18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਿੰਡ ਗੁਮਟਾਲੀ ’ਚ ਰਾਣਾ ਰੰਧਾਵਾ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

ਬਿਲਗਾ, 17 ਅਕਤੂਬਰ (ਤਜਿੰਦਰ ਕੁਮਾਰ)- ਹਲਕਾ ਨਕੋਦਰ ਦੇ ਪਿੰਡ ਗੁਮਟਾਲੀ ਵਿਖੇ ਕਾਂਗਰਸੀ ਆਗੂਆਂ ਵੱਲੋਂ ਕਰਵਾਈ ਗਈ ਇੱਕ ਵਿਸ਼ੇਸ਼ ਮੀਟਿੰਗ ਵਿੱਚ ਪ੍ਰਮੁੱਖ ਕਾਂਗਰਸੀ ਆਗੂ ਰਾਣਾ ਰੰਧਾਵਾ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਪਿੰਡ ਦੀਆਂ ਸਤਿਕਾਰਯੋਗ ਮਾਤਾਵਾਂ, ਭੈਣਾਂ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਜ਼ਮੀਨੀ ਪੱਧਰ ’ਤੇ ਆ ਰਹੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਿਆ।

Ad Position 21
No active advertisement
ਅਜੀਤ ਡੈਸਕ 18-10-2026
ਬਿਲਗਾ, 17 ਅਕਤੂਬਰ (ਤਜਿੰਦਰ ਕੁਮਾਰ)- ਹਲਕਾ ਨਕੋਦਰ ਦੇ ਪਿੰਡ ਗੁਮਟਾਲੀ ਵਿਖੇ ਕਾਂਗਰਸੀ ਆਗੂਆਂ ਵੱਲੋਂ ਕਰਵਾਈ ਗਈ ਇੱਕ ਵਿਸ਼ੇਸ਼ ਮੀਟਿੰਗ ਵਿੱਚ ਪ੍ਰਮੁੱਖ ਕਾਂਗਰਸੀ ਆਗੂ ਰਾਣਾ ਰੰਧਾਵਾ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਪਿੰਡ ਦੀਆਂ ਸਤਿਕਾਰਯੋਗ ਮਾਤਾਵਾਂ, ਭੈਣਾਂ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਜ਼ਮੀਨੀ ਪੱਧਰ ’ਤੇ ਆ ਰਹੀਆਂ ਮੁਸ਼ਕਿਲਾਂ ਨੂੰ ਗੰਭੀਰਤਾ ਨਾਲ ਸੁਣਿਆ। ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਰਾਣਾ ਰੰਧਾਵਾ ਅੱਗੇ ਆਪਣੀਆਂ ਮੁੱਖ ਮੰਗਾਂ ਰੱਖਦਿਆਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਲਈ ਨਾ ਤਾਂ ਕੋਈ ਪੱਕੀ ਬੱਸ ਸੇਵਾ ਉਪਲਬਧ ਹੈ ਅਤੇ ਨਾ ਹੀ ਪਿੰਡ ਵਿੱਚ ਕੋਈ ਪੱਕਾ ਡਾਕਟਰ ਤਾਇਨਾਤ ਹੈ, ਜਿਸ ਕਾਰਨ ਪਿੰਡ ਵਾਸੀਆਂ ਨੂੰ ਰੋਜ਼ਾਨਾ ਆਵਾਜਾਈ ਅਤੇ ਇਲਾਜ ਲਈ ਭਾਰੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ। ਰਾਣਾ ਰੰਧਾਵਾ ਨੇ ਇਨ੍ਹਾਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਇਨ੍ਹਾਂ ਮਸਲਿਆਂ ਦਾ ਜਲਦੀ ਹੱਲ ਕੀਤਾ ਜਾਵੇਗਾ। ਇਸ ਮੌਕੇ ਰਾਣਾ ਰੰਧਾਵਾ ਨੇ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਅਤੇ ਗੈਂਗਸਟਰਵਾਦ ਕਾਰਨ ਨੌਜਵਾਨਾਂ ਅਤੇ ਪਰਿਵਾਰਾਂ ਦੇ ਹੋ ਰਹੇ ਨੁਕਸਾਨ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਕਈ ਘਰਾਂ ਦੀਆਂ ਖੁਸ਼ੀਆਂ ਤਬਾਹ ਕਰ ਦਿੱਤੀਆਂ ਹਨ ਅਤੇ ਗੈਂਗਸਟਰਵਾਦ ਨੌਜਵਾਨਾਂ ਦੇ ਭਵਿੱਖ ਲਈ ਵੱਡਾ ਖ਼ਤਰਾ ਹੈ। ਪੰਜਾਬ ਦੀ ਜਵਾਨੀ ਨੂੰ ਇਸ ਤੋਂ ਬਚਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ ਅਤੇ ਸਮੇਂ ਦੀ ਮੁੱਖ ਲੋੜ ਨੌਜਵਾਨਾਂ ਨੂੰ ਸਹੀ ਦਿਸ਼ਾ, ਚੰਗੀ ਸਿੱਖਿਆ ਅਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨਾ ਅਤੇ ਉਨ੍ਹਾਂ ਦਾ ਹੱਲ ਕੱਢਣਾ ਹੀ ਸੱਚੀ ਲੋਕ ਸੇਵਾ ਹੈ। ਪੰਜਾਬ ਦੀ ਖੁਸ਼ਹਾਲੀ ਅਤੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਲੋਕਾਂ ਨਾਲ ਇਹ ਸੰਵਾਦ ਨਿਰੰਤਰ ਜਾਰੀ ਰਹੇਗਾ। ਇਸ ਮੀਟਿੰਗ ਨੂੰ ਸਫਲ ਬਣਾਉਣ ਵਿੱਚ ਵਿਨੋਦ ਗੁਮਟਾਲੀ, ਰਵੀ ਗੁਮਟਾਲੀ, ਚੌਧਰੀ ਨਵਤੇਜ, ਭੁਪਿੰਦਰ ਸ਼ਰਮਾ ਅਤੇ ਯੂਥ ਕਾਂਗਰਸ ਦੇ ਵਾਈਸ ਪ੍ਰਧਾਨ ਹਨੀ ਸੰਧੂ ਸਮੇਤ ਸਮੂਹ ਆਗੂਆਂ ਨੇ ਅਹਿਮ ਭੂਮਿਕਾ ਨਿਭਾਈ। ਰਾਣਾ ਰੰਧਾਵਾ ਨੇ ਸਾਰੇ ਆਗੂਆਂ ਅਤੇ ਪਿੰਡ ਵਾਸੀਆਂ ਦਾ ਉਨ੍ਹਾਂ ਦੇ ਪਿਆਰ ਅਤੇ ਸਹਿਯੋਗ ਲਈ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ਼ਾਹਕੋਟ ਵਿਖੇ ਸ੍ਰੀ ਰਾਮਲੀਲ੍ਹਾ ਦੇ ਮੰਚ ’ਤੇ ‘ਪ੍ਰਾਣ ਜਾਏ, ਪਰ ਵਚਨ ਨਾ ਜਾਏ’ ਦੀ ਸਫ਼ਲ ਪੇਸ਼ਕਾਰੀ ਅਗਲੀ ਖ਼ਬਰ ਭਲਕੇ ਮਨਾਇਆ ਜਾਵੇਗਾ ਦੁਰਗਾ ਅਸ਼ਟਮੀ ਮਹਾਂਉਤਸਵ-ਮੈਹਨ- ਕਾਲੜਾ
Ad Position 24