14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਮੋਹਨ ਸਿੰਘ ਬਣੇ ਭਾਜਪਾ ਕਿਸਾਨ ਮੋਰਚਾ ਜਲੰਧਰ ਦਿਹਾਤੀ (ਦੱਖਣੀ) ਦੇ ਜ਼ਿਲ੍ਹਾ ਪ੍ਰਧਾਨ

ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਕਾਮਰੇਡ ਮੋਹਨ ਸਿੰਘ ਹੁਸੈਨਾਬਾਦ ਨੂੰ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਜਲੰਧਰ ਦਿਹਾਤੀ (ਦੱਖਣੀ) ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਭਾਜਪਾ ਵਰਕਰਾਂ ਅੰਦਰ ਖੁਸ਼ੀ ਦਾ ਮਾਹੌਲ ਹੈ।

Ad Position 21
No active advertisement
ਅਜੀਤ ਡੈਸਕ 14-10-2026
ਜਲੰਧਰ, 13 ਅਕਤੂਬਰ (ਜਸਪਾਲ ਸਿੰਘ)-ਕਾਮਰੇਡ ਮੋਹਨ ਸਿੰਘ ਹੁਸੈਨਾਬਾਦ ਨੂੰ ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਜਲੰਧਰ ਦਿਹਾਤੀ (ਦੱਖਣੀ) ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਭਾਜਪਾ ਵਰਕਰਾਂ ਅੰਦਰ ਖੁਸ਼ੀ ਦਾ ਮਾਹੌਲ ਹੈ। ਕਾਮਰੇਡ ਮੋਹਨ ਸਿੰਘ ਨਕੋਦਰ ਹਲਕੇ ਦੇ ਪਿੰਡ ਹੁਸੈਨਾਬਾਦ ਦੇ ਰਹਿਣ ਵਾਲੇ ਹਨ ਤੇ ਪਿਛਲੇ ਕਾਫੀ ਸਮੇਂ ਤੋਂ ਭਾਜਪਾ ਲਈ ਸਰਗਰਮੀ ਨਾਲ ਕੰਮ ਕਰਦਾ ਆ ਰਹੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਬੀਰ ਸਿੰਘ ਬਰਾੜ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵਧਾਈ ਦਿੱਤੀ ਤੇ ਆਸ ਪ੍ਰਗਟਾਈ ਕਿ ਉਹ ਕਿਸਾਨੀ ਮੋਰਚੇ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕਰਨਗੇ। ਇਸ ਮੌਕੇ ਕਾਮਰੇਡ ਮੋਹਨ ਸਿੰਘ ਨੇ ਭਰੋਸਾ ਦਿੱਤਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਗ੍ਰੇਬੀ ਰਿਸਰਚ ਲਿਮਟਿਡ ਵਲੋਂ ਡੀ. ਏ. ਵੀ. ਆਈ. ਈ. ਟੀ. ਦੇ 5 ਵਿਦਿਆਰਥੀਆਂ ਦੀ 7 ਲੱਖ ਰੁਪਏ ਸਾਲਾਨਾ ’ਤੇ ਨਿਯੁਕਤੀ ਅਗਲੀ ਖ਼ਬਰ ਆਮ ਜਨਤਾ ਦੀ ਸੁਰੱਖਿਆ ਦੀ ਗਾਰੰਟੀ ਕੌਣ ਦੇਵੇਗਾ-ਹਿੱਕੀ
Ad Position 24