ਅਮਰੀ ਤੇ ਭੰਡਾਰੀ ਨੇ ਡਾ. ਸਤੀਸ਼ ਪੂਨੀਆ ਨਾਲ ਕੀਤੀ ਮੁਲਾਕਾਤ
ਜਲੰਧਰ, 17 ਅਕਤੂਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਦੀ ਪੰਜਾਬ ਪ੍ਰਦੇਸ਼ ਕਾਰਜਕਾਰਨੀ ਦੀ ਮੀਟਿੰਗ ਸੰਗਰੂਰ ਵਿਖੇ ਹੋਈ। ਇਸ ਦੌਰਾਨ ਪੰਜਾਬ ਭਾਜਪਾ ਦੇ ਇੰਚਾਰਜ ਅਤੇ ਰਾਜ ਸਭਾ ਮੈਂਬਰ ਡਾ.
ਜਲੰਧਰ, 17 ਅਕਤੂਬਰ (ਸ਼ਿਵ)-ਭਾਰਤੀ ਜਨਤਾ ਪਾਰਟੀ ਦੀ ਪੰਜਾਬ ਪ੍ਰਦੇਸ਼ ਕਾਰਜਕਾਰਨੀ ਦੀ ਮੀਟਿੰਗ ਸੰਗਰੂਰ ਵਿਖੇ ਹੋਈ। ਇਸ ਦੌਰਾਨ ਪੰਜਾਬ ਭਾਜਪਾ ਦੇ ਇੰਚਾਰਜ ਅਤੇ ਰਾਜ ਸਭਾ ਮੈਂਬਰ ਡਾ. ਸਤੀਸ਼ ਪੂਨੀਆ ਨਾਲ ਪੰਜਾਬ ਭਾਜਪਾ ਦੇ ਸਕੱਤਰ ਅਮਰਜੀਤ ਸਿੰਘ ਅਮਰੀ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਕੇ.ਡੀ. ਭੰਡਾਰੀ ਨੇ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਅਤੇ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਅਮਰਜੀਤ ਸਿੰਘ ਅਮਰੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਬਹੁਮਤ ਹਾਸਲ ਕਰਕੇ ਸਰਕਾਰ ਬਣਾਏਗੀ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰੈਲੀ ਤੋਂ ਬਾਅਦ ਪਾਰਟੀ ਵਰਕਰਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ, ਜਿਸ ਨਾਲ ਪਾਰਟੀ ਨੂੰ ਚੋਣਾਂ ਵਿਚ ਲਾਭ ਮਿਲੇਗਾ। ਇਸ ਦੌਰਾਨ ਕੇ.ਡੀ. ਭੰਡਾਰੀ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਸੂਬੇ ਵਿਚ ਨਸ਼ਿਆਂ ਨੂੰ ਰੋਕਣ ਸਬੰਧੀ ਸਰਕਾਰ ਦੇ ਦਾਅਵੇ ਪੂਰੇ ਨਹੀਂ ਹੋਏ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਅਸਫਲ ਰਹੀ ਹੈ।