13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਜ਼ਿਲ੍ਹੇ ’ਚ ਐੱਸ. ਆਈ. ਆਰ. ਮੁਕੰਮਲ : 60501 ਵੋਟਾਂ ਵਧੀਆਂ, ਵੋਟਰਾਂ ਦਾ ਅੰਕੜਾ 15,25,450 ਤੱਕ ਪੁੱਜਾ

ਜਲੰਧਰ, 12 ਅਕਤੂਬਰ (ਜਤਿੰਦਰ ਪੰਮੀ)-ਜ਼ਿਲ੍ਹੇ ’ਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਸੁਧਾਈ (ਐੱਸ. ਆਈ.

Ad Position 21
No active advertisement
ਅਜੀਤ ਡੈਸਕ 13-10-2026
ਜਲੰਧਰ, 12 ਅਕਤੂਬਰ (ਜਤਿੰਦਰ ਪੰਮੀ)-ਜ਼ਿਲ੍ਹੇ ’ਚ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਸੁਧਾਈ (ਐੱਸ.ਆਈ.ਆਰ.)-2026 ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਵੋਟਰਾਂ ਦੀ ਗਿਣਤੀ 60501 ਵੋਟਾਂ ਵਧੀਆਂ ਹਨ ਅਤੇ ਵੋਟਰਾਂ ਦਾ ਕੁੱਲ ਅੰਕੜਾ 15,25,450 ਤੱਕ ਪੁੱਜ ਗਿਆ ਹੈ। ਇਨ੍ਹਾਂ ’ਚ 778194 ਪੁਰਸ਼, 7 47203 ਮਹਿਲਾ ਅਤੇ 53 ਥਰਡ ਜੈਂਡਰ ਵੋਟਰ ਸ਼ਾਮਿਲ ਹਨ। ਐੱਸ. ਆਈ. ਆਰ. ਉਪਰੰਤ ਅੱਜ ਜ਼ਿਲ੍ਹੇ ਦੀ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕਰ ਦਿੱਤੀ ਗਈ ਹੈ, ਜਿਸ ਦੀਆਂ ਕਾਪੀਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਵਲੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਦੀ ਹਾਰਡ ਕਾਪੀ ਅਤੇ ਬਿਨਾਂ ਫੋਟੋ ਵਾਲੀ ਸਾਫ਼ਟ ਕਾਪੀ ਮੁਹੱਈਆ ਕਰਵਾਈ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਏ. ਡੀ. ਸੀ. ਨੇ ਦੱਸਿਆ ਕਿ 1 ਅਕਤੂਬਰ ਨੂੰ ਯੋਗਤਾ ਮਿਤੀ ਮੰਨਦਿਆਂ ਅੰਤਿਮ ਵੋਟਰ ਸੂਚੀ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 13 ਅਗਸਤ ਨੂੰ ਕੀਤੀ ਗਈ ਸੀ, ਜਿਸ ’ਤੇ 12 ਸਤੰਬਰ ਤੱਕ ਦਾਅਵੇ ਤੇ ਇਤਰਾਜ਼ ਪ੍ਰਾਪਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਨੋਟਿਸ ਪੜਾਅ ’ਤੇ ਪ੍ਰਾਪਤ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 8 ਅਕਤੂਬਰ ਤੱਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੰਤਿਮ ਵੋਟਰ ਸੂਚੀ ਮੁੱਖ ਚੋਣ ਅਫ਼ਸਰ ਪੰਜਾਬ ਦੀ ਅਧਿਕਾਰਤ ਵੈਬਸਾਈਟ ਤੇ ਜ਼ਿਲ੍ਹੇ ਦੀ ਵੈਬਸਾਈਟ ’ਤੇ ਦੇਖੀ ਜਾ ਸਕਦੀ ਹੈ। ਇਸ ਤੋਂ ਇਲ਼ਾਵਾ ਵੋਟਰ ਸੂਚੀ ਜ਼ਿਲ੍ਹਾ ਚੋਣ ਦਫ਼ਤਰ, ਵਿਧਾਨ ਸਭਾ ਚੋਣ ਹਲਕਿਆਂ ਦੇ ਦਫ਼ਤਰ ਅਤੇ ਸੰਬੰਧਿਤ ਬੂਥ ਲੈਵਲ ਅਫ਼ਸਰ ਪਾਸ ਵੀ ਉਪਲਬਧ ਹੈ। ਉਨ੍ਹਾਂ ਐੱਸ. ਆਈ. ਆਰ. ਪ੍ਰਕਿਰਿਆ ਸਫ਼ਲਤਾਪੂਰਵਰ ਨੇਪਰੇ ਚਾੜ੍ਹਨ ਲਈ ਸਹਿਯੋਗ ਦੇਣ ਲਈ ਸਾਰੀਆਂ ਰਾਜਨੀਤਿਕ ਪਾਰਟੀਆਂ ਦਾ ਧੰਨਵਾਦ ਵੀ ਪ੍ਰਗਟ ਕੀਤਾ। ਮੀਟਿੰਗ ’ਚ ਚੋਣ ਤਹਿਸੀਲਦਾਰ ਡਾ. ਦੀਪਕ ਰਾਜ ਵੀ ਮੌਜੂਦ ਸਨ।
Ad Position 22
No active advertisement
ਅਗਲੀ ਖ਼ਬਰ ਫਿਲੌਰ-ਨਵਾਂਸ਼ਹਿਰ ਸੜਕ ’ਤੇ ਟਿੱਪਰ ਤੇ ਮੋਟਰਸਾਈਕਲ ਹਾਦਸੇ ’ਚ ਨੌਜਵਾਨ ਦੀ ਮੌਤ
Ad Position 24