ਬੰਦ ਦੇ ਸੱਦੇ ਅਤੇ ਸੁਰੱਖਿਆ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਪੁਲਿਸ ਵਲੋਂ ਚਲਾਈ ਤਲਾਸ਼ੀ ਮੁਹਿੰਮ
ਚੁਗਿੱਟੀ/ ਜੰਡੂਸਿੰਘਾ,15 ਅਕਤੂਬਰ (ਨਰਿੰਦਰ ਲਾਗੂ)-ਵੱਖ -ਵੱਖ ਧਿਰਾਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਅਤੇ ਸੁਰੱਖਿਆ ਦੇ ਮੱਦੇਨਜ਼ਰ ਥਾਣਾ ਜੀ. ਆਰ.
ਚੁਗਿੱਟੀ/ ਜੰਡੂਸਿੰਘਾ,15 ਅਕਤੂਬਰ (ਨਰਿੰਦਰ ਲਾਗੂ)-ਵੱਖ -ਵੱਖ ਧਿਰਾਂ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਅਤੇ ਸੁਰੱਖਿਆ ਦੇ ਮੱਦੇਨਜ਼ਰ ਥਾਣਾ ਜੀ.ਆਰ.ਪੀ. ਦੀ ਪੁਲਿਸ ਵਲੋਂ ਵੀਰਵਾਰ ਨੂੰ ਸਥਾਨਕ ਰੇਲਵੇ ਸਟੇਸ਼ਨ ’ਤੇ ਹਾਲਾਤਾਂ ’ਤੇ ਗੰਭੀਰਤਾ ਨਾਲ ਨਜ਼ਰ ਰੱਖੀ ਗਈ। ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਪੁਲਿਸ ਵਲੋਂ ਜਿਥੇ ਸ਼ੱਕ ਦੇ ਆਧਾਰ ’ਤੇ ਵੱਖ -ਵੱਖ ਲੋਕਾਂ ਤੋਂ ਪੁੱਛਗਿੱਛ ਕੀਤੀ ਗਈ ਉਥੇ ਹੀ ਯਾਤਰੀਆਂ ਦੇ ਸਾਮਾਨ ਦੀ ਤਲਾਸ਼ੀ ਵੀ ਲਈ ਗਈ। ਗੱਲਬਾਤ ਕਰਦਿਆਂ ਏ. ਐਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਯਾਤਰੀਆਂ ਦੇ ਮਨਾਂ ’ਚੋਂ ਬੰਦ ਦੇ ਸੱਦੇ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਪੈਦਾ ਹੋਈ ਸ਼ੰਕਾ ਨੂੰ ਦੂਰ ਕਰਨ ਲਈ ਉਚੇਚੇ ਤੌਰ ’ਤੇ ਜਾਣਕਾਰੀ ਦਿੰਦੇ ਹੋਏ ਸਭਨਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਉਨ੍ਹਾਂ ਨੂੰ ਦੱਸਿਆ ਗਿਆ ਕਿ ਰੇਲ ਗੱਡੀਆਂ ’ਤੇ ਬੰਦ ਦਾ ਕੋਈ ਪ੍ਰਭਾਵ ਨਹੀਂ ਹੈ ਜਿਸ ਕਰਕੇ ਉਹ ਬੜੇ ਅਰਾਮ ਨਾਲ ਯਾਤਰਾ ਕਰ ਸਕਦੇ ਹਨ। ਇਸ ਦੌਰਾਨ ਉਕਤ ਥਾਣੇ ਤੋਂ ਹੋਰ ਪੁਲਿਸ ਕਰਮਚਾਰੀ ਵੀ ਹਾਜ਼ਰ ਸਨ।