16-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਨਸ਼ਿਆਂ ਵਿਰੁੱਧ ਸੰਘਰਸ਼ ’ਚ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਡਟ ਕੇ ਖੜ੍ਹੇ ਹਾਂ-ਹਰਜਾਪ ਸਿੰਘ ਸੰਘਾ

ਜਮਸ਼ੇਰ ਖ਼ਾਸ ,15 ਅਕਤੂਬਰ (ਹਰਵਿੰਦਰ ਕੁਮਾਰ)-ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਪੰਜਾਬ ਬੰਦ ਦੇ ਸੱਦੇ ਤਹਿਤ ਪ੍ਰਤਾਪਪੁਰ ਜੰਡਿਆਲਾ ਮੰਜਕੀ ਅਤੇ ਹਾਈਵੇਅ ਨੇੜੇ ਮੈਕਡੋਨਲਡਜ਼, ਪਰਾਗਪੁਰ ਵਿਖੇ ਲਗਾਏ ਗਏ ਧਰਨਿਆਂ ’ਚ ਸ਼੍ਰੋਮਣੀ ਅਕਾਲੀ ਦਲ ( ਬ)ਜਲੰਧਰ ਛਾਉਣੀ ਦੇ ਇੰਚਾਰਜ ਹਰਜਾਪ ਸਿੰਘ ਸੰਘਾ ਨੇ ਸ਼ਮੂਲੀਅਤ ਕਰਦਿਆਂ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਨਾਲ ਪੂਰੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾ ਨਸ਼ਿਆਂ ਦੇ ਖ਼ਿਲਾਫ਼ ਖੜ੍ਹਾ ਰਿਹਾ ਹਾਂ ਅਤੇ ਅੱਗੇ ਵੀ ਇਸ ਬੁਰਾਈ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦਾ ਰਹਾਂਗਾ।

Ad Position 21
No active advertisement
ਅਜੀਤ ਡੈਸਕ 16-10-2026
ਜਮਸ਼ੇਰ ਖ਼ਾਸ ,15 ਅਕਤੂਬਰ (ਹਰਵਿੰਦਰ ਕੁਮਾਰ)-ਪਰਵਿੰਦਰ ਸਿੰਘ ਝੋਟਾ ਦੇ ਹੱਕ ਵਿੱਚ ਪੰਜਾਬ ਬੰਦ ਦੇ ਸੱਦੇ ਤਹਿਤ ਪ੍ਰਤਾਪਪੁਰ ਜੰਡਿਆਲਾ ਮੰਜਕੀ ਅਤੇ ਹਾਈਵੇਅ ਨੇੜੇ ਮੈਕਡੋਨਲਡਜ਼, ਪਰਾਗਪੁਰ ਵਿਖੇ ਲਗਾਏ ਗਏ ਧਰਨਿਆਂ ’ਚ ਸ਼੍ਰੋਮਣੀ ਅਕਾਲੀ ਦਲ ( ਬ)ਜਲੰਧਰ ਛਾਉਣੀ ਦੇ ਇੰਚਾਰਜ ਹਰਜਾਪ ਸਿੰਘ ਸੰਘਾ ਨੇ ਸ਼ਮੂਲੀਅਤ ਕਰਦਿਆਂ ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਅਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਲੋਕਾਂ ਨਾਲ ਪੂਰੀ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾ ਨਸ਼ਿਆਂ ਦੇ ਖ਼ਿਲਾਫ਼ ਖੜ੍ਹਾ ਰਿਹਾ ਹਾਂ ਅਤੇ ਅੱਗੇ ਵੀ ਇਸ ਬੁਰਾਈ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਦਾ ਰਹਾਂਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਣਗਿਣਤ ਪਰਿਵਾਰ ਨਸ਼ਿਆਂ ਦੇ ਸੰਤਾਪ ਕਾਰਨ ਦੁੱਖ ਝੱਲ ਰਹੇ ਹਨ। ਅਜਿਹੇ ਸਮੇਂ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਸਮਾਜ ਦੇ ਹਰ ਵਰਗ ਨੂੰ ਇਕਜੁੱਟ ਹੋਣ ਦੀ ਲੋੜ ਹੈ। ਪਰਮਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਮੇਰੀ ਪੂਰੀ ਹਮਦਰਦੀ ਅਤੇ ਇਕਜੁੱਟਤਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕਪੁਰਾ ਮਾਰਕੀਟ, ਲੰਮਾ ਪਿੰਡ ਤੇ ਜੰਡੂਸਿੰਘਾ ਵਿਖੇ ਬੰਦ ਦੇ ਸੱਦੇ ਨੂੰ ਮਿਲਿਆ ਹੁੰਗਾਰਾ ਅਗਲੀ ਖ਼ਬਰ ਗੁਰਦੁਆਰਾ ਚਰਨ ਕੰਵਲ ਵਿਖੇ ਨਤਮਸਤਕ ਹੋਏ ਲਵਲੀ ਗਰੁੱਪ ਦੇ ਚੇਅਰਮੈਨ ਰਮੇਸ਼ ਮਿੱਤਲ ਫਾਸ਼ੀ ਹਮਲਿਆਂ ਵਿਰੋਧੀ ਫਰੰਟ ਨੇ ਮੁਜ਼ਾ...
Ad Position 24