17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ-ਅਮਨ ਅਰੋੜਾ

ਜਲੰਧਰ, 16 ਅਕਤੂਬਰ (ਜਤਿੰਦਰ ਪੰਮੀ)-ਮਾਨਸਾ ਜ਼ਿਲ੍ਹੇ ’ਚ ਬੀਤੇ ਦਿਨੀਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਮੈਡੀਕਲ ਸਟੋਰ ਵਾਲੇ ਵਲੋਂ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਬਹੁਤ ਹੀ ਮੰਦਭਾਗੀ ਘਟਨਾ ਹੈ। ਇਸ ਦੀ ਆਮ ਆਦਮੀ ਪਾਰਟੀ ਦੇ ਪ੍ਰਧਾਨ ਹੋਣ ਨਾਤੇ ਅਤੇ ਸਰਕਾਰ ਵਲੋਂ ਘੋਰ ਨਿੰਦਾ ਕਰਦੇ ਹਾਂ ।

Ad Position 21
No active advertisement
ਅਜੀਤ ਡੈਸਕ 17-10-2026
ਜਲੰਧਰ, 16 ਅਕਤੂਬਰ (ਜਤਿੰਦਰ ਪੰਮੀ)-ਮਾਨਸਾ ਜ਼ਿਲ੍ਹੇ ’ਚ ਬੀਤੇ ਦਿਨੀਂ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਮੈਡੀਕਲ ਸਟੋਰ ਵਾਲੇ ਵਲੋਂ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਬਹੁਤ ਹੀ ਮੰਦਭਾਗੀ ਘਟਨਾ ਹੈ। ਇਸ ਦੀ ਆਮ ਆਦਮੀ ਪਾਰਟੀ ਦੇ ਪ੍ਰਧਾਨ ਹੋਣ ਨਾਤੇ ਅਤੇ ਸਰਕਾਰ ਵਲੋਂ ਘੋਰ ਨਿੰਦਾ ਕਰਦੇ ਹਾਂ । ਸਰਕਾਰ ਵਲੋਂ ਇਹ ਭਰੋਸਾ ਦਿੰਦੇ ਹਾਂ ਕਿ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ ਅਤੇ ਨਸ਼ਿਆਂ ਵਿਰੁੱਧ ਕਾਰਵਾਈ ਹੋਰ ਸਖ਼ਤੀ ਨਾਲ ਕੀਤੀ ਜਾਵੇਗੀ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇੱਥੇ ਬਾਰਾਂਦਰੀ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਦੁਖਦਾਈ ਘਟਨਾਕ੍ਰਮ ਦੀ ਖੁਦ ਨਜ਼ਰਸਾਨੀ ਕਰ ਰਹੇ ਹਨ। ਪਰਿਵਾਰ ਤੇ ਜਨਤਕ ਜਥੇਬੰਦੀਆਂ ਵਲੋਂ ਮਰਹੂਮ ਪਰਵਿੰਦਰ ਸਿੰਘ ਝੋਟੇ ਦਾ ਅੰਤਿਮ ਸੰਸਕਾਰ ਨਾ ਕੀਤੇ ਜਾਣ ਬਾਰੇ ਪੁੱਛੇ ਜਾਣ ’ਤੇ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਤੇ ਜਨਤਕ ਜਥੇਬੰਦੀਆਂ ਨੂੰ ਹੱਥ ਜੋੜ ਕੇ ਬੇਨਤੀ ਹੈ ਕਿ ਮਰਹੂਮ ਦੀ ਲਾਸ਼ ਨੂੰ ਰੋਲਿਆ ਨਾ ਜਾਵੇ ਅਤੇ ਅੰਤਿਮ ਰਸਮਾਂ ਰੀਤੀ ਰਿਵਾਜ ਤਹਿਤ ਕੀਤੀਆਂ ਜਾਣ। ਲੋਕਾਂ ਦੀ ਮੰਗ ਬਾਰੇ ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰ ਤੇ ਜਨਤਕ ਜਥੇਬੰਦੀਆਂ ਦੇ ਨੁਮਾਇੰਦੇ ਆਪਣੇ ਮੁੱਦੇ ਸਥਾਨਕ ਪ੍ਰਸ਼ਾਸਨ ਤੇ ਸਰਕਾਰ ਸਾਹਮਣੇ ਰੱਖਣ, ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਸਰਕਾਰ ਤੇ ਪ੍ਰਸ਼ਾਸਨ ਵਲੋਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਵੱਖ-ਵੱਖ ਗਊਸ਼ਾਲਾਵਾਂ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਬਾਰੇ ਗੱਲ ਕਰਦਿਆਂ ‘ਆਪ’ ਪੰਜਾਬ ਪ੍ਰਧਾਨ ਨੇ ਕਿਹਾ ਕਿ ਸਰਕਾਰ ਗਊ ਮਾਤਾ ਦੀ ਸੇਵਾ ਸੰਭਾਲ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
Ad Position 22
No active advertisement
ਪਿਛਲੀ ਖ਼ਬਰ ਸੀ.ਟੀ. ਯੂਨੀਵਰਸਿਟੀ ਵਿਖੇ ਉਤਸ਼ਾਹ ਨਾਲ ਮਨਾਈ ਗਈ ‘ਰੰਗਾਰੰਗ ਡਾਂਡੀਆ ਨਾਈਟ’ ਅਗਲੀ ਖ਼ਬਰ ਪ੍ਰਸ਼ਾਸਨ ਦੀ ਨਿਗਰਾਨੀ ਕਿੱਥੇ ਹੈ?
Ad Position 24