ਪਰਵਿੰਦਰ ਸਿੰਘ ਰਾਜਸੀ ਮਾਮਲਿਆਂ ਬਾਰੇ ਕਮੇਟੀ ਪੀ.ਏ.ਸੀ. ਦੇ ਮੈਂਬਰ ਨਿਯੁਕਤ
ਬਿਲਗਾ, 17 ਅਕਤੂਬਰ (ਤਜਿੰਦਰ ਕੁਮਾਰ)- ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਨਕੋਦਰ ਇਲਾਕੇ ਦੇ ਪ੍ਰਮੁੱਖ ਆਗੂ ਸਰਦਾਰ ਪਰਵਿੰਦਰ ਸਿੰਘ ਚੇਅਰਮੈਨ ਦੀਆਂ ਪਾਰਟੀ ਪ੍ਰਤੀ ਸ਼ਲਾਘਾਯੋਗ ਪੰਥਕ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਪੀ. ਏ.
ਬਿਲਗਾ, 17 ਅਕਤੂਬਰ (ਤਜਿੰਦਰ ਕੁਮਾਰ)- ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਨਕੋਦਰ ਇਲਾਕੇ ਦੇ ਪ੍ਰਮੁੱਖ ਆਗੂ ਸਰਦਾਰ ਪਰਵਿੰਦਰ ਸਿੰਘ ਚੇਅਰਮੈਨ ਦੀਆਂ ਪਾਰਟੀ ਪ੍ਰਤੀ ਸ਼ਲਾਘਾਯੋਗ ਪੰਥਕ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਪੀ.ਏ.ਸੀ.ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਅਹਿਮ ਨਿਯੁਕਤੀ ਸੰਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਵਲੋਂ ਅਧਿਕਾਰਤ ਪੱਤਰ ਜਾਰੀ ਕੀਤਾ ਗਿਆ ਹੈ। ਪਾਰਟੀ ਲੀਡਰਸ਼ਿਪ ਨੇ ਸਰਦਾਰ ਪਰਵਿੰਦਰ ਸਿੰਘ ਚੇਅਰਮੈਨ ਨੂੰ ਇਸ ਨਿਯੁਕਤੀ ‘ਤੇ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਚੜ੍ਹਦੀ ਕਲਾ ਲਈ ਪੂਰੀ ਲਗਨ ਨਾਲ ਕੰਮ ਕਰਨਗੇ। ਆਪਣੀ ਨਿਯੁਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਰਦਾਰ ਪਰਵਿੰਦਰ ਸਿੰਘ ਚੇਅਰਮੈਨ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਆਖਿਆ ਕਿ ਪਾਰਟੀ ਵਲੋਂ ਜੋ ਵਿਸ਼ਵਾਸ ਉਨ੍ਹਾਂ ‘ਤੇ ਜਤਾਇਆ ਗਿਆ ਹੈ, ਉਹ ਉਸ ‘ਤੇ ਪੂਰਾ ਉਤਰਨਗੇ ਅਤੇ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਤਨਦੇਹੀ ਨਾਲ ਸੇਵਾ ਕਰਨਗੇ। ਇਸ ਨਿਯੁਕਤੀ ‘ਤੇ ਇਲਾਕੇ ਦੇ ਅਕਾਲੀ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।