18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੁਰਦੁਆਰਾ ਮਾਡਲ ਟਾਊਨ ਵਿਖੇ ਕੱਤਕ ਦੀ ਸੰਗਰਾਂਦ ਮੌਕੇ ਕਰਵਾਏ ਵਿਸ਼ੇਸ਼ ਸਮਾਗਮ

ਜਲੰਧਰ, 17 ਅਕਤੂਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 18-10-2026
ਜਲੰਧਰ, 17 ਅਕਤੂਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ, ਜਲੰਧਰ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਮੌਕੇ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ‘ਵੇਰਕਾ’ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ। ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਅਤੇ ਭਾਈ ਆਤਮਾ ਸਿੰਘ ਨੇ ਵੀ ਕੀਰਤਨ ਦੁਆਰਾ ਹਾਜ਼ਰੀ ਲਗਵਾਈ। ਕਥਾਵਾਚਕ ਭਾਈ ਪਰਮਜੀਤ ਸਿੰਘ ਅਤੇ ਬੀਬੀ ਜਸਜੀਤ ਕੌਰ ਨੇ ਕੱਤਕ ਮਹੀਨੇ ਸੰਬੰਧੀ ਗੁਰਮਤਿ ਵਿਚਾਰਾਂ ਕਰਦੇ ਹੋਏ ਸੰਗਤ ਨੂੰ ਗੁਰੂ ਘਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਹਿੰਦਰਜੀਤ ਸਿੰਘ, ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਡਾ. ਐੱਚ.ਐੱਮ. ਹੁਰੀਆ, ਪਰਮਿੰਦਰ ਸਿੰਘ (ਕਪੂਰਥਲਾ ਗਰੁੱਪ), ਜੁਗਿੰਦਰ ਸਿੰਘ ਗੁੰਬਰ, ਕੁਲਤਾਰਨ ਸਿੰਘ ਅਨੰਦ, ਐੱਚ.ਐੱਸ. ਭਸੀਨ, ਐੱਚ.ਐੱਸ.ਕਾਕਾ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ, ਕੈਪਟਨ ਸਤਿੰਦਰਪਾਲ ਸਿੰਘ, ਪੀ.ਐੱਸ. ਓਬਰਾਏ, ਲਖਬੀਰ ਸਿੰਘ ਛਾਬੜਾ, ਡਾ. ਅਮਨਦੀਪ ਸਿੰਘ ਤੇ ਸ਼ਹਿਰ ਦੀਆਂ ਹੋਰ ਨਾਮੀ ਸਖਸ਼ੀਅਤਾਂ ਗੁਰੂ ਘਰ ਵਿਖੇ ਨਤਮਸਤਕ ਹੋਈਆਂ।
Ad Position 22
No active advertisement
ਪਿਛਲੀ ਖ਼ਬਰ ਸਿਟੀ ਵਾਲਮੀਕਿ ਸਭਾ ਵਲੋਂ ਸਚਿਨ ਪਾਇਲਟ ਦਾ ਸਨਮਾਨ ਅਗਲੀ ਖ਼ਬਰ ‘ਆਪ’ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਇਆ ਜਾਵੇਗਾ-ਜੌਰਜ ਸਾਗਰ
Ad Position 24