17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

– ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4– ਟੇਬਲ ਟੈਨਿਸ ਮੁਕਾਬਲਿਆਂ ’ਚ ਜਲੰਧਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੱਕ ਸੋਨੇ ਅਤੇ ਦੋ ਚਾਂਦੀ ਦੇ ਤਗਮੇ ਹਾਸਿਲ ਕੀਤੇ

ਜਲੰਧਰ, 16 ਅਕਤੂਬਰ (ਡਾ. ਜਤਿੰਦਰ ਸਾਬੀ)-ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਟੇਟ ਗੇਮਜ਼ ਦੌਰਾਨ ਜਲੰਧਰ ਵਿਖੇ ਕਰਵਾਈਆਂ ਜਾ ਰਹੀਆਂ ਵੱਖ-ਵੱਖ ਖੇਡਾਂ ਤਹਿਤ ਅੱਜ ਟੇਬਲ ਟੈਨਿਸ ਦੇ ਮੁਕਾਬਲੇ ਕਰਵਾਏ ਗਏ।

Ad Position 21
No active advertisement
ਅਜੀਤ ਡੈਸਕ 17-10-2026
ਜਲੰਧਰ, 16 ਅਕਤੂਬਰ (ਡਾ.ਜਤਿੰਦਰ ਸਾਬੀ)-ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਸਟੇਟ ਗੇਮਜ਼ ਦੌਰਾਨ ਜਲੰਧਰ ਵਿਖੇ ਕਰਵਾਈਆਂ ਜਾ ਰਹੀਆਂ ਵੱਖ-ਵੱਖ ਖੇਡਾਂ ਤਹਿਤ ਅੱਜ ਟੇਬਲ ਟੈਨਿਸ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਹਲਕਾ ਇੰਚਾਰਜ ਅਤੇ ਸੀਨੀਅਰ ‘ਆਪ’ ਆਗੂ ਨਿਤਿਨ ਕੋਹਲੀ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਜੇਤੂ ਖਿਡਾਰੀਆਂ ਨੂੰ ਮੈਡਲ ਪ੍ਰਦਾਨ ਕੀਤੇ ਗਏ। ਉਨ੍ਹਾਂ ਨੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦਿਆਂ ਭਵਿੱਖ ਵਿੱਚ ਹੋਰ ਵਧੀਆ ਖੇਡ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਅੱਜ ਕਰਵਾਏ ਗਏ ਟੈਨਿਸ ਮੁਕਾਬਲਿਆਂ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਾਜਵਾ ਨੇ ਦੱਸਿਆ ਕਿ ਅੰਡਰ-14 ਲੜਕੇ ਵਿੱਚ ਅੰਮ੍ਰਿਤਸਰ ਨੇ ਪਹਿਲਾ, ਲੁਧਿਆਣਾ ਨੇ ਦੂਜਾ ਅਤੇ ਜਲੰਧਰ ਤੇ ਪਟਿਆਲਾ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਿਲ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕੇ ਵਿੱਚ ਅੰਮ੍ਰਿਤਸਰ ਨੇ ਪਹਿਲਾ, ਪਟਿਆਲਾ ਨੇ ਦੂਜਾ ਅਤੇ ਜਲੰਧਰ ਤੇ ਲੁਧਿਆਣਾ ਨੇ ਸਾਂਝੇ ਤੌਰ ’ਤੇ ਤੀਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਅੱਗੇ ਦੱਸਿਆ ਕਿ ਅੰਡਰ 21 ਤੋਂ 30 ਸਾਲ ਪੁਰਸ਼ ਵਰਗ ਵਿੱਚ ਜਲੰਧਰ ਨੇ ਪਹਿਲਾ, ਪਟਿਆਲਾ ਨੇ ਦੂਜਾ ਅਤੇ ਅੰਮ੍ਰਿਤਸਰ ਤੇ ਬਰਨਾਲਾ ਨੇ ਸਾਂਝੇ ਤੌਰ ‘’ਤੇ ਤੀਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੱਸਿਆ ਕਿ ਟੇਬਲ ਟੈਨਿਸ ਮੁਕਾਬਲਿਆਂ ਵਿੱਚ ਜਲੰਧਰ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੱਕ ਸੋਨੇ ਦਾ ਅਤੇ ਦੋ ਚਾਂਦੀ ਦੇ ਤਗਮੇ ਪ੍ਰਾਪਤ ਕੀਤੇ ਅਤੇ ਇਹ ਪ੍ਰਾਪਤੀ ਜਲੰਧਰ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਖਿਡਾਰੀਆਂ ਨੂੰ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਖੇਡਾਂ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਰਾਜ ਕੁਮਾਰ ਭੱਲਾ ਪੰਜਾਬ ਭਾਜਪਾ ਕਾਰਜਕਾਰਨੀ ਮੈਂਬਰ ਨਿਯੁਕਤ ਅਗਲੀ ਖ਼ਬਰ ਹੈਰੋਇਨ ਤੇ ਨਸ਼ੀਲੇ ਕੈਪਸੂਲਾਂ ਸਮੇਤ 2 ਕਾਬੂ
Ad Position 24