ਕੌਮੀ ਓਪਨ ਅਥਲੈਟਿਕਸ ਚੈਂਪੀਅਨਸ਼ਿਪ ’ਚ ਅਰਸ਼ਦੀਪ ਸਿੰਘ ਨੇ ਜਿੱਤਿਆ ਕਾਂਸੀ ਦਾ ਤਗ਼ਮਾ
ਜਲੰਧਰ, 13 ਅਕਤੂਬਰ (ਡਾ. ਜਤਿੰਦਰ ਸਾਬੀ)-ਫਿਰੋਜ਼ਪੁਰ ਰੇਲਵੇ ਮੰਡਲ ਦੇ ਹੋਣਹਾਰ ਅਥਲੀਟ ਅਰਸ਼ਦੀਪ ਸਿੰਘ ਨੇ 65ਵੀਂ ਕੌਮੀ ਓਪਨ ਅਥਲੈਟਿਕਸ ਚੈਂਪੀਅਨਸ਼ਿਪ-2026 ਦੇ ਜੈਵਲਿਨ ਥਰੋ ਮੁਕਾਬਲੇ ’ਚ ਕਾਂਸੀ ਦਾ ਤਗ਼ਮਾ ਜਿੱਤ ਕੇ ਮੰਡਲ ਦਾ ਨਾਂਅ ਰੌਸ਼ਨ ਕੀਤਾ ਹੈ।
ਜਲੰਧਰ, 13 ਅਕਤੂਬਰ (ਡਾ. ਜਤਿੰਦਰ ਸਾਬੀ)-ਫਿਰੋਜ਼ਪੁਰ ਰੇਲਵੇ ਮੰਡਲ ਦੇ ਹੋਣਹਾਰ ਅਥਲੀਟ ਅਰਸ਼ਦੀਪ ਸਿੰਘ ਨੇ 65ਵੀਂ ਕੌਮੀ ਓਪਨ ਅਥਲੈਟਿਕਸ ਚੈਂਪੀਅਨਸ਼ਿਪ-2026 ਦੇ ਜੈਵਲਿਨ ਥਰੋ ਮੁਕਾਬਲੇ ’ਚ ਕਾਂਸੀ ਦਾ ਤਗ਼ਮਾ ਜਿੱਤ ਕੇ ਮੰਡਲ ਦਾ ਨਾਂਅ ਰੌਸ਼ਨ ਕੀਤਾ ਹੈ। ਇਹ ਮੁਕਾਬਲੇ 8 ਤੋਂ 11 ਅਕਤੂਬਰ ਤੱਕ ਨਵੀਂ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ।ਅਰਸ਼ਦੀਪ ਸਿੰਘ ਜਲੰਧਰ ਸਿਟੀ ਰੇਲਵੇ ਸਟੇਸ਼ਨ ਵਿਖੇ ਸੀਨੀਅਰ ਕਮਰਸ਼ੀਅਲ ਕਲਰਕ/ਟਿਕਟ ਕਲੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕੋਲਕਾਤਾ ਦੇ ਸਾਲਟ ਲੇਕ ਸਥਿਤ ਭਾਰਤੀ ਖੇਡ ਅਥਾਰਟੀ ਦੇ ਮੈਦਾਨ ਵਿੱਚ ਹੋਈ 91ਵੀਂ ਆਲ ਇੰਡੀਆ ਰੇਲਵੇ ਅਥਲੈਟਿਕਸ ਚੈਂਪੀਅਨਸ਼ਿਪ-2026 ਵਿੱਚ ਸੋਨ ਤਗ਼ਮਾ ਜਿੱਤਿਆ ਸੀ।ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਮੰਡਲ ਰੇਲਵੇ ਪ੍ਰਬੰਧਕ ਸੰਜੀਵ ਕੁਮਾਰ ਅਤੇ ਸੀਨੀਅਰ ਮੰਡਲ ਵਣਜ ਪ੍ਰਬੰਧਕ ਬਸੰਤ ਕੁਮਾਰ ਨੇ ਵਧਾਈ ਦਿੰਦਿਆਂ ਭਵਿੱਖ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।