18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

‘ਚੱਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ’ ਦੇ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਜਥੇ. ਕਲਿਆਣ ਵਲੋਂ ਮੀਟਿੰਗ

ਸ਼ਾਹਕੋਟ, 17 ਅਕਤੂਬਰ (ਸੁਖਦੀਪ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਹੇਠ ਚੱਲ ਰਹੀ ‘ਚੱਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ’ ਦੇ ਤਹਿਤ ਗੁਰਮਤਿ ਸਮਾਗਮ 3 ਨਵੰਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਬਾਜਵਾ ਕਲਾਂ (ਸ਼ਾਹਕੋਟ) ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ.

Ad Position 21
No active advertisement
ਅਜੀਤ ਡੈਸਕ 18-10-2026
ਸ਼ਾਹਕੋਟ, 17 ਅਕਤੂਬਰ (ਸੁਖਦੀਪ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਰਹਿਨੁਮਾਈ ਹੇਠ ਚੱਲ ਰਹੀ ‘ਚੱਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ’ ਦੇ ਤਹਿਤ ਗੁਰਮਤਿ ਸਮਾਗਮ 3 ਨਵੰਬਰ ਦਿਨ ਮੰਗਲਵਾਰ ਨੂੰ ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ, ਬਾਜਵਾ ਕਲਾਂ (ਸ਼ਾਹਕੋਟ) ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇ. ਬਲਦੇਵ ਸਿੰਘ ਕਲਿਆਣ ਵਲੋਂ ਗੁਰਦੁਆਰਾ ਸਾਹਿਬ ਵਿਖੇ ਤਿਆਰੀਆਂ ਸਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜਥੇ. ਕਲਿਆਣ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮ੍ਰਿਤਸਰ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਹ ਗੁਰਮਤਿ ਸਮਾਗਮ 3 ਨਵੰਬਰ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕਰਵਾਇਆ ਜਾਵੇਗਾ। ਸਮਾਗਮ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਧਰਮ ਪ੍ਰਚਾਰ ਕਮੇਟੀ ਵਲੋਂ ਉਚੇਚੇ ਤੌਰ ’ਤੇ ਪਹੁੰਚ ਰਹੇ ਕੀਰਤਨੀ ਜਥੇ ਤੇ ਕਥਾ ਵਾਚਕ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਕਥਾ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਭਗਵਾਨ ਸਿੰਘ, ਗੁਰਦੁਆਰਾ ਬਾਬਾ ਸੁਖਚੈਨ ਦਾਸ ਜੀ ਦੇ ਇੰਚਾਰਜ ਭਾਈ ਜਸਵੰਤ ਸਿੰਘ ਬਾਜਵਾ, ਸਹਾਇਕ ਇੰਚਾਰਜ ਬੀਬੀ ਕਿਰਨਦੀਪ ਕੌਰ, ਭਾਈ ਮਨਪ੍ਰੀਤ ਸਿੰਘ ਪ੍ਰਚਾਰਕ, ਭਾਈ ਹਰਜੀਤ ਸਿੰਘ ਪ੍ਰਚਾਰਕ, ਹੈੱਡ ਗ੍ਰੰਥੀ ਭਾਈ ਸੁਖਜੀਤ ਸਿੰਘ, ਮੇਜਰ ਸਿੰਘ, ਹਰਮਨਪ੍ਰੀਤ ਸਿੰਘ, ਸ਼ਮਿੰਦਰ ਸਿੰਘ, ਭਾਈ ਕਿਸ਼ਨ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਭਲਕੇ ਮਨਾਇਆ ਜਾਵੇਗਾ ਦੁਰਗਾ ਅਸ਼ਟਮੀ ਮਹਾਂਉਤਸਵ-ਮੈਹਨ- ਕਾਲੜਾ ਅਗਲੀ ਖ਼ਬਰ ਲੋਹੀਆਂ ’ਚ ਅਕਾਲੀ ਦਲ ਛੱਡ ਕੇ ਦਰਜਨਾਂ ਪਰਿਵਾਰ ‘ਆਪ’ ਵਿਚ ਸ਼ਾਮਿਲ
Ad Position 24