ਦੂਨ ਵਰਲਡ ਸਕੂਲ ਮਲਸੀਆਂ ’ਚ ਅੱਖਾਂ ਦੀ ਜਾਂਚ ਲਈ ਕੈਂਪ
ਸ਼ਾਹਕੋਟ, 18 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਬੱਚਿਆਂ ਦੀ ਸਿਹਤ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਨੂੰ ਮੁੱਖ ਰੱਖਦਿਆਂ ਦੂਨ ਵਰਲਡ ਸਕੂਲ ਮਲਸੀਆਂ ਵਿਖੇ ਲਾਇਨਜ਼ ਆਈ ਕੇਅਰ ਹਸਪਤਾਲ ਜੈਤੋਂ ਤੇ ਸਮਾਜ ਸੇਵੀ ਪ੍ਰੇਮਦੀਪ ਬਾਂਸਲ ਦੇ ਸਹਿਯੋਗ ਨਾਲ ਅੱਖਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਡਾ.
ਸ਼ਾਹਕੋਟ, 18 ਅਕਤੂਬਰ (ਦਲਜੀਤ ਸਿੰਘ ਸਚਦੇਵਾ)- ਬੱਚਿਆਂ ਦੀ ਸਿਹਤ ਤੇ ਉਨ੍ਹਾਂ ਦੇ ਉੱਜਵਲ ਭਵਿੱਖ ਨੂੰ ਮੁੱਖ ਰੱਖਦਿਆਂ ਦੂਨ ਵਰਲਡ ਸਕੂਲ ਮਲਸੀਆਂ ਵਿਖੇ ਲਾਇਨਜ਼ ਆਈ ਕੇਅਰ ਹਸਪਤਾਲ ਜੈਤੋਂ ਤੇ ਸਮਾਜ ਸੇਵੀ ਪ੍ਰੇਮਦੀਪ ਬਾਂਸਲ ਦੇ ਸਹਿਯੋਗ ਨਾਲ ਅੱਖਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਡਾ. ਵਿਸ਼ਾਲ ਸਿੰਘ ਨੇ ਆਧੁਨਿਕ ਮਸ਼ੀਨਾਂ ਦੀ ਸਹਾਇਤਾ ਨਾਲ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ। ਕੈਂਪ ਦਾ ਮੁੱਖ ਉਦੇਸ਼ ਬੱਚਿਆਂ ਦੀ ਨਜ਼ਰ ਨਾਲ ਸਬੰਧਿਤ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨਾ ਅਤੇ ਉਨ੍ਹਾਂ ਨੂੰ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕ ਕਰਨਾ ਸੀ। ਕੈਂਪ ਦੌਰਾਨ ਵਿਦਿਆਰਥੀਆਂ ਦੀਆਂ ਅੱਖਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਜਾਂਚ ਦੌਰਾਨ 26 ਬੱਚਿਆਂ ਦੀ ਨਜ਼ਰ ਕਮਜ਼ੋਰ ਪਾਈ ਗਈ। ਬੱਚਿਆਂ ਦੀ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਸਕੂਲ ਪ੍ਰਬੰਧਕਾਂ ਵਲੋਂ ਫ਼ੈਸਲਾ ਕੀਤਾ ਗਿਆ ਕਿ ਇਨ੍ਹਾਂ ਸਾਰੇ ਬੱਚਿਆਂ ਨੂੰ ਅਗਲੇ ਹਫ਼ਤੇ ਮੁਫ਼ਤ ਐਨਕਾਂ ਮੁਹੱਈਆ ਕਰਵਾਈਆਂ ਜਾਣਗੀਆਂ, ਤਾਂ ਜੋ ਉਹ ਕਲਾਸਰੂਮ ਵਿਚ ਪੜ੍ਹਾਈ ਤੇ ਹੋਰ ਸਿੱਖਿਆਤਮਕ ਗਤੀਵਿਧੀਆਂ ਵਿਚ ਆਸਾਨੀ ਨਾਲ ਭਾਗ ਲੈ ਸਕਣ। ਮੈਨੇਜਿੰਗ ਡਾਇਰੈਕਟਰ ਜਸਵੰਤ ਸਿੰਘ ਦਾਨੀਆ ਨੇ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿਚ ਮੋਬਾਈਲ ਫੋਨ, ਟੈਲੀਵਿਜ਼ਨ ਤੇ ਹੋਰ ਸਕਰੀਨਾਂ ਦੀ ਬੇਲੋੜੀ ਤੇ ਲੰਬੇ ਸਮੇਂ ਤੱਕ ਵਰਤੋਂ ਬੱਚਿਆਂ ਦੀਆਂ ਅੱਖਾਂ ’ਤੇ ਮਾੜਾ ਪ੍ਰਭਾਵ ਪਾ ਸਕਦੀ ਹੈ।