ਝੋਟੇ ਦੇ ਕਤਲ ਦੀ ਭਾਜਪਾ ਆਗੂ ਸਤਨਾਮ ਬਿੱਟਾ ਤੇ ਕਰਨੈਲ ਸਿੰਘ ਢਿੱਲੋਂ ਵਲੋਂ ਸਖਤ ਨਿਖੇਧੀ
ਜਲੰਧਰ, 14 ਅਕਤੂਬਰ (ਜਸਪਾਲ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਸਤਨਾਮ ਬਿੱਟਾ ਅਤੇ ਕਰਨੈਲ ਸਿੰਘ ਢਿੱਲੋਂ ਨੇ ਪਰਵਿੰਦਰ ਸਿੰਘ ਝੋਟੇ ਦੀ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੋਵਾਂ ਆਗੂਆਂ ਨੇ ਇਸ ਘਟਨਾ ਦੇ ਵਿਰੋਧ ਵਿਚ ਦਿੱਤੇ ਗਏ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਲੋਚਨਾ ਕੀਤੀ ।
ਜਲੰਧਰ, 14 ਅਕਤੂਬਰ (ਜਸਪਾਲ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਸਤਨਾਮ ਬਿੱਟਾ ਅਤੇ ਕਰਨੈਲ ਸਿੰਘ ਢਿੱਲੋਂ ਨੇ ਪਰਵਿੰਦਰ ਸਿੰਘ ਝੋਟੇ ਦੀ ਗੋਲੀਆਂ ਮਾਰ ਕੇ ਕੀਤੇ ਗਏ ਕਤਲ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਪੀੜਤ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੋਵਾਂ ਆਗੂਆਂ ਨੇ ਇਸ ਘਟਨਾ ਦੇ ਵਿਰੋਧ ਵਿਚ ਦਿੱਤੇ ਗਏ ਬੰਦ ਦੇ ਸੱਦੇ ਦਾ ਸਮਰਥਨ ਕਰਨ ਦਾ ਐਲਾਨ ਕਰਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਆਲੋਚਨਾ ਕੀਤੀ । ਉਨ੍ਹਾਂ ਕਿਹਾ ਕਿ ਸੂਬੇ ਵਿਚ ਵਾਪਰ ਰਹੀਆਂ ਅਪਰਾਧਿਕ ਘਟਨਾਵਾਂ ਕਾਰਨ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿਚ ਅਮਨ - ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਵਿਚ ਸਰਕਾਰ ਨਾਕਾਮ ਰਹੀ ਹੈ ਅਤੇ ਅਜਿਹੀਆਂ ਵਾਰਦਾਤਾਂ ਸਰਕਾਰ ਦੀ ਕਾਰਜਪ੍ਰਣਾਲੀ ‘ਤੇ ਸਵਾਲ ਖੜ੍ਹੇ ਕਰਦੀਆਂ ਹਨ। ਬਿੱਟਾ ਤੇ ਢਿੱਲੋਂ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ ਯੁੱਧ ਨਸ਼ਿਆਂ ਵਿਰੁੱਧ ਪੂਰੀ ਤਰ੍ਹਾਂ ਨਾਲ ਫੇਲ੍ਹ ਹੋ ਚੁੱਕਾ ਹੈ ਤੇ ਅੱਜ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕ ਇਸ ਨੂੰ ਰੋਕਣ ਵਾਲਿਆਂ ਨੂੰ ਗੋਲੀਆਂ ਨਾਲ ਭੁੰਨ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ।