14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਜਲੰਧਰ ਛਾਉਣੀ ਵਿਖੇ ਭਾਜਪਾ ਵਲੋਂ ‘ਸੇਵਾ ਜੋਤੀ ਯਾਤਰਾ’

ਜਲੰਧਰ ਛਾਉਣੀ, 14 ਅਕਤੂਬਰ (ਜਸਪਾਲ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੋਕ ਸੇਵਾ ਦੇ 25 ਸਾਲਾ ਪੂਰੇ ਹੋਣ ਦੇ ਮੌਕੇ ’ਤੇ ਭਾਜਪਾ ਵਲੋਂ ਜਲੰਧਰ ਕੈਂਟ ਵਿਖੇ ‘ਸੇਵਾ ਜੋਤੀ ਯਾਤਰਾ’ ਕੱਢੀ ਗਈ। ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਪ੍ਰਧਾਨ ਮੰਤਰੀ ਦਾ ਸੰਬੋਧਨ ਸਮੂਹਿਕ ਤੌਰ ’ਤੇ ਸੁਣਿਆ ।

Ad Position 21
No active advertisement
ਅਜੀਤ ਡੈਸਕ 15-10-2026
ਜਲੰਧਰ ਛਾਉਣੀ, 14 ਅਕਤੂਬਰ (ਜਸਪਾਲ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੋਕ ਸੇਵਾ ਦੇ 25 ਸਾਲਾ ਪੂਰੇ ਹੋਣ ਦੇ ਮੌਕੇ ’ਤੇ ਭਾਜਪਾ ਵਲੋਂ ਜਲੰਧਰ ਕੈਂਟ ਵਿਖੇ ‘ਸੇਵਾ ਜੋਤੀ ਯਾਤਰਾ’ ਕੱਢੀ ਗਈ। ਇਸ ਮੌਕੇ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਪ੍ਰਧਾਨ ਮੰਤਰੀ ਦਾ ਸੰਬੋਧਨ ਸਮੂਹਿਕ ਤੌਰ ’ਤੇ ਸੁਣਿਆ । ਇਸ ਮੌਕੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਸਰਬਜੀਤ ਸਿੰਘ ਮੱਕੜ, ਜ਼ਿਲ੍ਹਾ ਦਿਹਾਤੀ ਭਾਜਪਾ ਪ੍ਰਧਾਨ ਜਗਬੀਰ ਸਿੰਘ ਬਰਾੜ, ਰਾਜੇਸ਼ ਬਾਘਾ, ਭਾਜਪਾ ਕਿਸਾਨ ਮੋਰਚਾ ਦੇ ਜਨਰਲ ਸਕੱਤਰ ਸਤਨਾਮ ਬਿੱਟਾ, ਮੰਡਲ ਪ੍ਰਧਾਨ ਮਨੀਸ਼ਾ ਜੈਨ, ਸ਼ਿਵ ਦਰਸ਼ਨ ਅਭੀ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ । ਇਸ ਮੌਕੇ ਆਗੂਆਂ ਨੇ ਕਿਹਾ ਕਿ ਨਰਿੰਦਰ ਮੋਦੀ ਦੀ 25 ਸਾਲਾਂ ਦੀ ਸੇਵਾ ਅਤੇ ਸਮਰਪਣ ਦੀ ਯਾਤਰਾ ਦੇਸ਼ ਵਾਸੀਆਂ ਲਈ ਪ੍ਰੇਰਣਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਦੇਸ਼ ਵਿਕਾਸ ਅਤੇ ਲੋਕ-ਭਲਾਈ ਦੇ ਰਾਹ ’ਤੇ ਅੱਗੇ ਵੱਧ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਰੂਟ ਦਾ ਮੇਅਰ ਅਤੇ ਕਮਿਸ਼ਨਰ ਨੇ ਲਿਆ ਜਾਇਜ਼ਾ ਅਗਲੀ ਖ਼ਬਰ ਸਿੱਖ ਯੂਥ ਕਾਫਲੇ ਵਲੋਂ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸੁਖਵਿੰਦਰ ਸਿੰਘ ਰਾਜੂ ਮੱਕੜ ਦਾ ਸਨਮਾਨ
Ad Position 24