18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਡਰੋਲੀ ਕਲਾਂ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਆਦਮਪੁਰ, 17 ਅਕਤੂਬਰ (ਹਰਪ੍ਰੀਤ ਸਿੰਘ): ਗੁਰਦੁਆਰਾ ਧੰਨ-ਧੰਨ ਸ਼ਹੀਦ ਬਾਬਾ ਮੱਤੀ ਜੀ, ਡਰੋਲੀ ਕਲਾਂ ਵਿਖੇ ਸੰਗਰਾਂਦ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।

Ad Position 21
No active advertisement
ਅਜੀਤ ਡੈਸਕ 18-10-2026
ਆਦਮਪੁਰ, 17 ਅਕਤੂਬਰ (ਹਰਪ੍ਰੀਤ ਸਿੰਘ): ਗੁਰਦੁਆਰਾ ਧੰਨ-ਧੰਨ ਸ਼ਹੀਦ ਬਾਬਾ ਮੱਤੀ ਜੀ, ਡਰੋਲੀ ਕਲਾਂ ਵਿਖੇ ਸੰਗਰਾਂਦ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਸੰਗਰਾਂਦ ਦਿਹਾੜੇ ਨੂੰ ਸਮਰਪਿਤ ਇਹ ਧਾਰਮਿਕ ਸਮਾਗਮ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ। ਇਸ ਮੌਕੇ ਕਥਾਵਾਚਕ ਗਿਆਨੀ ਜੈਦੀਪ ਸਿੰਘ ਫਗਵਾੜੇ ਵਾਲਿਆਂ, ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਡਰੋਲੀ ਕਲਾਂ ਦੇ ਹਜ਼ੂਰੀ ਰਾਗੀ ਭਾਈ ਗੁਰਜੀਤ ਸਿੰਘ ਅਤੇ ਢਾਡੀ ਜਥੇ ਦੇ ਭਾਈ ਪਰਮਜੀਤ ਸਿੰਘ ਖਾਲਸਾ ਨੇ ਗੁਰਬਾਣੀ ਕੀਰਤਨ, ਕਥਾ-ਵਿਚਾਰਾਂ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਸੰਗਤਾਂ ਨੇ ਬੜੀ ਸ਼ਰਧਾ ਨਾਲ ਗੁਰਬਾਣੀ ਕੀਰਤਨ ਅਤੇ ਧਾਰਮਿਕ ਵਿਚਾਰਾਂ ਦਾ ਸਰਵਣ ਕੀਤਾ। ਇਸ ਮੌਕੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ’ਚ 9ਵੀਂ ਤੇ 11ਵੀਂ ਦੇ ਦਾਖ਼ਲੇ ਲਈ 22 ਤੱਕ ਵਾਧਾ ਅਗਲੀ ਖ਼ਬਰ ਦੀਪਕ ਸੂਦ ਨੂੰ ਆਮ ਆਦਮੀ ਪਾਰਟੀ ਨੇ ਸੌਂਪੀ ਸਟੇਟ ਜੁਆਇੰਟ ਸੈਕਟਰੀ ਦੀ ਜ਼ਿੰਮੇਵਾਰੀ
Ad Position 24