾਗੂ) - ਲੰਮਾ ਪਿੰਡ ਵਿਖੇ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਦੇ ਗੇਟ ਨੰਬਰ 3 ਨੇੜੇ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ ਗਈ। ਇਸ ਸੜਕ ਦੇ ਨਿਰਮਾਣ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਅਤੇ ਰੋਜ਼ਾਨਾ ਇਸ ਰਸਤੇ ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਆਉਣ-ਜਾਣ ਵਿੱਚ ਕਾਫ਼ੀ ਸਹੂਲਤ ਮਿਲੇਗੀ। ਮਿਲੀ ਜਾਣਕਾਰੀ ਅਨੁਸਾਰ ਸੜਕ ਦੀ ਸਮੱਸਿਆ ਕਾਰਨ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਦਾ ਨਿਰਮਾਣ ਸ਼ੁਰੂ ਕਰਵਾਇਆ ਗਿਆ ਹੈ। ਇਸ ਮੌਕੇ ਕੌਂਸਲਰ ਰਵੀ ਕੁਮਾਰ, ਭਾਜਪਾ ਦੇ ਸਰਗਰਮ ਆਗੂ ਕਿਰਨਦੀਪ ਸਿੰਘ ਰੰਧਾਵਾ, ਹਰਜਿੰਦਰ ਸਿੰਘ ਜੱਜ, ਜੋਗਾ ਸਿੰਘ, ਨਸੀਬ ਚੰਦ, ਬਿਕਰਮਜੀਤ ਸਿੰਘ ਬਿੱਕੀ, ਸੁਖਚੈਨ ਸਿੰਘ ਲੰਬੜਦਾਰ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਸਨ। ਇਸ ਮੌਕੇ ਇਲਾਕੇ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਸਬੰਧੀ ਚਰਚਾ ਕੀਤੀ ਗਈ। ਰਵੀ ਕੁਮਾਰ ਕੌਂਸਲਰ ਅਤੇ ਕਿਰਨਦੀਪ ਸਿੰਘ ਰੰਧਾਵਾ ਵੱਲੋਂ ਵਾਰਡ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਣ ਅਤੇ ਲੋਕਾਂ ਦੀਆਂ ਬੁਨਿਆਦੀ ਲੋੜਾਂ ਨੂੰ ਪੂਰਾ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਗੁਰਦੁਆਰਾ ਸਾਹਿਬ ਦੇ ਨੇੜੇ ਸੜਕ ਦਾ ਨਿਰਮਾਣ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ।