ਗਾਰਡਨ ਕਾਲੋਨੀ ’ਚ ਆਮ ਆਦਮੀ ਕਲੀਨਿਕ ਦਾ ਰਾਜਵਿੰਦਰ ਕੌਰ ਥਿਆੜਾ ਵਲੋਂ ਉਦਘਾਟਨ
ਜਲੰਧਰ, 17 ਅਕਤੂਬਰ (ਜਤਿੰਦਰ ਪੰਮੀ)-ਅੱਜ ਜ਼ਿਲ੍ਹਾ ਵਾਸੀਆਂ ਨੂੰ ਸਮਰਪਿਤ ਕੀਤੇ ਗਏ 11 ਆਮ ਆਦਮੀ ਕਲੀਨਿਕਾਂ ਦੀ ਲੜੀ ਤਹਿਤ ਵਾਰਡ ਨੰਬਰ 35 ਦੀ ਗਾਰਡਨ ਕਾਲੋਨੀ ਵਿੱਚ ਸ਼ਮਸ਼ਾਨਘਾਟ ਦੇ ਨੇੜੇ ਨਵੇਂ ਬਣੇ ਮੁਹੱਲਾ ਕਲੀਨਿਕ ਦਾ ਉਦਘਾਟਨ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਵਨਿੰਦਰ ਸਿੰਘ ਰਿਆੜ ਵੱਲੋਂ ਕੀਤਾ ਗਿਆ।
ਸ
ਸਰਬ ਮਲਟੀਪਲੈਕਸ
ਸਿਨੇਮਾ
18-10-2026
ਜਲੰਧਰ, 17 ਅਕਤੂਬਰ (ਜਤਿੰਦਰ ਪੰਮੀ)-ਅੱਜ ਜ਼ਿਲ੍ਹਾ ਵਾਸੀਆਂ ਨੂੰ ਸਮਰਪਿਤ ਕੀਤੇ ਗਏ 11 ਆਮ ਆਦਮੀ ਕਲੀਨਿਕਾਂ ਦੀ ਲੜੀ ਤਹਿਤ ਵਾਰਡ ਨੰਬਰ 35 ਦੀ ਗਾਰਡਨ ਕਾਲੋਨੀ ਵਿੱਚ ਸ਼ਮਸ਼ਾਨਘਾਟ ਦੇ ਨੇੜੇ ਨਵੇਂ ਬਣੇ ਮੁਹੱਲਾ ਕਲੀਨਿਕ ਦਾ ਉਦਘਾਟਨ ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ ਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਵਨਿੰਦਰ ਸਿੰਘ ਰਿਆੜ ਵੱਲੋਂ ਕੀਤਾ ਗਿਆ। ਸਮਾਗਮ ਦੌਰਾਨ ਹਾਜ਼ਰ ਆਗੂਆਂ ਨੇ ਕਿਹਾ ਕਿ ਸਿਹਤ ਸਹੂਲਤਾਂ ਹਰ ਨਾਗਰਿਕ ਦੀ ਮੁੱਢਲੀ ਲੋੜ ਹਨ ਅਤੇ ਲੋਕਾਂ ਨੂੰ ਆਪਣੇ ਇਲਾਕੇ ਵਿੱਚ ਹੀ ਸਿਹਤ ਸੇਵਾਵਾਂ ਮਿਲਣ ਨਾਲ ਉਨ੍ਹਾਂ ਨੂੰ ਕਾਫ਼ੀ ਸਹੂਲਤ ਮਿਲ ਸਕਦੀ ਹੈ। ਮੁਹੱਲਾ ਕਲੀਨਿਕਾਂ ਰਾਹੀਂ ਲੋਕਾਂ ਨੂੰ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਅਜਿਹੀਆਂ ਸਿਹਤ ਸਹੂਲਤਾਂ ਦਾ ਲਾਭ ਖ਼ਾਸ ਤੌਰ ’ਤੇ ਬਜ਼ੁਰਗਾਂ, ਔਰਤਾਂ ਅਤੇ ਉਨ੍ਹਾਂ ਪਰਿਵਾਰਾਂ ਨੂੰ ਮਿਲ ਸਕਦਾ ਹੈ, ਜਿਨ੍ਹਾਂ ਨੂੰ ਮੁੱਢਲੇ ਇਲਾਜ ਲਈ ਆਉਣ-ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਆਤਮ ਪ੍ਰਕਾਸ਼ ਸਿੰਘ ਬਬਲੂ, ਕੌਂਸਲਰ ਅਰੁਣਾ ਅਰੋੜਾ, ਕੌਂਸਲਰ ਅਨੂਪ ਕੌਰ, ਹਰਜੀਤ ਸਿੰਘ, ਵਰਿੰਦਰ ਮਲਿਕ, ਸੁਨੀਲ ਚੋਪੜਾ, ਜੀ. ਐੱਸ. ਚੋਪੜਾ, ਚਰਨਜੀਤ ਸਿੰਘ ਤੁਲੀ ਅਤੇ ਸਵਤੰਤਰਤਾ ਚਾਵਲਾ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਰਹੇ।