ਗੁਰਦੁਆਰਾ ਚਰਨ ਕੰਵਲ ਵਿਖੇ ਨਤਮਸਤਕ ਹੋਏ ਲਵਲੀ ਗਰੁੱਪ ਦੇ ਚੇਅਰਮੈਨ ਰਮੇਸ਼ ਮਿੱਤਲ
ਜਲੰਧਰ, 15 ਅਕਤੂਬਰ (ਐੱਮ. ਐੱਸ.
ਜਲੰਧਰ, 15 ਅਕਤੂਬਰ (ਐੱਮ.ਐੱਸ. ਲੋਹੀਆ)-ਇਤਿਹਾਸਿਕ ਗੁਰਦੁਆਰਾ ਚਰਨ ਕੰਵਲ ਪਾਤਿਸ਼ਾਹੀ ਛੇਵੀਂ, ਬਸਤੀ ਸ਼ੇਖ, ਜਲੰਧਰ ਵਿਖੇ ਲਵਲੀ ਗਰੁੱਪ ਦੇ ਚੇਅਰਮੈਨ ਰਮੇਸ਼ ਮਿੱਤਲ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਸਥਿਤ ਪਾਵਨ ਇਤਿਹਾਸਿਕ ਭੋਰਾ ਸਾਹਿਬ ਦੇ ਦਰਸ਼ਨ ਕਰਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਪ੍ਰਗਟ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਰਮੇਸ਼ ਮਿੱਤਲ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਟੀਟੂ ਨੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਇਤਿਹਾਸਕ ਅਤੇ ਧਾਰਮਿਕ ਮਹੱਤਵ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਹਰਜੀਤ ਸਿੰਘ ਬਾਬਾ, ਅਮਰਪ੍ਰੀਤ ਸਿੰਘ ਰਿੰਕੂ, ਗਗਨ ਨਾਰੰਗ, ਗੁਰਸ਼ਰਨ ਸਿੰਘ ਸ਼ੰਨੂ, ਸਿਦਕ ਸੇਤੀਆ, ਨਰਿੰਦਰ ਨੰਦਾ, ਜੋਤੀ ਟੰਡਨ, ਰਾਕੇਸ਼ ਕੁਮਾਰ ਲਾਡੀ, ਮਨੀ ਨਿਹੰਗ, ਪ੍ਰਿਤਪਾਲ ਸਿੰਘ ਲੱਕੀ, ਸਰਬਜੀਤ ਸਿੰਘ ਕਾਲੜਾ, ਪ੍ਰਦੀਪ ਸ਼ਰਮਾ ਅਤੇ ਹੋਰ ਹਾਜ਼ਰ ਸਨ।