ਦਾਣਾ ਮੰਡੀ ਪ੍ਰਤਾਪਪੁਰਾ ਵਿਖੇ ਮੀਂਹ ਵਿਚ ਭਿੱਜ ਰਹੀਆਂ ਝੋਨੇ ਦੀਆਂ ਭਰੀਆਂ ਬੋਰੀਆਂ ਅਤੇ ਢੇਰੀਆਂ
ਲਾਂਬੜਾ, 11 ਅਕਤੂਬਰ (ਗੁਰਮੇਲ ਸਿੰਘ)-ਅੱਜ ਹੋਈ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ ਖੇਤਾਂ ਵਿੱਚ ਕਿਸਾਨਾਂ ਦੀ ਪੱਕੀ ਖੜੀ ਝੋਨੇ ਦੀ ਫਸਲ ਅਤੇ ਮੰਡੀਆਂ ਵਿੱਚ ਵਿਕਰੀ ਲਈ ਲਿਆਂਦੇ ਝੋਨੇ ਦੀਆਂ ਢੇਰੀਆਂ ਅਤੇ ਭਰੀਆਂ ਹੋਈਆਂ ਬੋਰੀਆਂ ਨੀਂ ਦੇ ਪਾਣੀ ਨਾਲ ਭੇਜਦੀਆਂ ਦੇਖੀਆਂ ਗਈਆਂ ਮੀਂਹ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦੇ ਖਰਾਬ ਹੋਣ ਦਾ ਡਰ ਕਿਸਾਨਾਂ ਨੂੰ ਸਤਾ ਰਿਹਾ। ਕਿਉਂਕਿ ਸੱਪਾਂ ਦੀਆਂ ਸਿਰੀਆਂ ਮਿਧ -ਮਿਧ ਕੇ ਕਿਸਾਨਾਂ ਨੇ ਝੋਨੇ ਦੀ ਫਸਲ ਨੂੰ ਪਾਲਿਆ ਹੁੰਦਾ ਹੈ ਕਿਉਂਕਿ ਬਿਜਲੀ ਸਪਲਾਈ ਨਿਰੰਤਰ ਨਾ ਮਿਲਣ ਕਰਕੇ ਝੋਨੇ ਦੀ ਫਸਲ ਪਾਲਣ ਵਿੱਚ ਬਹੁਤ ਮੁਸ਼ਕਿਲਾਂ ਆਉਂਦੀਆਂ ਹਨ।
ਲਾਂਬੜਾ, 11 ਅਕਤੂਬਰ (ਗੁਰਮੇਲ ਸਿੰਘ)-ਅੱਜ ਹੋਈ ਬੇਮੌਸਮੀ ਬਰਸਾਤ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ ਖੇਤਾਂ ਵਿੱਚ ਕਿਸਾਨਾਂ ਦੀ ਪੱਕੀ ਖੜੀ ਝੋਨੇ ਦੀ ਫਸਲ ਅਤੇ ਮੰਡੀਆਂ ਵਿੱਚ ਵਿਕਰੀ ਲਈ ਲਿਆਂਦੇ ਝੋਨੇ ਦੀਆਂ ਢੇਰੀਆਂ ਅਤੇ ਭਰੀਆਂ ਹੋਈਆਂ ਬੋਰੀਆਂ ਨੀਂ ਦੇ ਪਾਣੀ ਨਾਲ ਭੇਜਦੀਆਂ ਦੇਖੀਆਂ ਗਈਆਂ ਮੀਂਹ ਕਾਰਨ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦੇ ਖਰਾਬ ਹੋਣ ਦਾ ਡਰ ਕਿਸਾਨਾਂ ਨੂੰ ਸਤਾ ਰਿਹਾ। ਕਿਉਂਕਿ ਸੱਪਾਂ ਦੀਆਂ ਸਿਰੀਆਂ ਮਿਧ -ਮਿਧ ਕੇ ਕਿਸਾਨਾਂ ਨੇ ਝੋਨੇ ਦੀ ਫਸਲ ਨੂੰ ਪਾਲਿਆ ਹੁੰਦਾ ਹੈ ਕਿਉਂਕਿ ਬਿਜਲੀ ਸਪਲਾਈ ਨਿਰੰਤਰ ਨਾ ਮਿਲਣ ਕਰਕੇ ਝੋਨੇ ਦੀ ਫਸਲ ਪਾਲਣ ਵਿੱਚ ਬਹੁਤ ਮੁਸ਼ਕਿਲਾਂ ਆਉਂਦੀਆਂ ਹਨ। ਮੰਡੀਆਂ ਵਿੱਚ ਪਹਿਲਾਂ ਹੀ ਝੋਨੇ ਦੀਆਂ ਢੇਰੀਆਂ ਅਤੇ ਬੋਰੀਆਂ ਪਈਆਂ ਹੋਣ ਕਾਰਨ ਕਿਸਾਨਾਂ ਨੂੰ ਆਪਣੀਂ ਫਸਲ ਦੀ ਸੰਭਾਲ ਦੀ ਚਿੰਤਾ ਸਤਾਉਣ ਲੱਗੀ ਹੈ ਫੇ ਮੌਸਮੀ ਬਰਸਾਤ ਨੇ ਕਿਸਾਨਾਂ ਦੀਆਂ ਉਮੀਦਾਂ ਤੇ ਪਾਣੀ ਫੇਰ ਦਿੱਤਾ ਹੈ। ਕਿਸਾਨਾਂ ਨੂੰ ਡਰ ਹੈ ਕਿ ਜੇਕਰ ਮੌਸਮ ਇਸੇ ਤਰ੍ਹਾਂ ਖਰਾਬ ਰਿਹਾ ਤਾਂ ਫਸਲ ਦੀ ਗੁਣਵੱਤਾ ਪ੍ਰਭਾਵਿਤ ਹੋ ਸਕਦੀ ਹੈ ਅਤੇ ਉਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ।