13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਡਾਕ ਚੌਪਾਲ ਤਹਿਤ ਮੋਬਾਈਲ ਥੀਏਟਰ ਵੈਨ ਮੁਹਿੰਮ ਦੀ ਜਲੰਧਰ ਡਵੀਜ਼ਨ ’ਚ ਸ਼ੁਰੂਆਤ

ਜਲੰਧਰ, 12 ਅਕਤੂਬਰ (ਸ਼ਿਵ)- ਪੇਂਡੂ ਖੇਤਰਾਂ ’ਚ ਡਾਕ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸੇਵਾਵਾਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਤੱਕ ਡਾਕ ਸੇਵਾਵਾਂ ਦੀ ਪਹੁੰਚ ਵਧਾਉਣ ਦੇ ਉਦੇਸ਼ ਨਾਲ ਪੰਜਾਬ ਡਾਕ ਸਰਕਲ ਵਲੋਂ ਡਾਕ ਚੌਪਾਲ ਤਹਿਤ ਮੋਬਾਈਲ ਥੀਏਟਰ ਵੈਨ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ 12 ਅਕਤੂਬਰ ਤੋਂ 12 ਨਵੰਬਰ ਤੱਕ ਪੰਜਾਬ ਦੇ ਸਾਰੇ ਡਾਕ ਡਿਵੀਜ਼ਨਾਂ ’ਚ ਚਲਾਈ ਜਾਵੇਗੀ।

Ad Position 21
No active advertisement
ਅਜੀਤ ਡੈਸਕ 13-10-2026
ਜਲੰਧਰ, 12 ਅਕਤੂਬਰ (ਸ਼ਿਵ)- ਪੇਂਡੂ ਖੇਤਰਾਂ ’ਚ ਡਾਕ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸੇਵਾਵਾਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਲੋਕਾਂ ਤੱਕ ਡਾਕ ਸੇਵਾਵਾਂ ਦੀ ਪਹੁੰਚ ਵਧਾਉਣ ਦੇ ਉਦੇਸ਼ ਨਾਲ ਪੰਜਾਬ ਡਾਕ ਸਰਕਲ ਵਲੋਂ ਡਾਕ ਚੌਪਾਲ ਤਹਿਤ ਮੋਬਾਈਲ ਥੀਏਟਰ ਵੈਨ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ 12 ਅਕਤੂਬਰ ਤੋਂ 12 ਨਵੰਬਰ ਤੱਕ ਪੰਜਾਬ ਦੇ ਸਾਰੇ ਡਾਕ ਡਿਵੀਜ਼ਨਾਂ ’ਚ ਚਲਾਈ ਜਾਵੇਗੀ। ਇਸ ਮੁਹਿੰਮ ਦੀ ਸ਼ੁਰੂਆਤ ਜਲੰਧਰ ਡਿਵੀਜ਼ਨ ਅਧੀਨ ਆਉਂਦੇ ਆਦਮਪੁਰ ਦੋਆਬਾ ਡਾਕ ਘਰ ਤੋਂ ਕੀਤੀ ਗਈ। ਸਮਾਗਮ ਦਾ ਉਦਘਾਟਨ ਸਤਿੰਦਰ ਸਿੰਘ ਲੇਹਰੀ, ਸੀਨੀਅਰ ਸੁਪਰਡੈਂਟ ਆਫ਼ ਪੋਸਟ ਆਫ਼ਿਸਿਜ਼, ਜਲੰਧਰ ਡਿਵੀਜ਼ਨ ਵਲੋਂ ਕੀਤਾ ਗਿਆ। ਉਨ੍ਹਾਂ ਨੇ ਹਾਜ਼ਰ ਲੋਕਾਂ ਨੂੰ ਡਾਕ ਵਿਭਾਗ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਸੇਵਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੁਕੰਨਿਆ ਸਮ੍ਰਿੱਧੀ ਖਾਤਾ ), ਪੇਂਡੂ ਡਾਕ ਜੀਵਨ ਬੀਮਾ , ਅੰਤਰਰਾਸ਼ਟਰੀ ਡਾਕ ਸੇਵਾਵਾਂ ਅਤੇ ਆਧਾਰ ਸੇਵਾਵਾਂ ਬਾਰੇ ਜਾਗਰੂਕਤਾ ਫੈਲਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਲੋਕਾਂ ਲਈ ਇਕ ਦਿਲਚਸਪ ਕੁਇਜ਼ ਮੁਕਾਬਲਾ ਕਰਵਾਇਆ ਗਿਆ ਅਤੇ ਜੇਤੂਆਂ ਨੂੰ ਇਨਾਮ ਵੰਡੇ ਗਏ। ਆਦਮਪੁਰ ਦੋਆਬਾ ਵਿਖੇ ਸਮਾਗਮ ਦੀ ਸਮਾਪਤੀ ’ਤੇ ਸਤਿੰਦਰ ਸਿੰਘ ਲੇਹਰੀ ਨੇ ਹਰੀ ਝੰਡੀ ਦਿਖਾ ਕੇ ਮੋਬਾਈਲ ਥੀਏਟਰ ਵੈਨ ਨੂੰ ਜਲੰਧਰ ਡਿਵੀਜ਼ਨ ਦੇ ਅਗਲੇ ਪੜਾਅ ਭੋਗਪੁਰ ਲਈ ਰਵਾਨਾ ਕੀਤਾ। ਇਸ ਨਾਲ ਪੇਂਡੂ ਖੇਤਰਾਂ ਵਿਚ ਜਾਗਰੂਕਤਾ ਮੁਹਿੰਮ ਨੂੰ ਅੱਗੇ ਵਧਾਇਆ ਗਿਆ। ਇਸ ਮੌਕੇ ਅਰਵਿੰਦ ਸਿੰਘ ਭੰਡਾਰੀ, ਸਹਾਇਕ ਸੁਪਰਡੈਂਟ ਆਫ਼ ਪੋਸਟ ਆਫ਼ਿਸਿਜ਼ ਅਤੇ ਰਾਕੇਸ਼ ਕੁਮਾਰ, ਇੰਸਪੈਕਟਰ ਡਾਕ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਟੇਟ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਮਰਗ ਦੇ ਭੋਗਾਂ ’ਤੇ ਸਾਦੇ ਲੰਗਰ ਲਗਾਉਣ ਦਾ ਸੁਨੇਹਾ ਦੇ ਰਹੇ ਹਨ ਦਰਸ਼ਨ ਸਿੰਘ ਸੇਠੀ ਪਿਛਲੇ ਲੰਮੇ ਸਮੇਂ ਤੋਂ ਇਕੱਲੇ ਹੀ ਕਰ...
Ad Position 24