17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਵੱਖ -ਵੱਖ ਦਰਪੇਸ਼ ਸਮੱਸਿਆਵਾਂ ਤੋਂ ਪ੍ਰੇਸ਼ਾਨ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਦੇ ਵਸਨੀਕ

ਚੁਗਿੱਟੀ/ ਜੰਡੂ ਸਿੰਘਾ,16 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਗੁਰੂ ਗੋਬਿੰਦ ਸਿੰਘ ਐਵੇਨਿਊ ਨਾਲ ਲੱਗਦੇ ਖੇਤਰ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਦੇ ਵਸਨੀਕ ਦਰਪੇਸ਼ ਵੱਖ -ਵੱਖ ਸਮੱਸਿਆਵਾਂ ਕਾਰਨ ਪ੍ਰੇਸ਼ਾਨ ਹਨ । ਜਾਣਕਾਰੀ ਦਿੰਦੇ ਹੋਏ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਅਜੈਬ ਨੇ ਦੱਸਿਆ ਕਿ ਉਕਤ ਇਲਾਕੇ ’ਚ ਸੜਕਾਂ ਤਰਸਯੋਗ ਹਾਲਤ ਵਿੱਚ ਹਨ ਜਿਥੇ ਆਉਣ- ਜਾਣ ਦੌਰਾਨ ਲੋਕਾਂ ਨੂੰ ਭਾਰੀ ਦਿੱਕਤ ਝੱਲਣੀ ਪੈਂਦੀ ਹੈ।

Ad Position 21
No active advertisement
ਅਜੀਤ ਡੈਸਕ 17-10-2026
ਚੁਗਿੱਟੀ/ ਜੰਡੂ ਸਿੰਘਾ,16 ਅਕਤੂਬਰ (ਨਰਿੰਦਰ ਲਾਗੂ)-ਸਥਾਨਕ ਗੁਰੂ ਗੋਬਿੰਦ ਸਿੰਘ ਐਵੇਨਿਊ ਨਾਲ ਲੱਗਦੇ ਖੇਤਰ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਦੇ ਵਸਨੀਕ ਦਰਪੇਸ਼ ਵੱਖ -ਵੱਖ ਸਮੱਸਿਆਵਾਂ ਕਾਰਨ ਪ੍ਰੇਸ਼ਾਨ ਹਨ । ਜਾਣਕਾਰੀ ਦਿੰਦੇ ਹੋਏ ਮਹਾਰਾਜਾ ਰਣਜੀਤ ਸਿੰਘ ਐਵੇਨਿਊ ਵੈੱਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਅਜੈਬ ਨੇ ਦੱਸਿਆ ਕਿ ਉਕਤ ਇਲਾਕੇ ’ਚ ਸੜਕਾਂ ਤਰਸਯੋਗ ਹਾਲਤ ਵਿੱਚ ਹਨ ਜਿਥੇ ਆਉਣ- ਜਾਣ ਦੌਰਾਨ ਲੋਕਾਂ ਨੂੰ ਭਾਰੀ ਦਿੱਕਤ ਝੱਲਣੀ ਪੈਂਦੀ ਹੈ। ਇਸੇ ਤਰ੍ਹਾਂ ਸਟ੍ਰੀਟ ਲਾਈਟਾਂ ਦੀ ਘਾਟ ਵੀ ਰਾਤ ਸਮੇਂ ਰਾਹਗੀਰਾਂ ਲਈ ਵੱਡੀ ਮੁਸ਼ਕਿਲ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਹਨੇਰੇ ਦਾ ਲਾਹਾ ਲੈਂਦੇ ਹੋਏ ਚੋਰਾਂ ਤੇ ਲੁਟੇਰਿਆਂ ਵਲੋਂ ਲੋਕਾਂ ਦਾ ਨੁਕਸਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਸੀਵਰੇਜ ਦੀ ਸਮੱਸਿਆਂ ਦਾ ਸਾਹਮਣਾ ਵੀ ਲੋਕਾਂ ਨੂੰ ਲੰਬੇ ਸਮੇਂ ਤੋਂ ਕਰਨਾ ਪੈ ਰਿਹਾ ਹੈ। ਇਸ ਸਮੱਸਿਆ ਦੇ ਹੱਲ ਲਈ ਅਨੇਕਾਂ ਵਾਰ ਸਬੰਧਤ ਮਹਿਕਮੇ ਦੇ ਅਧਿਕਾਰੀਆਂ ਨੂੰ ਮਿਲ ਕੇ ਅਰਜ਼ੋਈ ਕੀਤੀ ਗਈ ਹੈ,ਪਰ ਫਿਰ ਵੀ ਪ੍ਰਨਾਲਾ ਉਥੇ ਦਾ ਉਥੇ ਹੀ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਦੇ ਗੰਦੇ ਪਾਣੀ ਤੋਂ ਬਦਬੂ ਦੂਰ -ਦੂਰ ਤੱਕ ਫੈਲਣ ਕਾਰਨ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ ਜਿਸ ਦੀ ਲਪੇਟ ’ਚ ਆਉਣ ਕਾਰਨ ਹਰ ਉਮਰ ਵਰਗ ਦੇ ਲੋਕਾਂ ਦੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਮਗਰਲੇ ਦਿਨਾਂ ਵਿੱਚ ਇਸ ਸਮੱਸਿਆ ਦੇ ਹੱਲ ਲਈ ਹਲਕਾ ਇੰਚਾਰਜ ਨੂੰ ਵੀ ਅਪੀਲ ਕੀਤੀ ਗਈ ਸੀ, ਪਰ ਉਸ ਦਾ ਠੋਸ ਨਤੀਜਾ ਵੀ ਸਾਹਮਣੇ ਨਹੀਂ ਆਇਆ ਜਿਸ ਕਾਰਨ ਇਲਾਕਾ ਵਸਨੀਕ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਥਾਂ ਥਾਂ ਨਜ਼ਰ ਆਉਂਦੇ ਲਾਵਾਰਸ ਕੁੱਤਿਆਂ ਅਤੇ ਖੁੱਲੇਆਮ ਫਿਰਦੇ ਪਸ਼ੂਆਂ ਕਾਰਨ ਵੀ ਸੜਕਾਂ ’ਤੇ ਆਉਂਦੇ ਜਾਂਦੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਵਲੋਂ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਨੂੰ ਇਸ ਪਾਸੇ ਗੌਰ ਕਰਨ ਦੀ ਅਰਜ਼ੋਈ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਇੰਡਸਟਰੀ ਏਰੀਆ ਚੌਕ ’ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, ਇਕ ਬੱਚਾ ਜ਼ਖ਼ਮੀ ਅਗਲੀ ਖ਼ਬਰ ਝੋਟਾ ਹੱਤਿਆ ਮਾਮਲੇ ’ਚ ਕੇਂਦਰ ਵਲੋਂ ਪੰਜਾਬ ਤੋਂ ਰਿਪੋਰਟ ਤਲਬ
Ad Position 24