13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਿਖੇ ਅਧਿਆਤਮਿਕ ਸੰਦੇਸ਼ ਨਾਲ ਨਿਹਾਲ ਹੋਈਆਂ ਸੰਗਤਾਂ

ਜਲੰਧਰ, 12 ਅਕਤੂਬਰ (ਸ਼ਿਵ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਿਖੇ ਮਾਸਿਕ ਭੰਡਾਰੇ ਦੇ ਮੌਕੇ ’ਤੇ ਅਧਿਆਤਮਿਕ ਸਤਿਸੰਗ ਅਤੇ ਭਜਨ-ਕੀਰਤਨ ਕੀਤਾ ਗਿਆ। ਇਸ ਮੌਕੇ ਸੰਗਤਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਅਧਿਆਤਮਿਕ ਪ੍ਰਵਚਨਾਂ ਦਾ ਲਾਭ ਪ੍ਰਾਪਤ ਕੀਤਾ।

Ad Position 21
No active advertisement
ਅਜੀਤ ਡੈਸਕ 13-10-2026
ਜਲੰਧਰ, 12 ਅਕਤੂਬਰ (ਸ਼ਿਵ)-ਦਿਵਯ ਜਯੋਤੀ ਜਾਗ੍ਰਿਤੀ ਸੰਸਥਾਨ ਵਿਖੇ ਮਾਸਿਕ ਭੰਡਾਰੇ ਦੇ ਮੌਕੇ ’ਤੇ ਅਧਿਆਤਮਿਕ ਸਤਿਸੰਗ ਅਤੇ ਭਜਨ-ਕੀਰਤਨ ਕੀਤਾ ਗਿਆ। ਇਸ ਮੌਕੇ ਸੰਗਤਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਅਧਿਆਤਮਿਕ ਪ੍ਰਵਚਨਾਂ ਦਾ ਲਾਭ ਪ੍ਰਾਪਤ ਕੀਤਾ। ਪ੍ਰੋਗਰਾਮ ਦਾ ਮੰਚ ਸੰਚਾਲਨ ਸਾਧਵੀ ਮਾਤੰਗੀ ਭਾਰਤੀ ਨੇ ਕੀਤਾ। ਇਸ ਮੌਕੇ ਸਾਧਵੀ ਪ੍ਰਗਲਭਾ ਭਾਰਤੀ ਅਤੇ ਸਵਾਮੀ ਯੋਗੇਸ਼ਾਨੰਦ ਨੇ ਗੁਰੂ ਭਗਤੀ ਵਿਸ਼ੇ ’ਤੇ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਨੇ ਗੁਰੂ ਪ੍ਰਤੀ ਸ਼ਰਧਾ, ਸਮਰਪਣ ਅਤੇ ਨਿਸ਼ਠਾ ਦੇ ਮਹੱਤਵ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਗੁਰੂ ਦੀ ਰਹਿਨੁਮਾਈ ਮਨੁੱਖ ਨੂੰ ਅਧਿਆਤਮਿਕ ਗਿਆਨ ਪ੍ਰਦਾਨ ਕਰਨ ਦੇ ਨਾਲ-ਨਾਲ ਜੀਵਨ ਪ੍ਰਤੀ ਸਕਾਰਾਤਮਕ ਦ੍ਰਿਸ਼ਟੀਕੋਣ ਵਿਕਸਿਤ ਕਰਨ ਦੀ ਪ੍ਰੇਰਣਾ ਦਿੰਦੀ ਹੈ। ਮਾਸਿਕ ਭੰਡਾਰੇ ਦਾ ਇਹ ਆਯੋਜਨ ਸੰਗਤਾਂ ਲਈ ਅਧਿਆਤਮਿਕ ਪ੍ਰੇਰਣਾ ਪ੍ਰਾਪਤ ਕਰਨ ਅਤੇ ਗੁਰੂ ਭਗਤੀ ਦੇ ਮਹੱਤਵ ਨੂੰ ਸਮਝਣ ਦਾ ਇੱਕ ਵਿਸ਼ੇਸ਼ ਮੌਕਾ ਬਣਿਆ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਖਰੀਦ ਨਾ ਹੋਣ ’ਤੇ ਕਿਸਾਨਾਂ ਵਲੋਂ ਜਲੰਧਰ-ਨਕੋਦਰ ਹਾਈਵੇਅ ਜਾਮ ਅਧਿਕਾਰੀਆਂ ਦੇ ਭਰੋਸੇ ਮਗਰੋਂ ਚੁੱਕਿਆ ਧਰਨਾ ਅਗਲੀ ਖ਼ਬਰ ਅਰਬਨ ਅਸਟੇਟ ਫੇਜ਼-2 ’ਚ ਪਾਣੀ ਦੀ ਲੀਕੇਜ ਕਾਰਨ ਲੋਕ ਪ੍ਰੇਸ਼ਾਨ
Ad Position 24