ਪੰਜਾਬ ’ਚ ਨਸ਼ਿਆਂ ਦੇ ਖ਼ਿਲਾਫ਼ ਲੜਨ ਵਾਲਿਆਂ ਦਾ ਹੁਣ ਰੱਬ ਹੀ ਰਾਖਾ-ਅਮਰਜੀਤ ਕਿਸ਼ਨਪੁਰਾ
ਚੁਗਿੱਟੀ/ ਜੰਡੂਸਿੰਘਾ,15 ਅਕਤੂਬਰ (ਨਰਿੰਦਰ ਲਾਗੂ)-ਪੰਜਾਬ ਦੇ ਮਾਨਸਾ ਸ਼ਹਿਰ ’ਚ ਚਿੱਟੇ ਦਿਨ ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰਕੇ ਖ਼ਤਮ ਕੀਤੇ ਜਾਣ ਨਾਲ ਸਾਬਤ ਹੋ ਚੁੱਕਾ ਹੈ ਕਿ ਨਸ਼ਿਆਂ ਦੇ ਕਾਲੇ ਧੰਦੇ ’ਚ ਜੁੜੇ ਹੋਏ ਲੋਕ ਸੱਤਾਧਾਰੀ ਆਗੂਆਂ ਦੀ ਸ਼ਹਿ ’ਤੇ ਕੰਮ ਕਰ ਰਹੇ ਹਨ। ਇਸ ਕਰਕੇ ਇਹ ਮੰਨਿਆ ਜਾ ਸਕਦਾ ਹੈ ਕਿ ਨਸ਼ਾ ਤਸਕਰਾਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲਿਆਂ ਦਾ ਤਾਂ ਹੁਣ ਰੱਬ ਹੀ ਰਾਖਾ ਹੈ।
ਚੁਗਿੱਟੀ/ ਜੰਡੂਸਿੰਘਾ,15 ਅਕਤੂਬਰ (ਨਰਿੰਦਰ ਲਾਗੂ)-ਪੰਜਾਬ ਦੇ ਮਾਨਸਾ ਸ਼ਹਿਰ ’ਚ ਚਿੱਟੇ ਦਿਨ ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰਕੇ ਖ਼ਤਮ ਕੀਤੇ ਜਾਣ ਨਾਲ ਸਾਬਤ ਹੋ ਚੁੱਕਾ ਹੈ ਕਿ ਨਸ਼ਿਆਂ ਦੇ ਕਾਲੇ ਧੰਦੇ ’ਚ ਜੁੜੇ ਹੋਏ ਲੋਕ ਸੱਤਾਧਾਰੀ ਆਗੂਆਂ ਦੀ ਸ਼ਹਿ ’ਤੇ ਕੰਮ ਕਰ ਰਹੇ ਹਨ। ਇਸ ਕਰਕੇ ਇਹ ਮੰਨਿਆ ਜਾ ਸਕਦਾ ਹੈ ਕਿ ਨਸ਼ਾ ਤਸਕਰਾਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲਿਆਂ ਦਾ ਤਾਂ ਹੁਣ ਰੱਬ ਹੀ ਰਾਖਾ ਹੈ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਜਲੰਧਰ ਸ਼ਹਿਰੀ ਦੇ ਪ੍ਰਧਾਨ ਉਘੇ ਸਮਾਜ ਸੇਵਕ ਅਮਰਜੀਤ ਸਿੰਘ ਕਿਸ਼ਨਪੁਰਾ ਵਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੋਕਾਂ ਨੂੰ ਲਾਮਵੰਦ ਕਰਨ ਵਾਲਿਆਂ ਨੂੰ ਸ਼ਰੇਆਮ ਮੌਤ ਦੇ ਘਾਟ ਉਤਾਰ ਕੇ ਨਸ਼ਾ ਤਸਕਰਾਂ ਵੱਲੋਂ ਇਹ ਡਰਾਉਣ ਲਈ ਕੀਤੀ ਗਈ ਕੌਝੀ ਕਰਤੂਤ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਸ਼ਨਪੁਰਾ ਨੇ ਕਿਹਾ ਕਿ ਚੋਣਾਂ ਸਮੇਂ ਇਸ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦਾ ਢੰਡੋਰਾ ਪਿੱਟਿਆ ਗਿਆ ਸੀ, ਬੜੀ ਸ਼ਰਮ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਹਰ ਫਰੰਟ ’ਤੇ ਫੇਲ ਹੋ ਚੁੱਕੀ ਹੈ।