ਗੁਰਾਇਆ ਨੇੜੇ 3 ਗੱਡੀਆਂ ਦੀ ਆਪਸ ’ਚ ਟੱਕਰ, ਸਵਿਫਟ ਡਿਜ਼ਾਇਰ ਚਾਲਕ ਨੂੰ ਲੱਗੀਆਂ ਮਾਮੂਲੀ ਸੱਟਾਂ
ਗੁਰਾਇਆ, 17 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਇਸ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਐਮਡੀਟੀ ਡਿਵਾਈਸ ਰਾਹੀਂ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਣ ਉਪਰੰਤ ਟੀਮ ਨੇ ਤੁਰੰਤ ਹਾਦਸੇ ਵਾਲੀ ਥਾਂ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।
ਗੁਰਾਇਆ, 17 ਅਕਤੂਬਰ (ਚਰਨਜੀਤ ਸਿੰਘ ਦੁਸਾਂਝ)-ਇਸ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਐਮਡੀਟੀ ਡਿਵਾਈਸ ਰਾਹੀਂ ਸੜਕ ਹਾਦਸੇ ਦੀ ਸੂਚਨਾ ਮਿਲੀ ਸੀ। ਸੂਚਨਾ ਮਿਲਣ ਉਪਰੰਤ ਟੀਮ ਨੇ ਤੁਰੰਤ ਹਾਦਸੇ ਵਾਲੀ ਥਾਂ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਮੌਕੇ ’ਤੇ ਦੋ ਯੂਪੀ ਨੰਬਰਾਂ ਵਾਲੀਆਂ ਕਾਰਾਂ ਅਤੇ ਇੱਕ ਪੰਜਾਬ ਨੰਬਰ ਵਾਲੀ ਗੱਡੀ ਦੀ ਆਪਸ ਵਿੱਚ ਟੱਕਰ ਹੋਈ ਸੀ। ਇਸ ਹਾਦਸੇ ਵਿੱਚ ਸਵਿਫਟ ਡਿਜ਼ਾਇਰ ਕਾਰ ਦੇ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ, ਜਿਸ ਨੂੰ ਉਸ ਦੇ ਸਾਥੀਆਂ ਵੱਲੋਂ ਆਪਣੀ ਨਿੱਜੀ ਗੱਡੀ ਰਾਹੀਂ ਸਿਵਲ ਹਸਪਤਾਲ ਫਗਵਾੜਾ ਵਿਖੇ ਇਲਾਜ ਲਈ ਲਿਜਾਇਆ ਗਿਆ। ਹਾਦਸੇ ਦੌਰਾਨ ਕਿਸੇ ਵੀ ਵਿਅਕਤੀ ਦੇ ਗੰਭੀਰ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਮਿਲੀ, ਜਦਕਿ ਤਿੰਨੇ ਵਾਹਨਾਂ ਦਾ ਨੁਕਸਾਨ ਹੋਇਆ ਹੈ। ਸੜਕ ਸੁਰੱਖਿਆ ਫੋਰਸ ਦੀ ਟੀਮ ਵੱਲੋਂ ਨੁਕਸਾਨੇ ਗਏ ਵਾਹਨਾਂ ਨੂੰ ਹਾਈਵੇਅ ਤੋਂ ਇਕ ਪਾਸੇ ਕਰਵਾਇਆ ਗਿਆ, ਤਾਂ ਜੋ ਆਵਾਜਾਈ ਨਿਰਵਿਘਨ ਜਾਰੀ ਰਹਿ ਸਕੇ। ਇਸ ਹਾਦਸੇ ਸਬੰਧੀ ਥਾਣਾ ਗੁਰਾਇਆ ਦੇ ਡਿਊਟੀ ਅਫ਼ਸਰ ਏਐਸਆਈ ਸੁਰਿੰਦਰ ਪਾਲ ਨੂੰ ਸੂਚਿਤ ਕੀਤਾ ਗਿਆ। ਇਸ ਤੋਂ ਬਾਅਦ ਦੋਵੇਂ ਧਿਰਾਂ ਨੂੰ ਅਗਲੀ ਕਾਰਵਾਈ ਲਈ ਥਾਣਾ ਗੁਰਾਇਆ ਭੇਜ ਦਿੱਤਾ ।