ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਉਣ ਸੰਬੰਧੀ ਬੈਠਕ
ਚੁਗਿੱਟੀ/ ਜੰਡੂ ਸਿੰਘਾ,13 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਚੁਗਿੱਟੀ ਵਿਖੇ 26 ਅਕਤੂਬਰ ਨੂੰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਭਗਵਾਨ ਵਾਲਮੀਕਿ ਧਰਮਸ਼ਾਲਾ ਕਮੇਟੀ, ਚੁਗਿੱਟੀ ਦੇ ਪ੍ਰਬੰਧਕਾਂ ਵਲੋਂ ਇੱਕ ਬੈਠਕ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਚਮਨ ਲਾਲ ਸਹੋਤਾ ਅਤੇ ਦਿਲਦਾਰ ਸਹੋਤਾ ਨੇ ਦੱਸਿਆ ਕਿ ਇਸ ਸਬੰਧੀ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ 14 ਅਕਤੂਬਰ ਤੋਂ ਕੀਤੀ ਜਾਵੇਗੀ।
ਚੁਗਿੱਟੀ/ ਜੰਡੂ ਸਿੰਘਾ,13 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਚੁਗਿੱਟੀ ਵਿਖੇ 26 ਅਕਤੂਬਰ ਨੂੰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਸਬੰਧੀ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਭਗਵਾਨ ਵਾਲਮੀਕਿ ਧਰਮਸ਼ਾਲਾ ਕਮੇਟੀ, ਚੁਗਿੱਟੀ ਦੇ ਪ੍ਰਬੰਧਕਾਂ ਵਲੋਂ ਇੱਕ ਬੈਠਕ ਕੀਤੀ ਗਈ। ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ਚਮਨ ਲਾਲ ਸਹੋਤਾ ਅਤੇ ਦਿਲਦਾਰ ਸਹੋਤਾ ਨੇ ਦੱਸਿਆ ਕਿ ਇਸ ਸਬੰਧੀ ਪ੍ਰਭਾਤ ਫੇਰੀਆਂ ਦੀ ਸ਼ੁਰੂਆਤ 14 ਅਕਤੂਬਰ ਤੋਂ ਕੀਤੀ ਜਾਵੇਗੀ। ਜਦੋਂ ਕਿ ਸ਼ੋਭਾ ਯਾਤਰਾ 25 ਅਕਤੂਬਰ ਨੂੰ ਸਜਾਈ ਜਾਵੇਗੀ। ਉਨ੍ਹਾਂ ਕਿਹਾ ਕਿ 26 ਅਕਤੂਬਰ ਨੂੰ ਪ੍ਰਗਟ ਦਿਵਸ ਮਨਾਇਆ ਜਾਵੇਗਾ। ਇਸ ਸਬੰਧ ’ਚ ਕਰਵਾਏ ਜਾਣ ਵਾਲੇ ਸਮਾਗਮ ਦੌਰਾਨ ਭਗਵਾਨ ਵਾਲਮੀਕਿ ਮਹਾਰਾਜ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ। ਸਮਾਪਤੀ ’ਤੇ ਸੇਵਾਦਾਰਾਂ ਵਲੋਂ ਹਾਜ਼ਰੀਨ ਨੂੰ ਲੰਗਰ ਵਰਤਾਏ ਜਾਣਗੇ।