18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਕਾਂਗਰਸ ਭਵਨ ਵਿਖੇ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਸਚਿਨ ਪਾਇਲਟ, ਨਾਲ ਪਰਗਟ ਸਿੰਘ, ਰਵਿੰਦਰ

ਜਲੰਧਰ, 17 ਅਕਤੂਬਰ (ਜਸਪਾਲ ਸਿੰਘ)-ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਪਰਗਟ ਸਿੰਘ ਦਾ ਅੱਜ ਇੱਥੇ ਕਾਂਗਰਸ ਭਵਨ ਵਿਖੇ ਪੁੱਜਣ ’ਤੇ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ । ਇਸ ਮੌਕੇ ਬੋਲਦਿਆ ਸਚਿਨ ਪਾਇਲਟ ਨੇ ਕਿਹਾ ਕਿ ਪੰਜਾਬ ਦੀ ਜਨਤਾ ਪੰਜਾਬ ’ਚ ਹੁਣ ਬਦਲਾਅ ਚਾਹੁੰਦੀ ਹੈ ਤੇ ਸਮੁੱਚੀ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਨਾਲ ਇਕਜੁੱਟ ਹੋ ਕੇ ਮੌਜੂਦਾ ਸਰਕਾਰ ਦਾ ਡਟ ਕੇ ਮੁਕਾਬਲਾ ਕਰੇਗੀ ।

Ad Position 21
No active advertisement
ਵਿਧਾਨ ਸਭਾ ਚੋਣਾਂ ਲਈ ਵਰਕਰਾਂ ਨੂੰ ਹੁਣ ਤੋਂ ਹੀ ਕਮਰਕੱਸੇ ਕਰਨ ਦਾ ਸੱਦਾ 18-10-2026
ਜਲੰਧਰ, 17 ਅਕਤੂਬਰ (ਜਸਪਾਲ ਸਿੰਘ)-ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਪਰਗਟ ਸਿੰਘ ਦਾ ਅੱਜ ਇੱਥੇ ਕਾਂਗਰਸ ਭਵਨ ਵਿਖੇ ਪੁੱਜਣ ’ਤੇ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ । ਇਸ ਮੌਕੇ ਬੋਲਦਿਆ ਸਚਿਨ ਪਾਇਲਟ ਨੇ ਕਿਹਾ ਕਿ ਪੰਜਾਬ ਦੀ ਜਨਤਾ ਪੰਜਾਬ ’ਚ ਹੁਣ ਬਦਲਾਅ ਚਾਹੁੰਦੀ ਹੈ ਤੇ ਸਮੁੱਚੀ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਨਾਲ ਇਕਜੁੱਟ ਹੋ ਕੇ ਮੌਜੂਦਾ ਸਰਕਾਰ ਦਾ ਡਟ ਕੇ ਮੁਕਾਬਲਾ ਕਰੇਗੀ । ਉਨ੍ਹਾਂ ਕਿਹਾ ਕਿ ਸੂਬੇ ’ਚ ਲਗਾਤਾਰ ਹੋ ਰਹੀ ਗੋਲੀਬਾਰੀ ਤੇ ਗੈਂਗਸਟਰਵਾਦ ਤੋਂ ਲੋਕਾਂ ਅੰਦਰ ਡਰ ਤੇ ਸਹਿਮ ਦਾ ਮਾਹੌਲ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਨਸ਼ਾ ਰੋਕਣ ਦੇ ਦਾਅਵੇ ਵੀ ਪੂਰੀ ਤਰ੍ਹਾਂ ਨਾਲ ਫੇਲ੍ਹ ਹੋ ਚੁੱਕੇ ਹਨ ਤੇ ਅੱਜ ਪੰਜਾਬ ’ਚ ਨਸ਼ਾ ਗਲੀ ਗਲੀ ਅਤੇ ਮੁਹੱਲਿਆ ਵਿੱਚ ਸ਼ਰੇਆਮ ਵਿਕ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਮਹਿਲਾਵਾਂ ਨੂੰ 1000-1500 ਰੁਪਏ ਮਹੀਨਾ ਨਹੀਂ ਸਗੋ ਆਪਣੇ ਪੁੱਤ ਸੁਰੱਖਿਅਤ ਚਾਹੀਦੇ ਹਨ । ਸਚਿਨ ਪਾਇਲਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕਹਿੰਦੇ ਸਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸਮੇਂ ਕੋਈ ਵੀ ਧਰਨਾ ਨਹੀ ਲੱਗੇਗਾ ਪਰ ਅੱਜ ਪੰਜਾਬ ਦਾ ਹਰ ਵਰਗ ਧਰਨੇ ਲਗਾ ਰਿਹਾ ਹੈ । ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਹੀ ਸਰਕਾਰ ਬਣੇਗੀ । ਇਸ ਮੀਟਿੰਗ ’ਚ ਰਵਿੰਦਰ ਡਾਲਵੀ ਸਹਿ ਇੰਚਾਰਜ ਪੰਜਾਬ, ਜ਼ਿਲ੍ਹਾ ਕਾਂਗਰਸ ਪ੍ਰਧਾਨ ਰਜਿੰਦਰ ਬੇਰੀ, ਵਿਧਾਇਕ ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ, ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਡਾ. ਨਵਜੋਤ ਸਿੰਘ ਦਾਹੀਆ ਹਲਕਾ ਇੰਚਾਰਜ ਨਕੋਦਰ, ਰਜਿੰਦਰ ਸਿੰਘ ਸਾਬਕਾ ਐਸ. ਐਸ. ਪੀ. ਹਲਕਾ ਇੰਚਾਰਜ ਕਰਤਾਰਪੁਰ , ਚੌਧਰੀ ਸੁਰਿੰਦਰ ਸਿੰਘ ਸਾਬਕਾ ਵਿਧਾਇਕ, ਸੁਰਿੰਦਰ ਕੌਰ ਹਲਕਾ ਇੰਚਾਰਜ ਜਲੰਧਰ ਪੱਛਮੀ, ਕੌਂਸਲਰ, ਇਨਫੋਟੈੱਕ ਦੇ ਸਾਬਕਾ ਡਾਇਰੈਕਟਰ ਸੁਰਜੀਤ ਸਿੰਘ ਭੂਨ, ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅੰਗਦ ਦੱਤਾ, ਸਾਬਕਾ ਕੌਂਸਲਰ , ਬਲਾਕਾਂ ਦੇ ਪ੍ਰਧਾਨ , ਸੈੱਲਾਂ ਦੇ ਚੇਅਰਮੈਨ , ਸਰਪੰਚ ਅਤੇ ਸਾਬਕਾ ਸਰਪੰਚ, ਜ਼ਿਲਾ ਪ੍ਰੀਸ਼ਦ ਮੈਂਬਰ ਅਤੇ ਜ਼ਿਲਾ ਕਾਂਗਰਸ ਕਮੇਟੀ ਸ਼ਹਿਰੀ ਅਤੇ ਦਿਹਾਤੀ ਦੇ ਅਹੁਦੇਦਾਰ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਐਸ.ਜੀ.ਐਨ. ਸਕੂਲ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਅਤੇ ਕਵਿਤਾ ’ਚ ਹਾਸਿਲ ਕੀਤਾ ਪਹਿਲਾ ਸਥਾਨ ਅਗਲੀ ਖ਼ਬਰ ਖਰਾਬ ਸੀਵਰੇਜ ਨੂੰ ਠੀਕ ਕਰਵਾਉਣ ਨੂੰ ਲੈ ਕੇ ਚੱਲੀ ‘ਕ੍ਰੈਡਿਟ ਵਾਰ’ ਵਾਰਡ-61 ਦੇ ਸਾਬਕਾ ਤੇ ਮੌਜੂਦਾ ਕੌਂਸਲਰ ਵਿਚਾਲੇ ਝਗੜ...
Ad Position 24