ਸੰਗਰਾਂਦ ਦਾ ਦਿਹਾੜਾ ਮਨਾਇਆ
ਦੁਸਾਂਝ ਕਲਾਂ, 17 ਅਕਤੂਬਰ (ਰਾਮ ਪ੍ਰਕਾਸ਼ ਟੋਨੀ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਮਾਤਾ ਕਲਸਾਂ ਦਰਵਾਜ਼ਾ ਅੰਦਰਲੀ ਆਬਾਦੀ ਪਿੰਡ ਦੁਸਾਂਝ ਕਲਾਂ ਵਿਖੇ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਕੱਤਕ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਵਰਗੀ ਸ੍ਰੀ ਜੋਗਿੰਦਰ ਰਾਮ ਚੰਦੜ੍ਹ ਦੇ ਪਰਿਵਾਰ ਵਲੋਂ ਆਪਣੇ ਪਰਿਵਾਰ ਅਤੇ ਪਿੰਡ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕਰਦਿਆਂ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਉਪਰੰਤ ਗੁਰੂ ਸਾਹਿਬ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ।
ਦੁਸਾਂਝ ਕਲਾਂ, 17 ਅਕਤੂਬਰ (ਰਾਮ ਪ੍ਰਕਾਸ਼ ਟੋਨੀ)-ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਮਾਤਾ ਕਲਸਾਂ ਦਰਵਾਜ਼ਾ ਅੰਦਰਲੀ ਆਬਾਦੀ ਪਿੰਡ ਦੁਸਾਂਝ ਕਲਾਂ ਵਿਖੇ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਕੱਤਕ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਵਰਗੀ ਸ੍ਰੀ ਜੋਗਿੰਦਰ ਰਾਮ ਚੰਦੜ੍ਹ ਦੇ ਪਰਿਵਾਰ ਵਲੋਂ ਆਪਣੇ ਪਰਿਵਾਰ ਅਤੇ ਪਿੰਡ ਦੀ ਸੁੱਖ-ਸ਼ਾਂਤੀ, ਖ਼ੁਸ਼ਹਾਲੀ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕਰਦਿਆਂ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਉਪਰੰਤ ਗੁਰੂ ਸਾਹਿਬ ਅੱਗੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ । ਇਸ ਮੌਕੇ ਸੰਗਤਾਂ ਲਈ ਚਾਹ ਅਤੇ ਪਕੌੜਿਆਂ ਦਾ ਲੰਗਰ ਵੀ ਲਗਾਇਆ ਗਿਆ । ਇਸ ਮੌਕੇ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਨੇ ਸਮਾਗਮ ਵਿੱਚ ਸਹਿਯੋਗ ਦੇਣ ਵਾਲੇ ਸਮੂਹ ਦਾਨੀ ਸੱਜਣਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਮੱਖਣ ਰਾਮ, ਸੁਰਜੀਤ ਰਾਮ, ਜਸਪਾਲ, ਡਾ. ਘੋਗੀ, ਸੱਤਪਾਲ ਸੱਤੀ, ਰਾਮ ਕਿਸ਼ਨ ਦੁਸਾਂਝ, ਸਤਨਾਮ ਦੁਸਾਂਝ, ਬਬਲੀ, ਸਮੇਤ ਹੋਰ ਪਿੰਡ ਵਾਸੀ ਅਤੇ ਸੰਗਤਾਂ ਹਾਜ਼ਰ ਸਨ।