ਜਲੰਧਰ, 17 ਅਕਤੂਬਰ (ਸ਼ਿਵ)-ਗੁਰੂ ਤੇਗ ਬਹਾਦਰ ਨਗਰ ਮਾਰਕੀਟ ਅਤੇ ਜਲੰਧਰ ਕੈਂਟ ਹਲਕੇ ਦੇ ਲੋਕਾਂ ਨੂੰ ਡੇਅਰੀਆਂ ਵਾਲੀ ਸੜਕ ਦਾ ਕੰਮ ਲੰਬੇ ਸਮੇਂ ਤੋਂ ਅਧੂਰਾ ਪਿਆ ਹੋਣ ਕਾਰਨ ਆ ਰਹੀਆਂ ਮੁਸ਼ਕਿਲਾਂ ਦੇ ਵਿਰੋਧ ਵਿਚ ਅੱਜ ਯੂਥ ਅਕਾਲੀ ਦਲ ਹਲਕਾ ਕੈਂਟ ਦੇ ਪ੍ਰਧਾਨ ਗਗਨਦੀਪ ਸਿੰਘ ਗੱਗੀ ਦੀ ਅਗਵਾਈ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਅਕਾਲੀ ਆਗੂਆਂ ਅਤੇ ਦੁਕਾਨਦਾਰਾਂ ਵਲੋਂ ਪ੍ਰਸ਼ਾਸਨ ਨੂੰ ਸੜਕ ਦਾ ਕੰਮ ਸ਼ੁਰੂ ਕਰਵਾਉਣ ਲਈ 15 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ। ਇਸ ਮੌਕੇ ਗਗਨਜੀਤ ਸਿੰਘ ਗੱਗੀ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਨਗਰ ਮਾਰਕੀਟ ਐਸੋਸੀਏਸ਼ਨ ਦੇ ਦੁਕਾਨਦਾਰ ਪਿਛਲੇ ਤਿੰਨ ਸਾਲਾਂ ਤੋਂ ਇਸ ਸਮੱਸਿਆ ਕਾਰਨ ਕਾਫ਼ੀ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਸੜਕ ਦਾ ਕੰਮ ਪੂਰਾ ਨਾ ਹੋਣ ਕਾਰਨ ਮਾਰਕੀਟ ਵਿਚ ਆਉਣ ਵਾਲੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਲਗਾਤਾਰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਪਰ ਇਸ ਦੇ ਬਾਵਜੂਦ ਸੜਕ ਦੀ ਹਾਲਤ ਸੁਧਾਰਨ ਲਈ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਲੋਕਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਸੜਕ ਦਾ ਕੰਮ ਜਲਦ ਤੋਂ ਜਲਦ ਸ਼ੁਰੂ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਅਗਲੇ 15 ਦਿਨਾਂ ਦੇ ਅੰਦਰ ਸੜਕ ਦਾ ਕੰਮ ਸ਼ੁਰੂ ਨਾ ਕੀਤਾ ਗਿਆ ਤਾਂ ਦੁਕਾਨਦਾਰ ਆਪਣੀਆਂ ਦੁਕਾਨਾਂ ਦੀਆਂ ਚਾਬੀਆਂ ਨਗਰ ਨਿਗਮ ਕਮਿਸ਼ਨਰ ਅਤੇ ਆਮ ਆਦਮੀ ਪਾਰਟੀ ਦੇ ਨਵੇਂ ਹਲਕਾ ਇੰਚਾਰਜ ਦੀਪਕ ਬਾਲੀ ਨੂੰ ਸੌਂਪ ਦੇਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਕੋਈ ਕਾਰਵਾਈ ਨਾ ਹੋਈ ਤਾਂ ਇਸ ਮਸਲੇ ਨੂੰ ਲੈ ਕੇ ਵੱਡੇ ਪੱਧਰ ’ਤੇ ਧਰਨਾ ਵੀ ਦਿੱਤਾ ਜਾਵੇਗਾ।
ਡੇਅਰੀਆਂ ਵਾਲੀ ਸੜਕ ਦਾ ਕੰਮ ਪੂਰਾ ਕਰਵਾਉਣ ਲਈ ਲੋਕਾਂ ਵਲੋਂ ਰੋਸ ਪ੍ਰਦਰਸ਼ਨ, ਪ੍ਰਸ਼ਾਸਨ ਨੂੰ 15 ਦਿਨਾਂ ਦਾ ਅਲਟੀਮੇਟਮ
ਜਲੰਧਰ, 17 ਅਕਤੂਬਰ (ਸ਼ਿਵ)-ਗੁਰੂ ਤੇਗ ਬਹਾਦਰ ਨਗਰ ਮਾਰਕੀਟ ਅਤੇ ਜਲੰਧਰ ਕੈਂਟ ਹਲਕੇ ਦੇ ਲੋਕਾਂ ਨੂੰ ਡੇਅਰੀਆਂ ਵਾਲੀ ਸੜਕ ਦਾ ਕੰਮ ਲੰਬੇ ਸਮੇਂ ਤੋਂ ਅਧੂਰਾ ਪਿਆ ਹੋਣ ਕਾਰਨ ਆ ਰਹੀਆਂ ਮੁਸ਼ਕਿਲਾਂ ਦੇ ਵਿਰੋਧ ਵਿਚ ਅੱਜ ਯੂਥ ਅਕਾਲੀ ਦਲ ਹਲਕਾ ਕੈਂਟ ਦੇ ਪ੍ਰਧਾਨ ਗਗਨਦੀਪ ਸਿੰਘ ਗੱਗੀ ਦੀ ਅਗਵਾਈ ’ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਅਕਾਲੀ ਆਗੂਆਂ ਅਤੇ ਦੁਕਾਨਦਾਰਾਂ ਵਲੋਂ ਪ੍ਰਸ਼ਾਸਨ ਨੂੰ ਸੜਕ ਦਾ ਕੰਮ ਸ਼ੁਰੂ ਕਰਵਾਉਣ ਲਈ 15 ਦਿਨਾਂ ਦਾ ਅਲਟੀਮੇਟਮ ਦਿੱਤਾ ਗਿਆ।
ਅਜੀਤ ਡੈਸਕ
18-10-2026