ਗੁਰਦੁਆਰਾ ਚਰਨ ਕੰਵਲ ਵਿਖੇ ਨਤਮਸਤਕ ਹੋਏ ਲਵਲੀ ਗਰੁੱਪ ਦੇ ਚੇਅਰਮੈਨ ਰਮੇਸ਼ ਮਿੱਤਲ
ਫਾਸ਼ੀ ਹਮਲਿਆਂ ਵਿਰੋਧੀ ਫਰੰਟ ਨੇ ਮੁਜ਼ਾਹਰੇ ਕਰਨ ਦਾ ਫੈਸਲਾ ਕੀਤਾ ਮੁਅੱਤਲ
ਜਲੰਧਰ, 15 ਅਕਤੂਬਰ (ਐੱਮ. ਐੱਸ.
ਜਲੰਧਰ, 15 ਅਕਤੂਬਰ (ਐੱਮ. ਐੱਸ. ਲੋਹੀਆ)-ਮਾਨਸਾ ਵਿਖੇ 13 ਅਕਤੂਬਰ ਨੂੰ ਇਕ ਨਸ਼ਾ ਵਪਾਰੀ ਵਲੋਂ ਕੀਤੇ ਗਏ ਪਰਵਿੰਦਰ ਸਿੰਘ ‘ਝੋਟਾ’ ਦੇ ਕਤਲ ਦੇ ਸਿੱਟੇ ਵਜੋਂ ਸੂਬੇ ਦੇ ਬਣੇ ਹਾਲਾਤ ਨੂੰ ਮੁੱਖ ਰੱਖਦੇ ਹੋਏ ‘ਫਾਸ਼ੀ ਹਮਲਿਆਂ ਵਿਰੋਧੀ ਫਰੰਟ’ ਵਲੋਂ 15 ਤੋਂ 18 ਅਕਤੂਬਰ ਤੱਕ ਜ਼ਿਲ੍ਹਾ ਕੇਂਦਰਾਂ ‘ਤੇ ਕੀਤੇ ਜਾਣ ਵਾਲੇ ਰੈਲੀ-ਮੁਜ਼ਾਹਰੇ ਫਿਲਹਾਲ ਮੁਲਤਵੀ ਕਰ ਦਿੱਤੇ ਗਏ ਹਨ। ਫਰੰਟ ਦੇ ਬੁਲਾਰੇ ਮਹੀਪਾਲ ਨੇ ਜਾਣਕਾਰੀ ਦਿੱਤੀ ਕਿ ਛੇਤੀ ਹੀ ‘ਫਰੰਟ’ ਦੀ ਸੂਬਾ ਪੱਧਰੀ ਮੀਟਿੰਗ ਬੁਲਾਈ ਜਾਵੇਗੀ ਅਤੇ ਰੋਸ ਐਕਸ਼ਨਾਂ ਦੀਆਂ ਅਗਲੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ।