13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸਟੇਟ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, 12 ਅਕਤੂਬਰ (ਡਾ. ਜਤਿੰਦਰ ਸਾਬੀ)-ਸਟੇਟ ਪਬਲਿਕ ਸਕੂਲ, ਜਲੰਧਰ ਕੈਂਟ ਦੇ ਵਿਦਿਆਰਥੀਆਂ ਨੇ ਖੇਡ ਜਗਤ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ‘ਪੰਜਾਬ ਸਕੂਲ ਖੇਡਾਂ’ ਅਤੇ ‘ਖੇਡਾਂ ਵਤਨ ਪੰਜਾਬ 2026-27’ ਦੇ ਬਲਾਕ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਵੱਖ-ਵੱਖ ਖੇਡਾਂ ’ਚ ਮੈਡਲ ਜਿੱਤ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 13-10-2026
ਜਲੰਧਰ, 12 ਅਕਤੂਬਰ (ਡਾ. ਜਤਿੰਦਰ ਸਾਬੀ)-ਸਟੇਟ ਪਬਲਿਕ ਸਕੂਲ, ਜਲੰਧਰ ਕੈਂਟ ਦੇ ਵਿਦਿਆਰਥੀਆਂ ਨੇ ਖੇਡ ਜਗਤ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਪੱਧਰੀ ‘ਪੰਜਾਬ ਸਕੂਲ ਖੇਡਾਂ’ ਅਤੇ ‘ਖੇਡਾਂ ਵਤਨ ਪੰਜਾਬ 2026-27’ ਦੇ ਬਲਾਕ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਵੱਖ-ਵੱਖ ਖੇਡਾਂ ’ਚ ਮੈਡਲ ਜਿੱਤ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੀਆਂ ਇਨ੍ਹਾਂ ਪ੍ਰਾਪਤੀਆਂ ਨਾਲ ਸਕੂਲ ਦਾ ਮਾਣ ਵਧਿਆ ਹੈ। ਜ਼ਿਲ੍ਹਾ ਪੱਧਰ ’ਤੇ ਨੌਵੀਂ ਜਮਾਤ ਦੇ ਵਿਦਿਆਰਥੀ ਉੱਜਵਲ ਪਾਂਡੇ ਨੇ ਡਿਸਕਸ ਥ੍ਰੋ ਵਿੱਚ ਦੂਜਾ ਸਥਾਨ,ਅੱਠਵੀਂ ਜਮਾਤ ਦੇ ਵਿਦਿਆਰਥੀ ਆਰਇਨ ਕੁਮਾਰ ਨੇ 100 ਮੀਟਰ ਦੌੜ ’ਚ ਦੂਜਾ ਸਥਾਨ ਪ੍ਰਾਪਤ ਕੀਤਾ।ਪ੍ਰਭਦੀਪ ਸਿੰਘ ਨੇ 100 ਮੀਟਰ ਦੌੜ ’ਚ ਤੀਜਾ ਅਤੇ ਸ਼ਾਟਪੁੱਟ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ। ਹਰਸ਼ਿਤਾ ਡੋਗਰਾ ਨੇ 600 ਮੀਟਰ ਦੌੜ ’ਚ ਤੀਜਾ ਅਤੇ ਲੰਬੀ ਛਾਲ ਵਿਚ ਦੂਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ, ਅੱਠਵੀਂ ਜਮਾਤ ਦੀ ਵਿਦਿਆਰਥਣ ਸੀਰਤ ਕੰਬੋਜ ਨੇ 200 ਮੀਟਰ ਦੌੜ ਅਤੇ ਲੰਬੀ ਛਾਲ, ਦੋਵਾਂ ਮੁਕਾਬਲਿਆਂ ਵਿੱਚ ਦੂਜਾ ਸਥਾਨ ਪ੍ਰਾਪਤ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਉੱਥੇ ਹੀ, ਅੱਠਵੀਂ ਜਮਾਤ ਦੀ ਵਿਦਿਆਰਥਣ ਸੁਖਜੀਤ ਕੌਰ ਨੇ ਲੰਬੀ ਛਾਲ ਵਿੱਚ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦੀਆਂ ਪ੍ਰਾਪਤੀਆਂ ਵਿੱਚ ਵਾਧਾ ਕੀਤਾ। ਸਕੂਲ ਦੇ ਪ੍ਰੈਜ਼ੀਡੈਂਟ ਡਾ. ਨਰੋਤਮ ਸਿੰਘ, ਵਾਈਸ ਪ੍ਰੈਜ਼ੀਡੈਂਟ ਡਾ . ਗਗਨਦੀਪ ਕੌਰ ਅਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸਵੀਨਾ ਬਹਿਲ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਦਿਲੋਂ ਵਧਾਈ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਲਾਇਲਪੁਰ ਖ਼ਾਲਸਾ ਕਾਲਜ ਫਾਰ ਵੁਮੈਨ ਵਿਖੇ ਪੁਸਤਕ ਮੇਲਾ ਅਗਲੀ ਖ਼ਬਰ ਡਾਕ ਚੌਪਾਲ ਤਹਿਤ ਮੋਬਾਈਲ ਥੀਏਟਰ ਵੈਨ ਮੁਹਿੰਮ ਦੀ ਜਲੰਧਰ ਡਵੀਜ਼ਨ ’ਚ ਸ਼ੁਰੂਆਤ
Ad Position 24