17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਚਰਨਜੀਤ ਸਿੰਘ ਮਿੰਟਾ ਤੇ ਸੁਖਵਿੰਦਰ ਸਿੰਘ ਰਾਜੂ ਮੱਕੜ ਵਲੋਂ ਡਾ. ਦਲਜੀਤ ਸਿੰਘ ਚੀਮਾ ਨਾਲ ਮੁਲਾਕਾਤ

ਜਲੰਧਰ, 16 ਅਕਤੂਬਰ (ਜਸਪਾਲ ਸਿੰਘ)-ਯੂਥ ਅਕਾਲੀ ਦਲ ਜ਼ਿਲ੍ਹਾ ਜਲੰਧਰ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਮਿੰਟਾ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਜਨਰਲ ਕੌਂਸਲ ਦੇ ਨਵ ਨਿਯੁਕਤ ਮੈਂਬਰ ਸੁਖਵਿੰਦਰ ਸਿੰਘ ਰਾਜੂ ਮੱਕੜ ਨੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ।

Ad Position 21
No active advertisement
ਅਜੀਤ ਡੈਸਕ 17-10-2026
ਜਲੰਧਰ, 16 ਅਕਤੂਬਰ (ਜਸਪਾਲ ਸਿੰਘ)-ਯੂਥ ਅਕਾਲੀ ਦਲ ਜ਼ਿਲ੍ਹਾ ਜਲੰਧਰ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਮਿੰਟਾ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਜਨਰਲ ਕੌਂਸਲ ਦੇ ਨਵ ਨਿਯੁਕਤ ਮੈਂਬਰ ਸੁਖਵਿੰਦਰ ਸਿੰਘ ਰਾਜੂ ਮੱਕੜ ਨੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਦੋਵਾਂ ਆਗੂਆਂ ਨੇ ਡਾ. ਚੀਮਾ ਨਾਲ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਤੇ ਖਾਸ ਕਰਕੇ ਜਲੰਧਰ ਦੀ ਸਿਆਸਤ, ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਸੂਬੇ ਦੇ ਅਹਿਮ ਮੁੱਦਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ । ਇਸ ਮੌਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਮਿੰਟਾ ਤੇ ਰਾਜੂ ਮੱਕੜ ਨੇ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹੀ ਹੈ ਤੇ ਪੰਜਾਬ ਦੇ ਲੋਕਾਂ ਨੂੰ ਜਿਸ ਬਦਲਾਅ ਦੀ ਆਸ ਸੀ ਉਹ ਨਹੀਂ ਹੋ ਸਕਿਆ ਤੇ ਲੋਕਾਂ ਵਿੱਚ ਨਿਰਾਸ਼ਾ ਵਧ ਰਹੀ ਹੈ। ਉਨ੍ਹਾਂ ਅਮਨ ਕਾਨੂੰਨ ਵਿਵਸਥਾ ’ਤੇ ਡੂੰਘੀ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੀ ਹੱਤਿਆ ਨੇ ਸਾਬਤ ਕਰ ਦਿੱਤਾ ਹੈ ਕਿ ਨਸ਼ਾ ਤਸਕਰਾਂ ਦੀਆਂ ਜੜ੍ਹਾਂ ਪੰਜਾਬ ’ਚ ਕਿੰਨੀਆਂ ਮਜ਼ਬੂਤ ਹੋ ਚੁੱਕੀਆਂ ਹਨ। ਇਸ ਮੌਕੇ ਦੋਵਾਂ ਆਗੂਆਂ ਨੇ ਕਿਹਾ ਕਿ ਭਰੋਸਾ ਦਿੱਤਾ ਕਿ ਪਾਰਟੀ ਦੀ ਮਜ਼ਬੂਤੀ ਲਈ ਉਹ ਸਰਗਰਮੀ ਨਾਲ ਕੰਮ ਕਰਨਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਪੂਰਾ ਜ਼ੋਰ ਲਗਾਉਣਗੇ। ਇਸ ਮੌਕੇ ਡਾ. ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਪੰਜਾਬ ਦੇ ਹਿੱਤਾਂ ਅਤੇ ਹੱਕਾਂ ਦੀ ਰਾਖੀ ਲਈ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਨੇ ਯੁਵਕ ਮੇਲੇ ’ਚ ਜਿੱਤੇ 10 ਇਨਾਮ-ਸਤਿਅਮ ਵਰਮਾ ਬਣਿਆ ਬੈਸਟ ਐਕਟਰ ਅਗਲੀ ਖ਼ਬਰ ਸਨੀ ਸ਼ਰਮਾ ਨੇ ਹੇਅਰ ਨੂੰ ਭਾਜਪਾ ਐਨ. ਆਰ. ਆਈ. ਸੈੱਲ ਦਾ ਸੂਬਾ ਕਨਵੀਨਰ ਬਣਨ ’ਤੇ ਦਿੱਤੀ ਵਧਾਈ
Ad Position 24