14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਵਿਸ਼ਾਲ ਬੱਸ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਲੋਂ ਉਤਸਵ ਕਮੇਟੀ ਪੰਜਾਬ ਨਾਲ ਮੀਟਿੰਗ

ਜਲੰਧਰ, 14 ਅਕਤੂਬਰ (ਸ਼ਿਵ)-ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਵਲੋ ਹਰ ਸਾਲ ਹਜ਼ਾਰਾਂ ਪਰਿਵਾਰਾਂ ਨੂੰ ਸ਼ਰਧਾ ਅਤੇ ਭਾਵਨਾ ਨਾਲ ਪਵਿੱਤਰ ਵਾਲਮੀਕਿ ਤੀਰਥ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਵਿਸ਼ਾਲ ਬੱਸ ਯਾਤਰਾ ਕਰਵਾਈ ਜਾਂਦੀ ਹੈ। ਇਸ ਸਾਲ 18 ਅਕਤੂਬਰ ਨੂੰ ਹੋਣ ਵਾਲੀ ਇਸ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਬਿੰਦਰਜੀਤ ਸਿੰਘ ਵਲੋਂ ਆਪਣੇ ਦਫ਼ਤਰ ਵਿਖੇ ਉਤਸਵ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨਾਲ ਮੁੜ ਮੀਟਿੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 15-10-2026
ਜਲੰਧਰ, 14 ਅਕਤੂਬਰ (ਸ਼ਿਵ)-ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਵਲੋ ਹਰ ਸਾਲ ਹਜ਼ਾਰਾਂ ਪਰਿਵਾਰਾਂ ਨੂੰ ਸ਼ਰਧਾ ਅਤੇ ਭਾਵਨਾ ਨਾਲ ਪਵਿੱਤਰ ਵਾਲਮੀਕਿ ਤੀਰਥ ਅੰਮ੍ਰਿਤਸਰ ਦੇ ਦਰਸ਼ਨਾਂ ਲਈ ਵਿਸ਼ਾਲ ਬੱਸ ਯਾਤਰਾ ਕਰਵਾਈ ਜਾਂਦੀ ਹੈ। ਇਸ ਸਾਲ 18 ਅਕਤੂਬਰ ਨੂੰ ਹੋਣ ਵਾਲੀ ਇਸ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦਲਬਿੰਦਰਜੀਤ ਸਿੰਘ ਵਲੋਂ ਆਪਣੇ ਦਫ਼ਤਰ ਵਿਖੇ ਉਤਸਵ ਕਮੇਟੀ ਪੰਜਾਬ ਦੇ ਅਹੁਦੇਦਾਰਾਂ ਨਾਲ ਮੁੜ ਮੀਟਿੰਗ ਕੀਤੀ ਗਈ। ਉਤਸਵ ਕਮੇਟੀ ਪੰਜਾਬ ਦੇ ਪ੍ਰਧਾਨ ਸ੍ਰੀ ਵਿਪਨ ਸਭਰਵਾਲ ਨੇ ਦੱਸਿਆ ਕਿ ਹਰ ਸਾਲ ਜਲੰਧਰ ਸ਼ਹਿਰ ਤੋਂ ਰਵਾਨਾ ਹੋਣ ਵਾਲੀ ਇਹ ਵਿਸ਼ਾਲ ਬੱਸ ਯਾਤਰਾ ਸੰਤ ਸਮਾਜ ਦੀ ਰਹਿਨੁਮਾਈ ਹੇਠ ਭਗਵਾਨ ਵਾਲਮੀਕਿ ਜੀ ਮਹਾਰਾਜ ਦੀ ਪਵਿੱਤਰ ਪਾਲਕੀ ਸਾਹਿਬ ਨਾਲ ਪਾਵਨ ਵਾਲਮੀਕਿ ਤੀਰਥ ਅੰਮ੍ਰਿਤਸਰ ਪਹੁੰਚਦੀ ਹੈ। ਇਸ ਵਾਰ ਯਾਤਰਾ ਵਿਚ ਕਰੀਬ 1000 ਬੱਸਾਂ ਸਮੇਤ ਵੱਡੀ ਗਿਣਤੀ ਵਿਚ ਵਾਹਨ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ 18 ਅਕਤੂਬਰ ਨੂੰ ਦੁਪਹਿਰ 12 ਵਜੇ ਜਲੰਧਰ ਸ਼ਹਿਰ ਤੋਂ ਰਵਾਨਾ ਹੋਣ ਵਾਲੀ ਯਾਤਰਾ ਕਰਤਾਰਪੁਰ, ਬਿਆਸ, ਰਈਆ, ਅੰਮ੍ਰਿਤਸਰ ਦੇ ਗੋਲਡਨ ਗੇਟ, ਬੱਸ ਸਟੈਂਡ ਪੁਲ, ਭੰਡਾਰੀ ਪੁਲ, ਰੇਲਵੇ ਸਟੇਸ਼ਨ ਅਤੇ ਭਗਵਾਨ ਵਾਲਮੀਕਿ ਮੂਰਤੀ ਚੌਕ, ਗਵਾਲ ਮੰਡੀ ਤੋਂ ਹੁੰਦੀ ਹੋਈ ਪਾਵਨ ਵਾਲਮੀਕਿ ਤੀਰਥ ਵਿਖੇ ਪਹੁੰਚੇਗੀ। ਉਨ੍ਹਾਂ ਕਿਹਾ ਕਿ 15 ਅਕਤੂਬਰ ਨੂੰ ਭਗਵਾਨ ਵਾਲਮੀਕਿ ਆਸ਼ਰਮ ਸ਼ਕਤੀ ਨਗਰ ਵਿਚ ਸਵੇਰੇ 8 ਵਜੇ ਤੋਂ ਲੈ ਕੇ 10 ਵਜੇ ਤੱਕ ਪਾਵਨ ਵਾਲਮੀਕਿ ਸਤਿਸੰਗ ਹੋਵੇਗਾ ਤੇ 10 ਵਜੇ ਵਿਸ਼ਵ ਸ਼ਾਂਤੀ ਲਈ ਹਵਨ ਯੱਗ ਕੀਤਾ ਜਾਵੇਗਾ। ਮੀਟਿੰਗ ਵਿਚ ਅੰਮ੍ਰਿਤਸਰ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪੁਲਿਸ ਅਤੇ ਟ੍ਰੈਫਿਕ ਵਿਭਾਗ ਦੇ ਨੁਮਾਇੰਦੇ ਅਤੇ ਪਵਿੱਤਰ ਵਾਲਮੀਕਿ ਤੀਰਥ ਦੇ ਜੀ.ਐੱਮ. ਸ੍ਰੀ ਮਧੁਰ ਭਾਟੀਆ ਵੀ ਸ਼ਾਮਲ ਹੋਏ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਦਲਬਿੰਦਰਜੀਤ ਸਿੰਘ ਨੇ ਉਤਸਵ ਕਮੇਟੀ ਪੰਜਾਬ ਦੇ ਕਾਰਕੁਨਾਂ ਨੂੰ ਭਰੋਸਾ ਦਿਵਾਇਆ ਕਿ 18 ਅਕਤੂਬਰ ਨੂੰ ਜਲੰਧਰ ਤੋਂ ਆਉਣ ਵਾਲੀ ਵਿਸ਼ਾਲ ਬੱਸ ਯਾਤਰਾ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਗੁਲਜ਼ਾਰ ਖੋਸਲਾ, ਆਨੰਦ ਬੈਂਸ, ਰਮਨ ਗਿੱਲ, ਚੇਤਨ ਨਾਹਰ, ਗੌਰਵ ਜੀ.ਕੇ. ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਿਵ ਜਯੋਤੀ ਪਬਲਿਕ ਸਕੂਲ ਦੇ ਮਯੰਕ ਗਿੱਲ ਨੇ ਬਾਸਕਟਬਾਲ ਮੁਕਾਬਲੇ ’ਚ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸਜਾਈ ਜਾਣ ਵਾਲੀ ਸ਼ੋਭਾ ਯਾਤਰਾ ਦੇ ਰੂਟ ਦਾ ਮੇਅਰ ਅਤੇ ਕਮਿਸ਼ਨਰ ਨੇ ਲਿਆ ਜਾਇਜ਼ਾ
Ad Position 24