14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਸੁਆਮੀ ਸੰਤ ਦਾਸ ਪਬਲਿਕ ਸਕੂਲ ਵਿਖੇ ਸਾਈਬਰ ਸੁਰੱਖਿਆ ਅਤੇ ਜਾਗਰੂਕਤਾ ਵਰਕਸ਼ਾਪ ਕਰਵਾਈ

ਜਲੰਧਰ, 14 ਅਕਤੂਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 15-10-2026
ਜਲੰਧਰ, 14 ਅਕਤੂਬਰ (ਐੱਮ. ਐੱਸ. ਲੋਹੀਆ)-ਸੁਆਮੀ ਸੰਤ ਦਾਸ ਪਬਲਿਕ ਸਕੂਲ, ਜਲੰਧਰ ਵਿਖੇ ਸਕੂਲ ਕਾਊਂਸਲਿੰਗ ਪਹਿਲ ਕਦਮੀ ਦੇ ਪ੍ਰੋਗਰਾਮ ਤਹਿਤ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਾਈਬਰ ਸੁਰੱਖਿਆ ਅਤੇ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ। ਜਲੰਧਰ ਪੁਲਿਸ ਕਮਿਸ਼ਨਰੇਟ ਦੇ ਸਾਈਬਰ ਕ੍ਰਾਈਮ ਸੈੱਲ ਵਲੋਂ ਕਰਵਾਈ ਗਈ, ਇਸ ਵਰਕਸ਼ਾਪ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਡਿਜੀਟਲ ਦੁਨੀਆਂ ’ਚ ਵੱਧ ਰਹੀਆਂ ਚੁਣੌਤੀਆਂ ਪ੍ਰਤੀ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਇੰਟਰਨੈੱਟ ਦੀ ਸੁਰੱਖਿਅਤ ਤੇ ਜ਼ਿੰਮੇਵਾਰ ਵਰਤੋਂ ਕਰਨ ਲਈ ਲੋੜੀਂਦੀ ਜਾਣਕਾਰੀ ਦੇਣਾ ਸੀ। ਇਸ ਮੌਕੇ ਰਾਜ ਪੁਰਸਕਾਰ ਪ੍ਰਾਪਤ ਸਮਾਜ ਸੇਵਕਾ ਅਤੇ ਐੱਨ.ਜੀ.ਓ. ਸਾਂਝ ਦੀ ਪ੍ਰਧਾਨ ਸ੍ਰੀਮਤੀ ਪਰਵੀਨ ਅਬਰੋਲ ਅਤੇ ਸ੍ਰੀਮਤੀ ਰੁਬਿੰਦਰ ਕੌਰ ਦੇ ਨਾਲ ਸਾਈਬਰ ਸੈੱਲ ਦੀ ਟੀਮ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮਾਹਿਰਾਂ ਨੇ ਵਿਦਿਆਰਥੀਆਂ ਨੂੰ ਸਾਈਬਰ ਸੁਰੱਖਿਆ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਡਿਜੀਟਲ ਜਾਗਰੂਕਤਾ, ਇੰਟਰਨੈੱਟ ਦੀ ਜ਼ਿੰਮੇਵਾਰ ਵਰਤੋਂ ਅਤੇ ਆਨਲਾਈਨ ਖ਼ਤਰਿਆਂ ਪ੍ਰਤੀ ਸੁਚੇਤ ਰਹਿਣ ਦੀ ਮਹੱਤਤਾ ’ਤੇ ਵਿਸ਼ੇਸ਼ ਜ਼ੋਰ ਦਿੱਤਾ। ਵਿਦਿਆਰਥੀਆਂ ਨੂੰ ਸਾਈਬਰ ਅਪਰਾਧੀਆਂ ਵਲੋਂ ਲੋਕਾਂ ਨੂੰ ਧੋਖਾ ਦੇਣ ਅਤੇ ਉਨ੍ਹਾਂ ਦੀ ਨਿੱਜੀ ਜਾਣਕਾਰੀ ਦੀ ਦੁਰਵਰਤੋਂ ਕਰਨ ਲਈ ਅਪਣਾਏ ਜਾਂਦੇ ਤਰੀਕਿਆਂ ਬਾਰੇ ਜਾਣੂ ਕਰਵਾਇਆ ਗਿਆ। ਇਸ ਦੇ ਨਾਲ ਹੀ ਗੁਪਤ ਜਾਣਕਾਰੀ ਦੀ ਸੁਰੱਖਿਆ ਕਰਨ, ਸੋਸ਼ਲ ਮੀਡੀਆ ’ਤੇ ਆਪਣੀ ਨਿੱਜਤਾ ਬਣਾਈ ਰੱਖਣ ਅਤੇ ਆਨਲਾਈਨ ਅਜਨਬੀਆਂ ਨਾਲ ਗੱਲਬਾਤ ਕਰਦੇ ਸਮੇਂ ਸਾਵਧਾਨੀ ਵਰਤਣ ਦੀ ਮਹੱਤਤਾ ਵੀ ਸਮਝਾਈ ਗਈ। ਸਕੂਲ ਦੇ ਪ੍ਰਿੰਸੀਪਲ ਡਾ. ਸੋਨੀਆ ਮਾਗੋ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਸਕੂਲ ਦੀ ਸਿੱਖਿਆ ਅਤੇ ਕਾਊਂਸਲਿੰਗ ਸੰਬੰਧੀ ਗਤੀਵਿਧੀਆਂ ਦਾ ਅਟੁੱਟ ਹਿੱਸਾ ਹੋਣੇ ਚਾਹੀਦੇ ਹਨ।
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਡਰੱਗ ਹੋਟ ਸਪੋਟਸ ’ ਤੇ ਲਗਾਤਾਰ ਨਿਗਰਾਨੀ ਤੇ ਵਧੇਰੇ ਚੌਕਸੀ ਵਰਤਣ ਦੇ ਨਿਰਦੇਸ਼ ਅਗਲੀ ਖ਼ਬਰ ਕਾਨੂੰਨ ਵਿਵਸਥਾ ਨੂੰ ਲੈ ਕੇ ਜਲੰਧਰ ਭਾਜਪਾ ਵਲੋਂ ਪੰਜਾਬ ਸਰਕਾਰ ਖ਼ਿਲਾਫ ਪੁਤਲਾ ਫੂਕ ਪ੍ਰਦਰਸ਼ਨ
Ad Position 24