19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-10-2026

ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਖ਼ਿਲਾਫ਼ ਸਰਕਾਰ ਸਖ਼ਤ ਕਾਰਵਾਈ ਕਰੇ - ਸਿੱਖ ਤਾਲਮੇਲ ਕਮੇਟੀ

ਜਲੰਧਰ, 18 ਅਕਤੂਬਰ (ਐੱਮ. ਐੱਸ.

Ad Position 21
No active advertisement
ਅਜੀਤ ਡੈਸਕ 19-10-2026
ਜਲੰਧਰ, 18 ਅਕਤੂਬਰ (ਐੱਮ. ਐੱਸ. ਲੋਹੀਆ) - ਸਿੱਖ ਤਾਲਮੇਲ ਕਮੇਟੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਸ਼ੀਲੀਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਕਮੇਟੀ ਆਗੂਆਂ ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਪਰਮਪ੍ਰੀਤ ਸਿੰਘ ਵਿੱਟੀ ਅਤੇ ਬੌਬੀ ਚੱਡਾ ਨੇ ਕਿਹਾ ਕਿ ਮਾਨਸਾ ਦੇ ਭਾਈ ਪਰਵਿੰਦਰ ਸਿੰਘ ‘ਝੋਟਾ’ ਨੇ ਨਸ਼ਿਆਂ ਦਾ ਕੋੜ੍ਹ ਦੂਰ ਕਰਨ ਲਈ ਆਪਣੀ ਕੁਰਬਾਨੀ ਦੇ ਦਿੱਤੀ ਹੈ। ਆਗੂਆਂ ਨੇ ਕਿਹਾ ਕਿ ਬਹੁਤ ਸਾਰੇ ਕੈਮਿਸਟ ਆਪਣੇ ਕਾਰੋਬਾਰ ਨੂੰ ਸੱਚੇ-ਸੁੱਚੇ ਢੰਗ ਨਾਲ ਚਲਾ ਰਹੇ ਹਨ, ਪਰ ਇਸਦੇ ਬਾਵਜੂਦ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਹਰ ਸ਼ਹਿਰ, ਹਰ ਮੁਹੱਲੇ ’ਚ ਧੜ੍ਹੱਲੇ ਨਾਲ ਨਸ਼ੀਲੀਆਂ ਦਵਾਈਆਂ ਵੇਚ ਰਹੇ ਹਨ, ਜੋ ਨੌਜਵਾਨਾਂ ਦੀਆਂ ਬੇਸ਼ਕੀਮਤੀ ਜਾਨਾਂ ਨਾਲ ਸ਼ਰੇਆਮ ਖਿਲਵਾੜ ਕਰ ਰਹੇ ਹਨ। ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਹ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਅਜਿਹੇ ਅਨਸਰਾਂ ਨੂੰ ਨੱਥ ਪਾਉਣ ਅਤੇ ਨਸ਼ੇ ਦੇ ਵਪਾਰੀਆਂ ਨੂੰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣ। ਇਸ ਤਰ੍ਹਾਂ ਹੀ ਪੰਜਾਬ ਦਾ ਭਲਾ ਹੋ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪਰਗਟ ਸਿੰਘ ਨੂੰ ਸਿਟੀ ਵਾਲਮੀਕਿ ਸਭਾ ਨੇ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋਣ ਦਾ ਦਿੱਤਾ ਸੱਦਾ ਅਗਲੀ ਖ਼ਬਰ ਜਲੰਧਰ ਦੇ ਰੌਬਿਨ ਭਾਟੀਆ ਨੇ ‘ਆਇਰਨ ਵਿੱਲ ਚੈਲੰਜ’ ਵਿਚ ਪਹਿਲਾ ਸਥਾਨ ਕੀਤਾ ਹਾਸਿਲ
Ad Position 24