ਖੇਡਾਂ ਵਤਨ ਪੰਜਾਬ ਦੀਆਂ ’ਚ ਆਰਤੀ ਨੇ ਕਾਂਸੀ ਦਾ ਤਗਮਾ ਜਿੱਤਿਆ
ਜਲੰਧਰ, 13 ਅਕਤੂਬਰ (ਡਾ. ਜਤਿੰਦਰ ਸਾਬੀ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵੁਸ਼ੂ ਅੰਡਰ-17 ਦੇ ਮੁਕਾਬਲੇ ਗੁਰਦਾਸਪੁਰ ਵਿਖੇ ਕਰਵਾਏ ਗਏ।
ਜਲੰਧਰ, 13 ਅਕਤੂਬਰ (ਡਾ. ਜਤਿੰਦਰ ਸਾਬੀ)-ਖੇਡਾਂ ਵਤਨ ਪੰਜਾਬ ਦੀਆਂ ਤਹਿਤ ਵੁਸ਼ੂ ਅੰਡਰ-17 ਦੇ ਮੁਕਾਬਲੇ ਗੁਰਦਾਸਪੁਰ ਵਿਖੇ ਕਰਵਾਏ ਗਏ। ਇਸ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ, ਜਲੰਧਰ ਦੀ ਹੋਣਹਾਰ ਖਿਡਾਰਨ ਆਰਤੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 45 ਕਿੱਲੋ ਭਾਰ ਵਰਗ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ। ਸਕੂਲ ਪਹੁੰਚਣ ’ਤੇ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ ਖਿਡਾਰਨ ਆਰਤੀ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਗੋਹਰੀਨਾ ਨੇ ਖਿਡਾਰਨ ਨੂੰ ਆਸ਼ੀਰਵਾਦ ਦਿੱਤਾ ।ਇਸ ਮੌਕੇ ਪ੍ਰਿੰਸੀਪਲ ਮੈਡਮ ਨੇ ਸਕੂਲ ਦੇ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਸ਼੍ਰੀ ਸੁਧੀਰ ਕੁਮਾਰ ਅਤੇ ਜਸਵਿੰਦਰ ਸਿੰਘ ਨੂੰ ਵਿਸ਼ੇਸ਼ ਤੌਰ ‘ਤੇ ਮੁਬਾਰਕਬਾਦ ਦਿੱਤੀ। ਇਸ ਦੌਰਾਨ ਸਕੂਲ ਦੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਸਰਬਪ੍ਰੀਆ ਚੋਪੜਾ ਨੇ ਵੀ ਖਿਡਾਰਨ ਨੂੰ ਆਸ਼ੀਰਵਾਦ ਦਿੱਤਾ।