18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਡੇਰਾ ਸੱਚਖੰਡ ਬੱਲਾਂ ਵਲੋਂ ਡੇਰੇ ਦੀ ਮਾਣ ਮਰਿਆਦਾ ਨੂੰ ਠੇਸ ਪਹੁੰਚਾਉਣ ’ਤੇ ਜੱਸੀ ਤੱਲਣ ਤੇ ਸਾਥੀਆਂ ਦਾ ਪੂਰਨ ਤੌਰ ’ਤੇ ਬਾਈਕਾਟ

ਕਿਸ਼ਨਗੜ੍ਹ, 17 ਅਕਤੂਬਰ (ਹੁਸਨ ਲਾਲ)-ਡੇਰਾ ਬ੍ਰਹਮਲੀਨ ਸੰਤ ਸਰਵਨ ਦਾਸ ਸੱਚਖੰਡ ਬੱਲਾਂ ਵਿਖੇ ਸੰਗਰਾਂਦ ਦੇ ਦਿਹਾੜੇ ਮੌਕੇ ਇਕੱਤਰ ਹੋਈਆਂ ਸੰਗਤਾਂ ਦੀ ਹਾਜ਼ਰੀ ਵਿੱਚ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਪਦਮਸ਼੍ਰੀ ਸੰਤ ਨਿਰੰਜਨ ਦਾਸ ਦੀ ਸਰਪ੍ਰਸਤੀ ਅਤੇ ਉਨ੍ਹਾਂ ਦੇ ਆਦੇਸ਼ਾਂ ਅਨੁਸਾਰ ਡੇਰਾ ਸੱਚਖੰਡ ਬੱਲਾਂ ਵਲੋਂ ਇੱਕ ਅਹਿਮ ਫੈਸਲਾ ਲੈਂਦੇ ਹੋਏ ਡੇਰਾ ਸੱਚਖੰਡ ਬੱਲਾਂ ਦੀ ਮਾਣ ਮਰਿਆਦਾ ਤੇ ਪ੍ਰਤਿਸਠਾ ਨੂੰ ਠੇਸ ਪਹੁੰਚਾਉਣ ’ਤੇ ਜੱਸੀ ਤੱਲਣ ਤੇ ਉਸ ਦੇ ਸਾਥੀਆਂ ਦਾ ਪੂਰਨ ਤੌਰ ’ਤੇ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸੰਤ ਨਿਰੰਜਨ ਦਾਸ, ਸੰਤ ਲੇਖਰਾਜ, ਗ੍ਰਾਮ ਪੰਚਾਇਤ ਬੱਲਾਂ ਤੇ ਪਿੰਡ ਦੇ ਪਤਵੰਤੇ ਸੱਜਣ, ਡੇਰੇ ਦੇ ਸੇਵਾਦਾਰਾਂ ਅਤੇ ਸਮੁੱਚੀਆਂ ਸੰਗਤਾਂ ਦੀ ਹਾਜ਼ਰੀ ਵਿੱਚ ਸੇਵਾਦਾਰ ਗਿਆਨੀ ਕੁਲਵੰਤ ਸਿੰਘ ਕਜਲਾ ਵਲੋਂ ਇੱਕ ਨੋਟ ਪੜ੍ਹਿਆ ਗਿਆ।

Ad Position 21
No active advertisement
ਅਜੀਤ ਡੈਸਕ 18-10-2026
ਕਿਸ਼ਨਗੜ੍ਹ, 17 ਅਕਤੂਬਰ (ਹੁਸਨ ਲਾਲ)-ਡੇਰਾ ਬ੍ਰਹਮਲੀਨ ਸੰਤ ਸਰਵਨ ਦਾਸ ਸੱਚਖੰਡ ਬੱਲਾਂ ਵਿਖੇ ਸੰਗਰਾਂਦ ਦੇ ਦਿਹਾੜੇ ਮੌਕੇ ਇਕੱਤਰ ਹੋਈਆਂ ਸੰਗਤਾਂ ਦੀ ਹਾਜ਼ਰੀ ਵਿੱਚ ਡੇਰੇ ਦੇ ਮੌਜੂਦਾ ਗੱਦੀ ਨਸ਼ੀਨ ਪਦਮਸ਼੍ਰੀ ਸੰਤ ਨਿਰੰਜਨ ਦਾਸ ਦੀ ਸਰਪ੍ਰਸਤੀ ਅਤੇ ਉਨ੍ਹਾਂ ਦੇ ਆਦੇਸ਼ਾਂ ਅਨੁਸਾਰ ਡੇਰਾ ਸੱਚਖੰਡ ਬੱਲਾਂ ਵਲੋਂ ਇੱਕ ਅਹਿਮ ਫੈਸਲਾ ਲੈਂਦੇ ਹੋਏ ਡੇਰਾ ਸੱਚਖੰਡ ਬੱਲਾਂ ਦੀ ਮਾਣ ਮਰਿਆਦਾ ਤੇ ਪ੍ਰਤਿਸਠਾ ਨੂੰ ਠੇਸ ਪਹੁੰਚਾਉਣ ’ਤੇ ਜੱਸੀ ਤੱਲਣ ਤੇ ਉਸ ਦੇ ਸਾਥੀਆਂ ਦਾ ਪੂਰਨ ਤੌਰ ’ਤੇ ਬਾਈਕਾਟ ਕਰਨ ਦਾ ਐਲਾਨ ਕੀਤਾ ਗਿਆ। ਇਸ ਮੌਕੇ ਸੰਤ ਨਿਰੰਜਨ ਦਾਸ, ਸੰਤ ਲੇਖਰਾਜ, ਗ੍ਰਾਮ ਪੰਚਾਇਤ ਬੱਲਾਂ ਤੇ ਪਿੰਡ ਦੇ ਪਤਵੰਤੇ ਸੱਜਣ, ਡੇਰੇ ਦੇ ਸੇਵਾਦਾਰਾਂ ਅਤੇ ਸਮੁੱਚੀਆਂ ਸੰਗਤਾਂ ਦੀ ਹਾਜ਼ਰੀ ਵਿੱਚ ਸੇਵਾਦਾਰ ਗਿਆਨੀ ਕੁਲਵੰਤ ਸਿੰਘ ਕਜਲਾ ਵਲੋਂ ਇੱਕ ਨੋਟ ਪੜ੍ਹਿਆ ਗਿਆ। ਜਿਸ ਮੁਤਾਬਿਕ 16 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਡੇਰੇ ਵਿਖੇ ਵਾਪਰੇ ਘਟਨਾਕ੍ਰਮ ਨੂੰ ਮੱਦੇਨਜ਼ਰ ਰੱਖਦੇ ਹੋਏ ਗੁਰੂ ਰਵਿਦਾਸ ਨਾਮ ਲੇਵਾ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚੀ ਸੀ। ਇਸ ਸੰਦਰਭ ਤਹਿਤ ਜੱਸੀ ਤੱਲ੍ਹਣ, ਸ੍ਰੀ ਮਨਦੀਪ ਦਾਸ ਅਤੇ ਉਨਾਂ ਦੇ ਸਾਥੀਆਂ ਵਲੋਂ ਡੇਰੇ ਦੀਆਂ ਸੰਗਤਾਂ ਵਿੱਚ ਅਸ਼ਾਂਤੀ ਦਾ ਮਾਹੌਲ ਬਣਾਇਆ ਗਿਆ। ਡੇਰੇ ਦੀ ਪ੍ਰਤਿਸਠਾ ਨੂੰ ਨੁਕਸਾਨ ਪਹੁੰਚਾਇਆ ਅਤੇ ਡੇਰੇ ਦੀ ਮਰਿਆਦਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਗਈ। ਜਿਸ ਕਾਰਨ ਡੇਰਾ ਸੱਚਖੰਡ ਬੱਲਾਂ ਵਲੋਂ ਜੱਸੀ ਤੱਲਣ, ਮਨਦੀਪ ਦਾਸ ਅਤੇ ਉਸਦੇ ਸਾਥੀਆਂ ਦਾ ਡੇਰੇ ਵੱਲੋਂ ਪੂਰਨ ਤੌਰ ’ਤੇ ਬਾਈਕਾਟ ਕੀਤਾ ਜਾਂਦਾ ਹੈ। ਇਸ ਮੌਕੇ ਇਹ ਵੀ ਦੱਸਿਆ ਗਿਆ ਕਿ ਜੱਸੀ ਤੱਲ੍ਹਣ ਤੇ ਉਸਦੇ ਸਾਥੀ ਧਾਰਮਿਕ ਸ਼ੋਭਾ ਯਾਤਰਾ ਦੇ ਰੂਪ ਵਿੱਚ ਨਹੀਂ ਸਗੋਂ ਇਸ ਤਰ੍ਹਾਂ ਆਏ ਹੋਏ ਸਨ ਜਿਵੇਂ ਉਹ ਕਿਸੇ ਰੋਸ ਪ੍ਰਦਰਸ਼ਨ ‘ਚ ਸ਼ਾਮਿਲ ਹੋਣ ਆਏ ਹੋਣ।
Ad Position 22
No active advertisement
ਪਿਛਲੀ ਖ਼ਬਰ ਲੋਹੀਆਂ ’ਚ ਅਕਾਲੀ ਦਲ ਛੱਡ ਕੇ ਦਰਜਨਾਂ ਪਰਿਵਾਰ ‘ਆਪ’ ਵਿਚ ਸ਼ਾਮਿਲ ਅਗਲੀ ਖ਼ਬਰ ਪਰਵਿੰਦਰ ਸਿੰਘ ਰਾਜਸੀ ਮਾਮਲਿਆਂ ਬਾਰੇ ਕਮੇਟੀ ਪੀ.ਏ.ਸੀ. ਦੇ ਮੈਂਬਰ ਨਿਯੁਕਤ
Ad Position 24