13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਹਰਬੰਸ ਨਗਰ ਦੇ ਪਾਰਕ ’ਚ ਨਵੇਂ ਜਿੰਮ ਦਾ ਉਦਘਾਟਨ

ਜਲੰਧਰ, 13 ਅਕਤੂਬਰ (ਜਤਿੰਦਰ ਪੰਮੀ)-ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਹਰਬੰਸ ਨਗਰ ਸਥਿਤ ਪਾਰਕ ’ਚ ਸਥਾਪਿਤ ਕੀਤੇ ਗਏ ਨਵੇਂ ਜਿੰਮ ਦਾ ਵਿਧੀਵਤ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤਮੰਦ ਸਰੀਰ ਹੀ ਸਿਹਤਮੰਦ ਸਮਾਜ ਦੀ ਨੀਂਹ ਹੈ ਅਤੇ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਖੇਡਾਂ ਅਤੇ ਕਸਰਤ ਨੂੰ ਆਪਣੀ ਰੋਜ਼ਾਨਾ ਜਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।

Ad Position 21
No active advertisement
ਅਜੀਤ ਡੈਸਕ 14-10-2026
ਜਲੰਧਰ, 13 ਅਕਤੂਬਰ (ਜਤਿੰਦਰ ਪੰਮੀ)-ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਹਰਬੰਸ ਨਗਰ ਸਥਿਤ ਪਾਰਕ ’ਚ ਸਥਾਪਿਤ ਕੀਤੇ ਗਏ ਨਵੇਂ ਜਿੰਮ ਦਾ ਵਿਧੀਵਤ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤਮੰਦ ਸਰੀਰ ਹੀ ਸਿਹਤਮੰਦ ਸਮਾਜ ਦੀ ਨੀਂਹ ਹੈ ਅਤੇ ਨੌਜਵਾਨਾਂ ਨੂੰ ਸਰੀਰਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਖੇਡਾਂ ਅਤੇ ਕਸਰਤ ਨੂੰ ਆਪਣੀ ਰੋਜ਼ਾਨਾ ਜਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਵਿੱਚ ਸਿਹਤਮੰਦ, ਫਿੱਟ ਅਤੇ ਜਾਗਰੂਕ ਸਮਾਜ ਦੀ ਸਿਰਜਣਾ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਮੌਕੇ ਕੌਂਸਲਰ ਮੁਕੇਸ਼ ਸੇਠੀ ਦੇ ਸਪੁੱਤਰ ਰਿਭਵ ਸੇਠੀ, ਹਰਬੰਸ ਨਗਰ ਵੈੱਲਫੇਅਰ ਸੁਸਾਇਟੀ ਦੇ ਯਸ਼ ਵੋਹਰਾ, ਬੀ.ਕੇ. ਮੈਣੀ, ਅਸ਼ਵਨੀ ਬੱਤਰਾ, ਅਰਜੁਨ ਵੋਹਰਾ ਸਮੇਤ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਾਂ ਭਾਰਤੀ ਸੇਵਾ ਸੰਘ ਵਲੋਂ ਗੁਰੂ ਗੋਬਿੰਦ ਸਿੰਘ ਐਵੇਨਿਊ ਵਿਖੇ ਦੁਸਹਿਰਾ ਉਤਸਵ ਮਨਾਉਣ ਸੰਬੰਧੀ ਬੈਠਕ ਅਗਲੀ ਖ਼ਬਰ ‘ ਕਾਨੂੰਨ ਅਤੇ ਤਕਨਾਲੋਜੀ ’ਚ ਉੱਭਰ ਰਹੇ ਰੁਝਾਨ’ ਵਿਸ਼ੇ ’ਤੇ ਚੌਥੀ ਰਾਸ਼ਟਰੀ ਕਾਨਫਰੰਸ
Ad Position 24