11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਰਬੱਤ ਦੇ ਭਲੇ ਲਈ ਡਿਪਟੀ ਕਮਿਸ਼ਨਰ ਦੇ ਗ੍ਰਹਿ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਜਲੰਧਰ, 11 ਅਕਤੂਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 12-10-2026
ਜਲੰਧਰ, 11 ਅਕਤੂਬਰ (ਐੱਮ. ਐੱਸ. ਲੋਹੀਆ) – ਜਲੰਧਰ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੇ ਗ੍ਰਹਿ ਵਿਖੇ ਪਰਿਵਾਰ ਦੀ ਸੁੱਖ-ਸ਼ਾਂਤੀ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਗੁਰਬਾਣੀ ਕੀਰਤਨ ਅਤੇ ਅਰਦਾਸ ਰਾਹੀਂ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ ਅਤੇ ਸਭ ਦੇ ਜੀਵਨ ’ਚ ਸੁੱਖ, ਸ਼ਾਂਤੀ ਤੇ ਖ਼ੁਸ਼ਹਾਲੀ ਦੀ ਕਾਮਨਾ ਕੀਤੀ ਗਈ। ਇਸ ਸ਼ੁੱਭ ਮੌਕੇ ’ਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ ਅਤੇ ਸਕੱਤਰ ਕੰਵਲਜੀਤ ਸਿੰਘ ਕੋਛੜ ਨੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਉਨ੍ਹਾਂ ਦੀ ਪਤਨੀ ਸ੍ਰੀਮਤੀ ਤਾਨੀਆ ਬੈਂਸ (ਸੰਯੁਕਤ ਕਮਿਸ਼ਨਰ ਜੀ.ਐੱਸ.ਟੀ) ਨੂੰ ਗੁਰੂ ਘਰ ਦੀ ਬਖਸ਼ਿਸ਼ ਵਜੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਨਿਰਮਲ ਕੁਟੀਆ ਅਰਜਨ ਨਗਰ ਵਿਖੇ ਬਾਬਾ ਦਰਸ਼ਨ ਸਿੰਘ ਅਤੇ ਬਾਬਾ ਬਖ਼ਸ਼ੀਸ਼ ਸਿੰਘ ਦੀ ਯਾਦ ’ਚ ਕਰਵਾਏ ਗੁਰਮਤਿ ਸਮਾਗਮ ਅਗਲੀ ਖ਼ਬਰ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਗੇਟ ਨੰਬਰ 3 ਵਿਖੇ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ
Ad Position 24