ਸ਼੍ਰੋਮਣੀ ਅਕਾਲੀ ਦਲ (ਬ) ਜਲੰਧਰ ਸ਼ਹਿਰੀ ਵਲੋੋਂ ਡੀ. ਸੀ. ਨੂੰ ਅੱਜ ਸੌਂਪਿਆ ਜਾਵੇਗਾ ਮੰਗ ਪੱਤਰ
ਜਲੰਧਰ, 14 ਅਕਤੂਬਰ (ਜਸਪਾਲ ਸਿੰਘ)-ਮਾਨਸਾ ਸ਼ਹਿਰ ਦੇ ਸਿੱਖ ਨੌਜਵਾਨ ਅਤੇ ਸਮਾਜ ਸੇਵੀ ਦਾ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਅਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ (ਬ) ਜਲੰਧਰ ਸ਼ਹਿਰੀ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪਾਰਟੀ ਵਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ 15 ਅਕਤੂਬਰ ਨੂੰ ਸੌਂਪਿਆ ਜਾਵੇਗਾ। ਸ.
ਜਲੰਧਰ, 14 ਅਕਤੂਬਰ (ਜਸਪਾਲ ਸਿੰਘ)-ਮਾਨਸਾ ਸ਼ਹਿਰ ਦੇ ਸਿੱਖ ਨੌਜਵਾਨ ਅਤੇ ਸਮਾਜ ਸੇਵੀ ਦਾ ਇਕ ਮੈਡੀਕਲ ਸਟੋਰ ਦੇ ਮਾਲਕ ਵਲੋਂ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਅਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਇਕਬਾਲ ਸਿੰਘ ਢੀਂਡਸਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ (ਬ) ਜਲੰਧਰ ਸ਼ਹਿਰੀ ਨੇ ਕਿਹਾ ਕਿ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪਾਰਟੀ ਵਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ 15 ਅਕਤੂਬਰ ਨੂੰ ਸੌਂਪਿਆ ਜਾਵੇਗਾ। ਸ. ਢੀਂਡਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵਲੋਂ ਨਸ਼ਾ ਮੁਕਤ ਪੰਜਾਬ ਦੇ ਦਾਅਵੇ ਕੀਤੇ ਜਾ ਰਹੇ ਹਨ ਅਤੇ ਦੂਜੇ ਪਾਸੇ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਵਾਲਿਆਂ ਦੇ ਕਤਲ ਕੀਤੇ ਜਾ ਰਹੇ ਹਨ ਅਤੇ ਇਹ ਕਤਲ ਪੰਜਾਬ ਦੀ ਕਨੂੰਨ ਵਿਵਸਥਾ ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਇਸ ਮੌਕੇ ਮਨਿੰਦਰਪਾਲ ਸਿੰਘ ਗੁੰਬਰ ਸਕੱਤਰ ਜਨਰਲ ਤੇ ਹੋਰਨਾਂ ਆਗੂਆਂ ਨੇ ਰਾਜਪਾਲ ਪੰਜਾਬ ਤੋਂ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਤੋਂ ਅਸਤੀਫਾ ਅਤੇ ਸੀਬੀਆਈ ਤੋਂ ਉਚ ਪੱਧਰੀ ਜਾਂਚ ਕਰਵਾਈ ਜਾਵੇ। ਇਸ ਮੌਕੇ ਐਡਵੋਕੇਟ ਵਿਨੋਦ ਕੌਲ ਕੁਆਰਡੀਨੇਟਰ ਹਲਕਾ ਪੱਛਮੀ, ਸੁਰਜੀਤ ਸਿੰਘ ਨੀਲਾਮਹਿਲ, ਕੌਮੀ ਮੀਤ ਪ੍ਰਧਾਨ ਰਵਿੰਦਰ ਸਿੰਘ ਸਵੀਟੀ, ਕੌਮੀ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਰੰਧਾਵਾ ਜ਼ਿਲ੍ਹਾ ਪ੍ਰਧਾਨ ਉਦਯੋਗ ਵਿੰਗ, ਮਨੀਸ਼ ਗਿੱਲ ਜਨਰਲ ਸਕੱਤਰ ਦੋਆਬਾ ਜੋਨ, ਗੁਰਜੀਤ ਸਿੰਘ ਪੋਪਲੀ, ਪ੍ਰਮਦੀਪ ਸਿੰਘ ਗੁੰਬਰ,ਗੋਰਵ ਭਗਤ ਆਦਿ ਹਾਜ਼ਰ ਸਨ ।